ਫਤਿਆਬਾਦ ਵਿਖੇ ਚੌਪਹਿਰਾ ਸਮਾਗਮ ’ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਕੀਤੀ ਸ਼ਿਰਕਤ
ਫਤਿਆਬਾਦ 28 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਜੀ ਦੀ ਕ੍ਰਿਪਾ ਦੁਆਰਾ ਗੁਰਦੁਆਰਾ ਗੁਰੂ ਨਾਨਕ ਪੜਾਉ ਸਾਹਿਬ ਫਤਿਆਬਾਦ ਵਿਖੇ ਚੁਪਿਹਰਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆਂ। ਇਸ ਮੌਕੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਅਸਥਾਨਾਂ ’ਤੇ ਚਲਾਈ ਜਾ ਰਹੀ ਮਰਿਆਦਾ ਅਨੁਸਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਚੌਪਿਹਰਾ ਸਮਾਗਮ ਵਿਚ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਪੰਜ ਪਾਠ ਜਪੁਜੀ ਸਾਹਿਬ, ਦੋ ਪਾਠ ਸ੍ਰੀ ਚੌਪਈ ਸਾਹਿਬ ਅਤੇ ਇਕ ਪਾਠ ਸ੍ਰੀ ਸੁਖਮਨੀ ਸਾਹਿਬ ਦੇ ਕੀਤੇ ਗਏ।
ਫਤਿਆਬਾਦ 28 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਧੰਨ ਧੰਨ ਬਾਬਾ ਦੀਪ ਸਿੰਘ ਸ਼ਹੀਦ ਜੀ ਦੀ ਕ੍ਰਿਪਾ ਦੁਆਰਾ ਗੁਰਦੁਆਰਾ ਗੁਰੂ ਨਾਨਕ ਪੜਾਉ ਸਾਹਿਬ ਫਤਿਆਬਾਦ ਵਿਖੇ ਚੁਪਿਹਰਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨਤਮਸਤਕ ਹੋਈਆਂ। ਇਸ ਮੌਕੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਅਸਥਾਨਾਂ ’ਤੇ ਚਲਾਈ ਜਾ ਰਹੀ ਮਰਿਆਦਾ ਅਨੁਸਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਚੌਪਿਹਰਾ ਸਮਾਗਮ ਵਿਚ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਪੰਜ ਪਾਠ ਜਪੁਜੀ ਸਾਹਿਬ, ਦੋ ਪਾਠ ਸ੍ਰੀ ਚੌਪਈ ਸਾਹਿਬ ਅਤੇ ਇਕ ਪਾਠ ਸ੍ਰੀ ਸੁਖਮਨੀ ਸਾਹਿਬ ਦੇ ਕੀਤੇ ਗਏ। ਉਪਰੰਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਪ੍ਰਧਾਨ ਕੁਲਵਿੰਦਰ ਕੌਰ ਅਤੇ ਸੁਸਾਇਟੀ ਦੀਆਂ ਬੀਬੀਆਂ ਵਲੋਂ ਕੀਰਤਨ ਦੀ ਛਹਿਬਰ ਲਗਾਈ । ਇਸ ਮੌਕੇ ਚੌਪਿਹਰਾ ਸਮਾਗਮ ’ਚ ਲੰਗਰ ਦੀ ਸੇਵਾ ਭਾਪਾ ਜਗਤਾਰ ਸਿੰਘ ਵਲੋਂ ਨਿਭਾਈ ਗਈ। ਇਸ ਮੌਕੇ ਚੌਪਿਹਰਾ ਸਮਾਗਮ ’ਚ ਹਾਜ਼ਰੀ ਭਰਨ ਵਾਲੀਆਂ ਸੰਗਤਾਂ ਵਿਚ ਵਿਸ਼ੇਸ਼ ਤੌਰ ’ਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਪ੍ਰਧਾਨ ਕੁਲਵਿੰਦਰ ਕੌਰ ਅਤੇ ਸ਼ਰਨ ਰਿਤੂ ਤੋਂ ਇਲਾਵਾ ਜਥਾ ਬੀਬੀਆਂ ’ਚ ਜਸਬੀਰ ਕੌਰ, ਪ੍ਰਮਜੀਤ ਕੌਰ, ਕੁਲਵੰਤ ਕੌਰ, ਰਮਨੀਤ ਕੌਰ, ਮਨਜੀਤ ਕੌਰ, ਜਗੀਰ ਕੌਰ, ਪ੍ਰਮਜੀਤ ਕੌਰ ਪਿੰਕੀ, ਸਿਮਰਨਜੀਤ ਕੌਰ, ਹਰਪ੍ਰੀਤ ਕੌਰ, ਮਨਜਿੰਦਰ ਕੌਰ, ਹਰਜਿੰਦਰ ਕੌਰ, ਸੁਖਬੀਰ ਕੌਰ, ਸਤਬੀਰ ਕੌਰ, ਨਰਿੰਦਰ ਕੌਰ, ਪ੍ਰਮਜੀਤ ਕੌਰ, ਸਵਿੰਦਰ ਕੌਰ, ਰਣਜੀਤ ਕੌਰ, ਜਸਰੀਤ, ਲਖਵਿੰਦਰ ਕੌਰ, ਪੂਨਮ ਕੌਰ, ਅਨਾਹਦਪ੍ਰੀਤ ਕੌਰ, ਏਕਮਪ੍ਰੀਤ ਕੌਰ, ਸੁਖਵਿੰਦਰ ਕੌਰ, ਰਮਨਦੀਪ ਕੌਰ, ਨਿਰਮਲ ਕੌਰ, ਦਵਿੰਦਰ ਕੌਰ, ਰੁਪਿੰਦਰ ਕੌਰ, ਗੁਰਮੀਤ ਕੌਰ, ਜਸਬੀਰ ਕੌਰ, ਸਤਨਾਮ ਕੌਰ, ਰਾਜਬੀਰ ਕੌਰ, ਮਨਪ੍ਰੀਤ ਕੌਰ, ਹਰਜੀਤ ਕੌਰ, ਨਵਜੋਤ ਕੌਰ, ਨਵਪ੍ਰੀਤ ਕੌਰ, ਚਾਹਤਪ੍ਰੀਤ ਕੌਰ, ਰਜਿੰਦਰ ਕੌਰ, ਸੁਖਵਿੰਦਰ ਸਿੰਘ ਹੈਪੀ, ਗੁਰਜੰਟ ਸਿੰਘ ਮਾਸਟਰ, ਬਾਵਾ ਸਿੰਘ ਸਾਈਕਲਾਂ ਵਾਲੇ, ਜਸਪਾਲ ਸਿੰਘ ਬੱਤਾ ਬੱਬੂ, ਬਾਬਾ ਜਸਕਰਨ ਸਿੰਘ, ਕਸ਼ਮੀਰ ਸਿੰਘ ਸੇਵਾਦਾਰ ਆਦਿ ਹਾਜ਼ਰ ਸਨ। ਇਸ ਮੌਕੇ ’ਤੇ ਸੁਸਾਇਟੀ ਮੈਬਰ ਸੁਖਵਿੰਦਰ ਸਿੰਘ ਹੈਪੀ ਵਲੋਂ ਅਮਰਜੀਤ ਸਿੰਘ ਸਿੰਮੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।