ਕਰਾਟੇ ਖਿਡਾਰਨ ਮਨਦੀਪ ਕੌਰ ਨੇ ਸਰਕਾਰੀ ਸਕੂਲ ਲੌਹਕਾ ਦਾ ਨਾਂਅ ਚਮਕਾਇਆ, ਜਿੱਤਿਆ ਕਾਂਸੇ ਦਾ ਤਗਮਾ
ਤਰਨ ਤਾਰਨ, 27 ਸਤੰਬਰ (ਹਰਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੌਹਕਾ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਲਗਾਤਾਰ ਆਪਣੀ ਪ੍ਰਤਿਭਾ ਦਾ ਲੋਹਾ ਮੰਨਵਾ ਰਹੇ ਹਨ। ਇਸੇ ਲੜੀ ਤਹਿਤ ਸਕੂਲ ਦੀ ਹੋਣਹਾਰ ਕਰਾਟੇ ਖਿਡਾਰਨ ਮਨਦੀਪ ਕੌਰ ਨੇ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੇ ਕਰਾਟੇ ਅੰਡਰ-19 ਵਰਗ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੇ ਦਾ ਤਗਮਾ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਇਲਾਕੇ ਦਾ ਨਾਂਅ ਪੰਜਾਬ ਭਰ ਵਿਚ ਰੌਸ਼ਨ ਕੀਤਾ ਹੈ।
ਤਰਨ ਤਾਰਨ, 27 ਸਤੰਬਰ (ਹਰਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੌਹਕਾ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਲਗਾਤਾਰ ਆਪਣੀ ਪ੍ਰਤਿਭਾ ਦਾ ਲੋਹਾ ਮੰਨਵਾ ਰਹੇ ਹਨ। ਇਸੇ ਲੜੀ ਤਹਿਤ ਸਕੂਲ ਦੀ ਹੋਣਹਾਰ ਕਰਾਟੇ ਖਿਡਾਰਨ ਮਨਦੀਪ ਕੌਰ ਨੇ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੇ ਕਰਾਟੇ ਅੰਡਰ-19 ਵਰਗ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੇ ਦਾ ਤਗਮਾ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਇਲਾਕੇ ਦਾ ਨਾਂਅ ਪੰਜਾਬ ਭਰ ਵਿਚ ਰੌਸ਼ਨ ਕੀਤਾ ਹੈ। ਮਨਦੀਪ ਕੌਰ ਨੇ ਰਾਜ ਪੱਧਰੀ ਮੁਕਾਬਲਿਆਂ ਵਿਚ ਆਪਣੀ ਖੇਡ ਕਲਾ, ਹਿੰਮਤ, ਅਨੁਸ਼ਾਸਨ ਅਤੇ ਲਗਨ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਖਿਡਾਰੀਆਂ ਵਿਚਕਾਰ ਹੋਏ ਸਖ਼ਤ ਮੁਕਾਬਲਿਆਂ ਦੌਰਾਨ ਮਨਦੀਪ ਕੌਰ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ। ਉਸ ਵਲੋਂ ਜਿੱਤਿਆ ਗਿਆ ਕਾਂਸੇ ਦਾ ਤਗਮਾ ਸਕੂਲ ਲਈ ਮਾਣ ਵਾਲੀ ਪ੍ਰਾਪਤੀ ਹੈ ਅਤੇ ਇਸ ਨਾਲ ਸਕੂਲ ਦੇ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਵਿੱਚ ਅੱਗੇ ਵਧਣ ਲਈ ਪ੍ਰੇਰਣਾ ਮਿਲੇਗੀ। ਇਸ ਪ੍ਰਾਪਤੀ ’ਤੇ ਸਕੂਲ ਦੀ ਪ੍ਰਿੰਸੀਪਲ ਡਿੰਪਲ ਅਗਰਵਾਲ ਨੇ ਮਨਦੀਪ ਕੌਰ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ। ਇਸ ਮੌਕੇ ਰੁਪਿੰਦਰਜੀਤ ਕੌਰ ਲੈਕਚਰਾਰ ਨੇ ਵੀ ਮਨਦੀਪ ਕੌਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਚ ਸਫਲਤਾ ਹਾਸਲ ਕਰਨ ਲਈ ਲਗਾਤਾਰ ਮਿਹਨਤ, ਅਭਿਆਸ ਅਤੇ ਦ੍ਰਿੜ੍ਹ ਇਰਾਦੇ ਦੀ ਲੋੜ ਹੁੰਦੀ ਹੈ। ਇਸ ਮੌਕੇ ਪਰਦੀਪ ਸਿੰਘ ਡੀ.ਪੀ.ਈ ਤੇ ਸਕੂਲ ਸਟਾਫ਼ ਹਾਜ਼ਰ ਸੀ।