30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਜ਼ਿਲ੍ਹਾ ਪੁਲਿਸ ਵਲੋਂ ਪਿਸਟਲ, ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 11 ਵਿਅਕਤੀ ਕਾਬੂ - ਐੱਸ.ਐੱਸ.ਪੀ. ਲਾਂਬਾ

ਤਰਨ ਤਾਰਨ, 29 ਸਤੰਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਪਿਸਟਲ, ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 11 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਐੱਸ.

ਅਜੀਤ ਡੈਸਕ 30-09-2026
ਤਰਨ ਤਾਰਨ, 29 ਸਤੰਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਪਿਸਟਲ, ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 11 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੇ ਐੱਸ.ਆਈ. ਗੁਰਸੇਵਕ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਗੰਡੀਵਿੰਡ ਇੱਟਾਂ ਦੇ ਭੱਠੇ ਤੋਂ ਅਰਸ਼ਦੀਪ ਸਿੰਘ ਪੁੱਤਰ ਬਖਸ਼ੀਸ ਸਿੰਘ, ਇੰਦਰਜੀਤ ਸਿੰਘ ਪੁੱਤਰ ਜਤਿੰਦਰ ਸਿੰਘ ਵਾਸੀਅਨ ਗੰਡੀਵਿੰਡ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਝਬਾਲ ਦੇ ਐੱਸ.ਆਈ. ਬਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਬਗਿਆੜੀ ਤੋਂ ਨਾਕਾਬੰਦੀ ਦੌਰਾਨ ਫਤਹਿ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਢਾਲਾ ਨੌਸ਼ਹਿਰਾ ਨੂੰ ਕਾਬੂ ਕਰਕੇ ਉਸ ਪਾਸੋਂ 100 ਗ੍ਰਆਮ ਹੈਰੋਇਨ ਅਤੇ 5 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏ.ਐੱਸ.ਆਈ. ਦਿਲਬਾਗ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਖੇਮਕਰਨ ਤੋਂ ਰਵਿੰਦਰ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਖਾਨਪੁਰ, ਜੁਗਰਾਜ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਮਹਿੰਦੀਪੁਰ, ਅਰਸ਼ਦੀਪ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਖੇਮਕਰਨ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਮਹਿਕਪ੍ਰੀਤ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਕ੍ਰਿਸ਼ਨਾ ਮੰਦਰ ਮਕਬੂਲਪੁਰਾ ਅੰਮ੍ਰਿਤਸਰ ਨੂੰ ਸਮਸ਼ਾਨਘਾਟ ਨੇੜੇ ਪਾਣੀ ਵਾਲੀ ਟੈਂਕੀ ਖਡੂਰ ਸਾਹਿਬ ਤੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਗਿਆ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ.ਐੱਚ.ਓ. ਦਿਲਬਾਗ ਸਿੰਘ ਨੇ ਪੁਲਿਸ ਪਾਰਟੀ ਸਮੇਤ ਡਿਫੈਂਸ ਡਰੇਨ ਖਾਲੜਾ ਤੋਂ ਨਾਕਾਬੰਦੀ ਦੌਰਾਨ ਅੰਗਰੇਜ ਸਿੰਘ ਪੁੱਤਰ ਗੁਰਮੇਜ ਸਿੰਘ, ਬਲਰਾਜ ਸਿੰਘ ਪੁੱਤਰ ਮੇਜਰ ਸਿੰਘ ਵਾਸੀਅਨ ਬਾਸਰਕੇ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਪਿਸਟਲ ਬਿਨਾ ਮੈਗਜੀਨ ਬਰਾਮਦ ਕੀਤੇ ਹਨ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ.ਗੁਰਨਾਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦੇ ਹੋਏ ਗੁਰਸੇਵਕ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਮਾੜੀ ਉਧੋਕੇ ਨੂੰ ਕਾਬੂ ਕਰਕੇ ਉਸ ਪਾਸੋਂ 50 ਕਿਲੋ ਲਾਹਣ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਸਤਨਾਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਨਿੱਕੀ ਪੁਲੀ ਗੰਦਾ ਨਾਲਾ ਮੁਹੱਲਾ ਟਾਂਕਸ਼ਤਰੀ ਤਰਨ ਤਾਰਨ ਨਜ਼ਦੀਕ ਨਾਕਾਬੰਦੀ ਦੌਰਾਨ ਐਕਟਿਵਾ ਨੰਬਰ ਪੀ.ਬੀ. 88 ਏ. 1930 ’ਤੇ ਸਵਾਰ ਹੋ ਕੇ ਆ ਰਹੇ ਸੁਖਚੈਨ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਧੁੰਨ ਨੂੰ ਕਾਬੂ ਕਰੇਕ ਉਸ ਪਾਸੋਂ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਅਸਲਾ ਐਕਟ, ਐੱਨ.ਡੀ.ਪੀ.ਐੱਸ.ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਸਰਹੱਦੀ ਪਿੰਡ ਕਲਸ ’ਚ ਅਨੇਕਾਂ ਪਰਿਵਾਰ ‘ਆਪ’ ’ਚ ਸ਼ਾਮਿਲ ਅਗਲੀ ਖ਼ਬਰ ਹਲਕਾ ਪੱਟੀ ਦੇ ਪਿੰਡ ਕੈਰੋਂ ਵਿਖੇ 36 ਪਰਿਵਾਰ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਕਾਂਗਰਸ ’ਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।