29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਪੱਟੀ, 28 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਗਰੁੱਪ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ, ਮੈਨੇਜਿੰਗ ਡਾਇਰੈਕਟਰ ਡਾ.

ਅਜੀਤ ਡੈਸਕ 29-09-2026
ਪੱਟੀ, 28 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਗਰੁੱਪ ਦੇ ਚੇਅਰਮੈਨ ਡਾ. ਰਾਜੇਸ਼ ਭਾਰਦਵਾਜ, ਮੈਨੇਜਿੰਗ ਡਾਇਰੈਕਟਰ ਡਾ. ਮਰਿਦੁਲਾ ਭਾਰਦਵਾਜ, ਡਾਇਰੈਕਟਰ ਸੱਤਿਅਮ ਭਾਰਦਵਾਜ, ਡਾਇਰੈਕਟਰ ਸ਼ੂਭੀ ਭਾਰਦਵਾਜ ਅਤੇ ਪ੍ਰਿੰਸੀਪਲ ਡਾ. ਸਰਿਤਾ ਨਾਰਦ ਦੀ ਯੋਗ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਕਾਲਜ ਆਫ਼ ਐਜੂਕੇਸ਼ਨ ਕੈਰੋਂ ਪੱਟੀ ਵਿਖੇ ਸਲਾਹਕਾਰ ਕਮੇਟੀ ਦੇ ਸਹਿਯੋਗ ਨਾਲ ਸੋਸ਼ਲ ਸਾਇੰਸ ਕਲੱਬ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ਼ਹੀਦ ਭਗਤ ਸਿੰਘ ਜੀ ਦੀ ਤਸਵੀਰ ਅੱਗੇ ਜੋਤੀ ਪ੍ਰਜਵਲਿਤ ਕਰਕੇ ਅਤੇ ਉਨ੍ਹਾਂ ਨੂੰ ਫੁੱਲਾਂ ਦੀ ਮਾਲਾ ਭੇਟ ਕਰਕੇ ਕੀਤੀ ਗਈ। ਇਸ ਤੋਂ ਇਲਾਵਾ ਬੀ.ਐਡ ਦੇ ਵਿਦਿਆਰਥੀਆਂ ਵਲੋਂ ਟੀਚਿੰਗ ਪ੍ਰੈਕਟਿਸ ਦੌਰਾਨ ਆਪਣੇ-ਆਪਣੇ ਸਕੂਲਾਂ ਵਿਚ ਵੀ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨਾਲ ਸੰਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਪ੍ਰਿੰਸੀਪਲ ਡਾ. ਸਰਿਤਾ ਨਾਰਦ ਨੇ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਵਿਦਿਆਰਥੀਆਂ ਅਤੇ ਸਟਾਫ਼ ਦੀ ਸਰਗਰਮ ਭਾਗੀਦਾਰੀ ਦੀ ਸ਼ਲਾਘਾ ਕੀਤੀ। ਸਮਾਗਮ ਦੌਰਾਨ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੇ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਯਾਦ ਕੀਤਾ। ਸਮਾਗਮ ਦਾ ਮਾਹੌਲ ਦੇਸ਼ ਭਗਤੀ, ਸ਼ਰਧਾ ਅਤੇ ਉਤਸ਼ਾਹ ਨਾਲ ਭਰਪੂਰ ਰਿਹਾ।
ਪਿਛਲੀ ਖ਼ਬਰ ਤਿਉਹਾਰਾਂ ਦੌਰਾਨ ਮਠਿਆਈਆਂ ਦੀ ਗੁਣਵੱਤਾ ਨੂੰ ਬਰਕਰਾਰ ਰੱਖਿਆ ਜਾਵੇ - ਵਧੀਕ ਡਿਪਟੀ ਕਮਿਸ਼ਨਰ ਅਗਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਅਥਲੈਟਿਕਸ ਅਤੇ ਬੈਡਮਿੰਟਨ ਦੇ ਹੋਏ ਜ਼ਿਲ੍ਹਾ ਪੱਧਰੀ ਮੁਕਾਬਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।