01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਜਨਗਣਨਾ-2027 ਤਹਿਤ ਦੂਜੇ ਪੜਾਅ ਦੇ ਕੰਮ ਲਈ ਫੀਲਡ ਟ੍ਰੇਨਰਾਂ ਦੀ ਤਿੰਨ ਦਿਨਾਂ ਸਿਖਲਾਈ ਮੁਕੰਮਲ

ਤਰਨ ਤਾਰਨ, 30 ਸਤੰਬਰ (ਹਰਿੰਦਰ ਸਿੰਘ)-ਜਨਗਣਨਾ-2027 ਤਹਿਤ ਦੂਸਰੇ ਫੇਜ਼ ਲਈ ਟ੍ਰੇਨਿੰਗਾਂ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਇਸੇ ਤਹਿਤ ਫੇਜ਼-2 ਦੇ ਕੰਮ ਲਈ 40 ਫੀਲਡ ਟ੍ਰੇਨਰਾਂ ਦੀ ਤਿੰਨ ਦਿਨਾਂ ਸਿਖਲਾਈ ਮਿਤੀ 28, 29 ਅਤੇ 30 ਅਕਤੂਬਰ ਨੂੰ ਕਰਵਾਈ ਗਈ।

ਅਜੀਤ ਡੈਸਕ 01-10-2026
ਤਰਨ ਤਾਰਨ, 30 ਸਤੰਬਰ (ਹਰਿੰਦਰ ਸਿੰਘ)-ਜਨਗਣਨਾ-2027 ਤਹਿਤ ਦੂਸਰੇ ਫੇਜ਼ ਲਈ ਟ੍ਰੇਨਿੰਗਾਂ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਇਸੇ ਤਹਿਤ ਫੇਜ਼-2 ਦੇ ਕੰਮ ਲਈ 40 ਫੀਲਡ ਟ੍ਰੇਨਰਾਂ ਦੀ ਤਿੰਨ ਦਿਨਾਂ ਸਿਖਲਾਈ ਮਿਤੀ 28, 29 ਅਤੇ 30 ਅਕਤੂਬਰ ਨੂੰ ਕਰਵਾਈ ਗਈ। ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ - ਨਿਰਦੇਸ਼ਾਂ ਹੇਠ ਕਰਵਾਏ ਇਸ ਟ੍ਰੇਨਿੰਗ ਪ੍ਰੋਗਰਾਮ ਵਿਚ ਜ਼ਿਲ੍ਹਾ ਤਰਨ ਤਾਰਨ ਨਾਲ ਸੰਬੰਧਿਤ 40 ਫੀਲਡ ਟ੍ਰੇਨਰਾਂ ਵਲੋਂ ਭਾਗ ਲਿਆ ਗਿਆ। ਸੰਬੰਧਿਤ ਅਧਿਕਾਰੀਆਂ ਨੂੰ ਟ੍ਰੇਨਿੰਗ ਮੁਹੱਈਆ ਕਰਵਾਉਣ ਲਈ ਜਨਗਨਣਾ ਵਿਭਾਗ, ਪੰਜਾਬ ਚੰਡੀਗੜ੍ਹ ਵਲੋਂ ਤਾਇਨਾਤ ਸਹਾਇਕ ਡਾਇਰੈਕਟਰ ਸਵਦੇਸ਼ ਪ੍ਰਤਾਪ ਸਿੰਘ, ਜ਼ਿਲ੍ਹਾ ਕੋਅਰਡੀਨੇਟਰ ਹਿਤਾਂਸ਼ੂ ਅਤੇ ਮਾਸਟਰ ਟ੍ਰੇਨਰ ਸੁਰਿੰਦਰਪਾਲ ਸਿੰਘ ਵਲੋਂ ਸ਼ਿਰਕਤ ਕੀਤੀ ਗਈ। ਉਪ ਅਰਥ ਅਤੇ ਅੰਕੜਾ ਸਲਾਹਕਾਰ ਤਰਨ ਤਾਰਨ ਡਾ. ਅਮਨਦੀਪ ਸਿੰਘ ਸੈਣੀ ਵਲੋਂ ਦੱਸਿਆ ਗਿਆ ਕਿ ਪੰਜਾਬ ਵਿਚ ਜਨਗਨਣਾ ਦਾ ਦੂਜਾ ਫੇਜ਼ ਮਿਤੀ 1 ਦਸੰਬਰ 2026 ਤੋ ਮਿਤੀ 4 ਜਨਵਰੀ 2027 ਤੱਕ ਚੱਲੇਗਾ ਅਤੇ ਰਵੀਜ਼ਨ ਫੇਜ਼ ਮਿਤੀ 5 ਜਨਵਰੀ 2027 ਤੋਂ 9 ਜਨਵਰੀ 2027 ਨੂੰ ਖ਼ਤਮ ਹੋਵੇਗਾ। ਮਿਤੀ 1 ਦਸਬੰਰ ਤੋਂ ਗਿਣਤੀਕਾਰ ਘਰ-ਘਰ ਜਾ ਕੇ ਡਾਟਾ ਇਕੱਤਰ ਕਰਨਗੇ, ਜਿਸ ਵਿਚ ਲਗਪਗ 40 ਸਵਾਲ ਪੁੱਛੇ ਜਾਣਗੇ ਅਤੇ ਇਹ ਸਾਰੀ ਪ੍ਰਕਿਰਿਆ ਆਨ ਲਾਈਨ ਹੋਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਮਿਤੀ 16 ਨਵੰਬਰ 2026 ਤੋਂ 30 ਨਵੰਬਰ 2026 ਤੱਕ ਸੈਲਫ ਇਨੂਮੀਰੇਸ਼ਨ ਲਈ ਪੋਰਟਲ ਸਮੂਹ ਨਾਗਰਿਕਾਂ ਲਈ ਖੁੱਲ੍ਹਾ ਰਹੇਗਾ, ਜਿਸ ਤਹਿਤ ਕੋਈ ਵੀ ਨਾਗਰਿਕ ਆਪਣੀ ਜਨਗਨਣਾ ਆਪ ਕਰ ਸਕੇਗਾ। ਉਨ੍ਹਾਂ ਦੱਸਿਆ ਕਿ ਫੀਲਡ ਟ੍ਰੇਨਰਾਂ ਵਲੋਂ ਮਿਤੀ 5 ਅਕਤੂਬਰ ਤੋਂ ਜਨਗਨਣਾ ਲਈ ਨਿਯੁਕਤ ਕੀਤੇ ਗਏ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਟ੍ਰੇਨਿੰਗ ਦੇਣਗੇ। ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਵੀ ਕੀਤੀ ਕਿ ਸਰਕਾਰ ਦੇ ਇਸ ਮਹੱਤਵਪੂਰਨ ਕੰਮ ਵਿਚ ਅਧਿਕਾਰੀਆਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ। ਜਨਗਨਣਾ ਤਹਿਤ ਨਾਗਰਿਕਾਂ ਵਲੋਂ ਮੁਹੱਈਆ ਕਰਵਾਈ ਗਈ ਸੂਚਨਾ ਗੁਪਤ ਰੱਖੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਜਨਗਨਣਾ ਡਿਜੀਟਲ ਮੋਡ ਰਾਹੀਂ ਕਰਵਾਈ ਜਾ ਰਹੀ ਹੈ। ਇਸ ਨਾਲ ਜਿਥੇ ਨਾਗਰਿਕਾਂ ਦੀ ਸੂਚਨਾ ਗੁਪਤ ਰਹੇਗੀ ਉਥੇ ਨਾਲ ਹੀ ਜਨਗਨਣਾ ਦੇ ਅੰਕੜੇ ਜਲਦ ਮੁਹੱਈਆ ਹੋ ਜਾਣਗੇ। ਇਹ ਅੰਕੜੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਲਈ ਅਹਿਮ ਭੂਮਿਕਾ ਨਿਭਾਉਣਗੇ। ਇਸ ਲਈ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਕਿ ਸਹੀ ਅੰਕੜੇ ਹੀ ਗਿਣਤੀਕਾਰਾਂ ਨੂੰ ਦਿੱਤੇ ਜਾਣ।
ਪਿਛਲੀ ਖ਼ਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਗੋਬਿੰਦ ਸਿੰਘ ਕਾਨਵੈਂਟ ਸਕੂਲ ਸੋਹਾਵਾ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇ... ਅਗਲੀ ਖ਼ਬਰ ਅਨਾਜ ਭੰਡਾਰ ਵਿਚੋਂ ਨਿਕਲਦੀ ਸੁਸਰੀ ਤੋਂ ਲੋਕ ਪ੍ਰੇਸ਼ਾਨ, ਜਨਤਕ ਜਥੇਬੰਦੀਆਂ ਵਲੋਂ ਐਸ.ਡੀ.ਐਮ. ਨੂੰ ਮੰਗ ਪੱਤਰ ਤਿੱਖੇ ਸੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।