ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਖੇ ਗਾਂਧੀ ਤੇ ਸ਼ਾਸਤਰੀ ਜੈਅੰਤੀ ਮਨਾਈ
ਪੱਟੀ, 1 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੀ ਜਯੰਤੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਦੋਵੇਂ ਮਹਾਨ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਅਜੀਤ ਡੈਸਕ
02-10-2026