ਦਾਣਾ ਮੰਡੀ ਝਬਾਲ ਵਿਖੇ ਸਰਕਾਰੀ ਖਰੀਦ ਪ੍ਰਬੰਧਾਂ ਸੰਬੰਧੀ ਸਾਰੇ ਪ੍ਰਬੰਧ ਮੁਕੰਮਲ - ਗਿੱਲ , ਭੁਪਿੰਦਰਜੀਤ ਸਿੰਘ
ਝਬਾਲ, 27 ਸਤੰਬਰ (ਸਰਬਜੀਤ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਇਕ ਅਕਤੂਬਰ ਤੋਂ ਸ਼ੁਰੂ ਹੋ ਰਹੀ ਝੋਨੇ ਦੀ ਫਸਲ ਦੀ ਸਰਕਾਰੀ ਖਰੀਦ ਲਈ ਦਾਣਾ ਮੰਡੀ ਅੱਡਾ ਝਬਾਲ ਵਿਚ ਸਰਕਾਰੀ ਖਰੀਦ ਪ੍ਰਬੰਧਾਂ ਸੰਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਜਿੱਥੇ ਕਿ ਕਿਸਾਨਾਂ-ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਝਬਾਲ ਦੇ ਸਕੱਤਰ ਸਤਿੰਦਰ ਰੂਪ ਸਿੰਘ ਗਿੱਲ, ਮੰਡੀ ਸੁਪਰਵਾਈਜ਼ਰ ਭੁਪਿੰਦਰਜੀਤ ਸਿੰਘ ਨੇ ਗੱਲਬਾਤ ਦੌਰਾਨ ਆਖਿਆ ਕਿ ਸਥਾਨਕ ਦਾਣਾ ਮੰਡੀ ਝਬਾਲ ਵਿਖੇ ਪੀਣ ਵਾਲੇ ਸਾਫ਼ ਤੇ ਠੰਡੇ ਪਾਣੀ ਲਈ ਵਾਟਰ ਕੂਲਰ ਲਵਾਇਆ ਗਿਆ ਹੈ ਅਤੇ ਮੰਡੀ ਵਿਚ ਨਿਰਵਿਘਨ ਬਿਜਲੀ ਸਪਲਾਈ ਅਤੇ ਲਾਈਟਾਂ ਦਾ ਪੂਰਾ ਇੰਤਜ਼ਾਮ ਕੀਤਾ ਗਿਆ ਹੈ ਤਾਂ ਜੋ ਰਾਤ ਸਮੇਂ ਵੀ ਕੋਈ ਪ੍ਰੇਸ਼ਾਨੀ ਨਾ ਆਵੇ।
ਗ
ਗੱਲਬਾਤ ਕਰਦੇ ਹੋਏ ਮਾਰਕੀਟ ਕਮੇਟੀ ਝਬਾਲ ਦੇ ਸਕੱਤਰ ਸਤਿੰਦਰ ਰੂਪ ਸਿੰਘ ਗਿੱਲ, ਮੰਡੀ ਸੁਪਰਵਾਈਜ਼ਰ ਭੁਪਿੰਦਰਜੀਤ ਸਿੰਘ ਅਤੇ ਹੋਰ। ਤਸਵੀਰ: ਗੱਗੋਬੂਹਾ
28-09-2026
ਝਬਾਲ, 27 ਸਤੰਬਰ (ਸਰਬਜੀਤ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਇਕ ਅਕਤੂਬਰ ਤੋਂ ਸ਼ੁਰੂ ਹੋ ਰਹੀ ਝੋਨੇ ਦੀ ਫਸਲ ਦੀ ਸਰਕਾਰੀ ਖਰੀਦ ਲਈ ਦਾਣਾ ਮੰਡੀ ਅੱਡਾ ਝਬਾਲ ਵਿਚ ਸਰਕਾਰੀ ਖਰੀਦ ਪ੍ਰਬੰਧਾਂ ਸੰਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਜਿੱਥੇ ਕਿ ਕਿਸਾਨਾਂ-ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਝਬਾਲ ਦੇ ਸਕੱਤਰ ਸਤਿੰਦਰ ਰੂਪ ਸਿੰਘ ਗਿੱਲ, ਮੰਡੀ ਸੁਪਰਵਾਈਜ਼ਰ ਭੁਪਿੰਦਰਜੀਤ ਸਿੰਘ ਨੇ ਗੱਲਬਾਤ ਦੌਰਾਨ ਆਖਿਆ ਕਿ ਸਥਾਨਕ ਦਾਣਾ ਮੰਡੀ ਝਬਾਲ ਵਿਖੇ ਪੀਣ ਵਾਲੇ ਸਾਫ਼ ਤੇ ਠੰਡੇ ਪਾਣੀ ਲਈ ਵਾਟਰ ਕੂਲਰ ਲਵਾਇਆ ਗਿਆ ਹੈ ਅਤੇ ਮੰਡੀ ਵਿਚ ਨਿਰਵਿਘਨ ਬਿਜਲੀ ਸਪਲਾਈ ਅਤੇ ਲਾਈਟਾਂ ਦਾ ਪੂਰਾ ਇੰਤਜ਼ਾਮ ਕੀਤਾ ਗਿਆ ਹੈ ਤਾਂ ਜੋ ਰਾਤ ਸਮੇਂ ਵੀ ਕੋਈ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਕਿਸਾਨ ਵੀਰਾਂ ਨੂੰ ਮੰਡੀ ਵਿਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕਰਦਿਆਂ ਆਖਿਆ ਕਿ ਸੁੱਕਾ ਝੋਨਾ ਲਿਆਉਣ ਨਾਲ ਕਿਸੇ ਨੂੰ ਕੋਈ ਮੁਸ਼ਕਿਲ ਨਹੀਂ ਆਵੇਗੀ ਅਤੇ ਨਿਰਵਿਘਨ ਖਰੀਦ ਹੋਵੇਗੀ। ਇਸ ਲਈ ਇਸ ਗੱਲ ਦਾ ਧਿਆਨ ਰੱਖਿਆ ਜਾਵੇ ਕਿ ਮੰਡੀ ਵਿਚ ਸੁੱਕਾ ਝੋਨਾ ਲਿਆਂਦਾ ਜਾਵੇ। ਇਸ ਸਮੇਂ ਉਨ੍ਹਾਂ ਦੇ ਨਾਲ ਸਤਿੰਦਰਬੀਰ ਸਿੰਘ ਮਨਜਿੰਦਰ ਸਿੰਘ ਅਤੇ ਹੋਰ ਵੀ ਹਾਜ਼ਰ ਸਨ।