ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜ਼ਨਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ
ਤਰਨ ਤਾਰਨ, 1 ਅਕਤੂਬਰ (ਇਕਬਾਲ ਸਿੰਘ ਸੋਢੀ)– ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜਨਜ ਵੈਲਫੇਅਰ ਐਸੋਸੀਏਸ਼ਨ ਤਰਨ ਤਾਰਨ ਦੀ ਮੀਟਿੰਗ ਹੋਈ। ਜਿਸ ਵਿਚ ਜ਼ਿਲ੍ਹਾ ਪ੍ਰਧਾਨ ਅਜੀਤ ਸਿੰਘ ਫ਼ਤਿਹਚੱਕ ਨੇ ਕਾਰਜਕਾਰਨੀ ਦੇ ਆਗੂਆਂ ਨਾਲ ਆਪਣੀ ਐਸੋਸੀਏਸ਼ਨ ਵਲੋਂ ਪੰਜਾਬ ਦੀ ਤਾਨਾਸ਼ਾਹੀ ਸਰਕਾਰ ਖ਼ਿਲਾਫ਼ ਵਿੱਢੇ ਸੰਘਰਸ਼ ਹਿਤ ਦਿੱਤੇ ਸੁਹਿਰਦਿਕ ਸਹਿਯੋਗ ਲਈ ਧੰਨਵਾਦ ਕਰਦਿਆਂ ਆਖਿਆ ਕਿ ਸਾਨੂੰ ਆਪਣੇ ਸਾਥੀਆਂ ਦੇ ਬੈਂਕਾਂ, ਖਜ਼ਾਨਾ ਦਫ਼ਤਰਾਂ ਅਤੇ ਸਿਵਲ ਸਰਜਨ ਦਫ਼ਤਰ ਵਿਖੇ ਪੈਂਡਿੰਗ ਕੰਮ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਰਹਿਣਾ ਚਾਹੀਦਾ ਹੈ।
ਤਰਨ ਤਾਰਨ, 1 ਅਕਤੂਬਰ (ਇਕਬਾਲ ਸਿੰਘ ਸੋਢੀ)– ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜਨਜ ਵੈਲਫੇਅਰ ਐਸੋਸੀਏਸ਼ਨ ਤਰਨ ਤਾਰਨ ਦੀ ਮੀਟਿੰਗ ਹੋਈ। ਜਿਸ ਵਿਚ ਜ਼ਿਲ੍ਹਾ ਪ੍ਰਧਾਨ ਅਜੀਤ ਸਿੰਘ ਫ਼ਤਿਹਚੱਕ ਨੇ ਕਾਰਜਕਾਰਨੀ ਦੇ ਆਗੂਆਂ ਨਾਲ ਆਪਣੀ ਐਸੋਸੀਏਸ਼ਨ ਵਲੋਂ ਪੰਜਾਬ ਦੀ ਤਾਨਾਸ਼ਾਹੀ ਸਰਕਾਰ ਖ਼ਿਲਾਫ਼ ਵਿੱਢੇ ਸੰਘਰਸ਼ ਹਿਤ ਦਿੱਤੇ ਸੁਹਿਰਦਿਕ ਸਹਿਯੋਗ ਲਈ ਧੰਨਵਾਦ ਕਰਦਿਆਂ ਆਖਿਆ ਕਿ ਸਾਨੂੰ ਆਪਣੇ ਸਾਥੀਆਂ ਦੇ ਬੈਂਕਾਂ, ਖਜ਼ਾਨਾ ਦਫ਼ਤਰਾਂ ਅਤੇ ਸਿਵਲ ਸਰਜਨ ਦਫ਼ਤਰ ਵਿਖੇ ਪੈਂਡਿੰਗ ਕੰਮ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਰਹਿਣਾ ਚਾਹੀਦਾ ਹੈ। ਉਨ੍ਹਾਂ ਸੀਨੀਅਰ ਮੀਤ ਪ੍ਰਧਾਨ ਸ਼ਮੀਰ ਸਿੰਘ ਲਾਲਪੁਰਾ ਵਲੋਂ ਸਿਵਲ ਸਰਜਨ ਦਫ਼ਤਰ ਵਿਖੇ ਪੈਂਡਿੰਗ ਮੈਡੀਕਲ ਬਿੱਲਾਂ ਦੇ ਮਸਲੇ ਹੱਲ ਕਰਵਾਉਣ ਲਈ ਜਾਰੀ ਸਹਾਇਤਾ ਅਤੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਸੀਂ ਆਪਣੇ ਪੈਨਸ਼ਨਰਾਂ ਲਈ ਮਾਸਿਕ ਮੀਟਿੰਗ ਦੇ ਇਲਾਵਾ ਮਹੀਨੇ ਵਿਚ ਇਕ ਦਿਨ ਉਹਨਾਂ ਦੇ ਪੈਨਸ਼ਨ ਸਬੰਧੀ ਅਟਕੇ ਕੰਮ ਕਰਵਾਉਣ ਲਈ ਉਚੇਚੇ ਤੌਰ ’ਤੇ ਬੈਠ ਕੇ ਮਸਲੇ ਹੱਲ ਕਰਵਾਉਂਦੇ ਹਾਂ । ਉਨ੍ਹਾਂ ਰੋਸ ਅਤੇ ਰੋਹ ਭਰੇ ਸਵਰ ਵਿਚ ਆਖਿਆ ਕਿ ਮਹਿੰਗਾਈ ਭੱਤੇ ਸਬੰਧੀ ਦੀ ਅਦਾਇਗੀ ਲਈ ਮਾਨ ਸਰਕਾਰ ਦੀ ਮਾੜੀ ਨੀਅਤ ਅਤੇ ਨੀਤੀ ਵਾਲੇ ਵਿਚਾਰਾਂ ਨਾਲ ਸਹਿਮਤੀ ਪ੍ਰਗਟ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਸਰਕਾਰ ਪਿਛਲੇ ਚਾਰ ਸਾਲ ਤੋਂ ਲਗਾਤਾਰ ਮਹਿੰਗਾਈ ਭੱਤੇ ਦੀਆਂ ਬਣਦੀਆਂ ਕਿਸ਼ਤਾਂ ਨੂੰ ਰੋਕ ਕੇ ਮੁਲਾਜਮਾਂ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਨੂੰ ਕੇਂਦਰ ਨਾਲੋਂ ਡੀ ਲਿੰਕ ਕਰਨ ਤੇ ਡੰਗ ਟਪਾਉਣ ਲਈ ਹੱਥ ਪੈਰ ਮਾਰ ਰਹੀ ਹੈ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਸਰਲੀ, ਤਹਿਸੀਲ ਪ੍ਰਧਾਨ ਧਰਮ ਸਿੰਘ ਖਡੂਰ ਸਾਹਿਬ ਅਤੇ ਸੁਰਿੰਦਰ ਸਿੰਘ ਤਰਨ ਤਾਰਨ, ਡਿਪਟੀ ਜਨਰਲ ਸਕੱਤਰ ਵਿਜੇ ਕੁਮਾਰ ਵਿਨਾਇਕ, ਖਜ਼ਾਨਚੀ ਕੁਲਦੀਪ ਸਿੰਘ ਅਤੇ ਕੁਲਵੰਤ ਸਿੰਘ, ਵਧੀਕ ਪ੍ਰੈਸ ਸਕੱਤਰ ਹਰਸੁਖਦੇਵ ਸਿੰਘ, ਚਰਨਜੀਤ ਸਿੰਘ, ਲਾਲ ਸਿੰਘ, ਗੁਰਚਰਨ ਸਿੰਘ, ਸਵਰਨ ਸਿੰਘ ਗੋਇੰਦਵਾਲ, ਸਰਵਣ ਸਿੰਘ ਰਸੂਲਪੁਰ, ਜਸਬੀਰ ਸਿੰਘ ਅਤੇ ਪ੍ਰਿੰਸੀਪਲ ਸੁੱਖਾ ਸਿੰਘ, ਇੰਜੀਨੀਅਰ ਵਿਜੇ ਕੁਮਾਰ ਸ਼ਰਮਾ, ਜਸਬੀਰ ਸਿੰਘ, ਅਰਜਨ ਸਿੰਘ, ਨਰਿੰਦਰ ਸਿੰਘ ਆਦਿ ਨੇ ਸ਼ਿਰਕਤ ਕੀਤੀ।