26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਨਾਬਾਲਗ ਲੜਕੀ ਨੂੰ ਭਜਾ ਕੇ ਲਿਜਾਣ ’ਤੇ ਮਾਮਲਾ ਦਰਜ

ਤਰਨ ਤਾਰਨ, 25 ਸਤੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਇਕ ਨੌਜਵਾਨ ਵਲੋਂ ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਭਜਾ ਕੇ ਲਿਜਾਣ ਦੇ ਮਾਮਲੇ ਵਿਚ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਗਿ੍ਫ਼ਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਚੋਹਲਾ ਸਾਹਿਬ ਵਿਖੇ ਇਲਾਕੇ ਦੇ ਇਕ ਪਿੰਡ ਦੀ ਰਹਿਣ ਵਾਲੀ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਲੜਕੀ ਜਿਸ ਦੀ ਉਮਰ ਕਰੀਬ 17 ਸਾਲ 2 ਮਹੀਨੇ ਹੈ ਤੇ ਉਹ ਨਾਬਾਲਗ ਹੈ, ਉਸ ਨੂੰ ਸਿਕੰਦਰ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਕਾਹਲਵਾਂ ਵਿਆਹ ਦਾ ਝਾਂਸਾ ਦੇ ਕੇ ਭਜਾ ਲੈ ਗਿਆ ਹੈ।

ਅਜੀਤ ਡੈਸਕ 26-09-2026
ਤਰਨ ਤਾਰਨ, 25 ਸਤੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਇਕ ਨੌਜਵਾਨ ਵਲੋਂ ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਭਜਾ ਕੇ ਲਿਜਾਣ ਦੇ ਮਾਮਲੇ ਵਿਚ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਗਿ੍ਫ਼ਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਚੋਹਲਾ ਸਾਹਿਬ ਵਿਖੇ ਇਲਾਕੇ ਦੇ ਇਕ ਪਿੰਡ ਦੀ ਰਹਿਣ ਵਾਲੀ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਲੜਕੀ ਜਿਸ ਦੀ ਉਮਰ ਕਰੀਬ 17 ਸਾਲ 2 ਮਹੀਨੇ ਹੈ ਤੇ ਉਹ ਨਾਬਾਲਗ ਹੈ, ਉਸ ਨੂੰ ਸਿਕੰਦਰ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਕਾਹਲਵਾਂ ਵਿਆਹ ਦਾ ਝਾਂਸਾ ਦੇ ਕੇ ਭਜਾ ਲੈ ਗਿਆ ਹੈ। ਜਾਂਚ ਅਧਿਕਾਰੀ ਐੇੱਸ. ਆਈ. ਗੁਰਮੁੱਖ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਸਿਕੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੀ ਵਿਦਿਆਰਥਣ ਨੇ ਅੰਤਰਰਾਸ਼ਟਰੀ ਪੱਧਰ ’ਤੇ ਸੋਨੇ ਦਾ ਤਗਮਾ ਜਿੱਤਿਆ ਅਗਲੀ ਖ਼ਬਰ ਪੱਟੀ ਵਿਖੇ ਸ਼ਹੀਦ ਭਗਤ ਸਿੰਘ ਕਾਲਜ ਆਫ਼ ਫਾਰਮੇਸੀ ਵਲੋਂ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।