28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸ੍ਰੀ ਗੁਰੂ ਅਮਰਦਾਸ ਜੀ ਦੇ ਸਾਲਾਨਾ ਜੋੜ ਮੇਲੇ ’ਚ ਪਹੁੰਚੀਆਂ ਸੰਗਤਾਂ ਦਾ ਮੈਨੇਜਰ ਨਿਰਮਲ ਸਿੰਘ ਕਾਹਲਵਾਂ ਵਲੋਂ ਧੰਨਵਾਦ

ਗੋਇੰਦਵਾਲ ਸਾਹਿਬ, 27 ਸਤੰਬਰ (ਸਕੱਤਰ ਸਿੰਘ ਅਟਵਾਲ)-ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦੇ ਸਾਲਾਨਾ ਜੋੜ ਮੇਲੇ ਮੌਕੇ ਦੇਸ਼-ਵਿਦੇਸ਼ ਤੋਂ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਵਾਲੀਆਂ ਸਮੂਹ ਸੰਗਤਾਂ ਦਾ ਗੁਰਦੁਆਰਾ ਸਾਹਿਬ ਦੇ ਮੈਨੇਜਰ ਨਿਰਮਲ ਸਿੰਘ ਕਾਹਲਵਾਂ ਵਲੋਂ ਧੰਨਵਾਦ ਕੀਤਾ ਗਿਆ। ਮੈਨੇਜ਼ਰ ਨਿਰਮਲ ਸਿੰਘ ਕਾਹਲਵਾਂ ਨੇ ਕਿਹਾ ਕਿ ਸਲਾਨਾ ਜੋੜ ਮੇਲੇ ਨੂੰ ਸਫਲ ਬਣਾਉਣ ਵਿਚ ਰਾਜਨੀਤਿਕ, ਧਾਰਮਿਕ ਆਗੂਆਂ, ਗ੍ਰਾਮ ਪੰਚਾਇਤਾਂ, ਪਾਵਰਕਾਮ ਦੇ ਅਧਿਕਾਰੀਆਂ ਤੇ ਕਰਮਚਾਰੀਆਂ, ਵੱਖ-ਵੱਖ ਸਭਾ-ਸੁਸਾਇਟੀਆਂ ਅਤੇ ਸਮੂਹ ਸੰਗਤਾਂ ਵਲੋਂ ਦਿੱਤੇ ਸਹਿਯੋਗ ਲਈ ਉਹ ਤਹਿ ਦਿਲੋਂ ਧੰਨਵਾਦੀ ਹਾਂ, ਜਿੰਨਾ ਦੇ ਸਹਿਯੋਗ ਸਦਕਾ ਹੀ ਮੇਲੇ ਦੀਆਂ ਸੇਵਾਵਾਂ ਸੁਚੱਜੇ ਢੰਗ ਨਾਲ ਨੇਪਰੇ ਚੜ੍ਹੀਆਂ।

ਮੈਨੇਜਰ ਨਿਰਮਲ ਸਿੰਘ ਕਾਹਲਵਾਂ ਅਤੇ ਐਡੀਨਲ ਮੈਨੇਜਰ ਸਰਬਜੀਤ ਸਿੰਘ ਮੁੰਡਾ ਪਿੰਡ 28-09-2026
ਗੋਇੰਦਵਾਲ ਸਾਹਿਬ, 27 ਸਤੰਬਰ (ਸਕੱਤਰ ਸਿੰਘ ਅਟਵਾਲ)-ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦੇ ਸਾਲਾਨਾ ਜੋੜ ਮੇਲੇ ਮੌਕੇ ਦੇਸ਼-ਵਿਦੇਸ਼ ਤੋਂ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਵਾਲੀਆਂ ਸਮੂਹ ਸੰਗਤਾਂ ਦਾ ਗੁਰਦੁਆਰਾ ਸਾਹਿਬ ਦੇ ਮੈਨੇਜਰ ਨਿਰਮਲ ਸਿੰਘ ਕਾਹਲਵਾਂ ਵਲੋਂ ਧੰਨਵਾਦ ਕੀਤਾ ਗਿਆ। ਮੈਨੇਜ਼ਰ ਨਿਰਮਲ ਸਿੰਘ ਕਾਹਲਵਾਂ ਨੇ ਕਿਹਾ ਕਿ ਸਲਾਨਾ ਜੋੜ ਮੇਲੇ ਨੂੰ ਸਫਲ ਬਣਾਉਣ ਵਿਚ ਰਾਜਨੀਤਿਕ, ਧਾਰਮਿਕ ਆਗੂਆਂ, ਗ੍ਰਾਮ ਪੰਚਾਇਤਾਂ, ਪਾਵਰਕਾਮ ਦੇ ਅਧਿਕਾਰੀਆਂ ਤੇ ਕਰਮਚਾਰੀਆਂ, ਵੱਖ-ਵੱਖ ਸਭਾ-ਸੁਸਾਇਟੀਆਂ ਅਤੇ ਸਮੂਹ ਸੰਗਤਾਂ ਵਲੋਂ ਦਿੱਤੇ ਸਹਿਯੋਗ ਲਈ ਉਹ ਤਹਿ ਦਿਲੋਂ ਧੰਨਵਾਦੀ ਹਾਂ, ਜਿੰਨਾ ਦੇ ਸਹਿਯੋਗ ਸਦਕਾ ਹੀ ਮੇਲੇ ਦੀਆਂ ਸੇਵਾਵਾਂ ਸੁਚੱਜੇ ਢੰਗ ਨਾਲ ਨੇਪਰੇ ਚੜ੍ਹੀਆਂ। ਇਸ ਮੌਕੇ ਐਡੀਨਲ ਮੈਨੇਜ਼ਰ ਸਰਬਜੀਤ ਸਿੰਘ ਮੁੰਡਾਪਿੰਡ ਨੇ ਕਿਹਾ ਕਿ ਸਲਾਨਾ ਜੋੜ ਮੇਲੇ ਦੌਰਾਨ ਸੇਵਾ ਨਿਭਾਉਣ ਵਾਲੀ ਸ਼ਮਸ਼ਾਨ ਘਾਟ ਕਮੇਟੀ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਵੈਲਫੇਅਰ ਸੁਸਾਇਟੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਨਾ ਬਣਦਾ ਹੈ। ਇਹ ਦੋਵੇਂ ਸੰਸਥਾਵਾਂ ਵਲੋਂ ਮੇਲਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਸੇਵਾ ਕਾਰਜ ਸ਼ੁਰੂ ਕਰ ਦਿੱਤੇ ਜਾਂਦੇ ਹਨ ਅਤੇ ਮੇਲੇ ਦੀ ਸਮਾਪਤੀ ਤੋਂ ਬਾਅਦ ਵੀ ਆਪਣੀਆਂ ਸੇਵਾਵਾਂ ਨਿਰੰਤਰ ਜਾਰੀ ਰੱਖੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਵੱਲੋਂ ਨਿਸ਼ਕਾਮ ਭਾਵਨਾ ਨਾਲ ਕੀਤੀ ਜਾਂਦੀ ਸੇਵਾ ਸਮਾਜ ਲਈ ਪ੍ਰੇਰਨਾ ਦਾ ਸਰੋਤ ਹੈ।
ਪਿਛਲੀ ਖ਼ਬਰ ਸਰਕਾਰੀ ਬੈਂਕਾਂ ਦੀ ਤਿੰਨ ਦਿਨ ਦੀ ਹੜਤਾਲ ਦੇ ਐਲਾਨ ਮੌਕੇ ਐਤਵਾਰ ਨੂੰ ਖੁੱਲ੍ਹੇ ਰਹੇ ਤਰਨ ਤਾਰਨ ਦੇ ਬੈਂਕ ਅਗਲੀ ਖ਼ਬਰ ਘਰਾਂ ਵਿਚ ਦਾਖ਼ਲ ਹੋ ਕੇ ਸਾਮਾਨ ਦੀ ਭੰਨ ਤੋੜ ਕਰਨ, ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ’ਤੇ 19 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।