ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਮੌਕੇ ਤਿੰਨ ਦਿਨ ਉਤਸ਼ਾਹ ਨਾਲ ਕਰਨਗੇ ਨੌਜਵਾਨ ਸੇਵਾ - ਭੁੱਲਰ
ਝਬਾਲ, 29 ਸਤੰਬਰ (ਸਰਬਜੀਤ ਸਿੰਘ)-ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਛੇ ਸੱਤ ਅੱਠ ਅਕਤੂਬਰ ਨੂੰ ਮਨਾਏ ਜਾ ਰਹੇ ਸਲਾਨਾ ਜੋੜ ਮੇਲੇ ਮੌਕੇ ਹਰ ਸਾਲ ਦੀ ਤਰ੍ਹਾਂ ਸੰਗਤਾਂ ਦੀ ਸਹੂਲਤ ਲਈ ਪੰਜਵੜ ਮੋੜ ਨਜ਼ਦੀਕ ਪਿੰਡ ਭੁੱਚਰ ਕਲਾਂ ਅਤੇ ਹੋਰ ਆਸ-ਪਾਸ ਦੇ ਨਗਰ ਵਾਸੀ ਨੌਜਵਾਨਾਂ ਦੇ ਸਹਿਯੋਗ ਨਾਲ ਲਗਾਏ ਜਾਣ ਵਾਲੇ ਲੰਗਰ ਵਿਚ ਤਿੰਨੇ ਦਿਨ ਪੂਰੇ ਉਤਸ਼ਾਹ ਨਾਲ ਨੌਜਵਾਨ ਸੇਵਾ ਕਰਨਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ, ਪ੍ਰਿੰਸੀਪਲ ਬਲਵਿੰਦਰ ਸਿੰਘ ਭੁੱਚਰ, ਗੁਰਲਾਲ ਸਿੰਘ ਔਲਖ ਭੁੱਚਰ ਅਤੇ ਚਰਨਜੀਤ ਸਿੰਘ ਔਲਖ ਭੁੱਚਰ ਨੇ ਗੱਲਬਾਤ ਦੌਰਾਨ ਦੱਸਿਆ ਕਿ ਇੱਥੇ ਹਰ ਸਾਲ ਸੰਗਤਾਂ ਦੇ ਸਹਿਯੋਗ ਨਾਲ ਚਾਹ-ਪਕੌੜੇ ਅਤੇ ਮਠਿਆਈਆਂ ਦੇ ਲੰਗਰ ਲਗਾਏ ਜਾਂਦੇ ਹਨ, ਜੋ ਇਸ ਵਾਰ ਵੀ ਲਗਾਏ ਜਾਣਗੇ।
ਬਾਬਾ ਬੁੱਢਾ ਸਾਹਿਬ ਜੀ ਦੇ ਮੇਲੇ ਮੌਕੇ ਲਗਾਏ ਜਾਣ ਵਾਲੇ ਲੰਗਰ ਦੀਆਂ ਤਿਆਰੀਆਂ ਸੰਬੰਧੀ ਜਾਣਕਾਰੀ ਦਿੰਦੇ ਰਾਜਬੀਰ ਸਿੰਘ ਭੁੱਲਰ ਅਤੇ ਨੌਜਵਾਨ। ਤਸਵੀਰ: ਗੱਗੋਬੂਹਾ
30-09-2026