02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਨਿਕਸ਼ੈ ਪੋਸ਼ਣ ਕਿੱਟਾਂ ਵੰਡ ਕੇ ਟੀ.ਬੀ. ਮਰੀਜ਼ਾਂ ਨੂੰ ਦਿੱਤਾ ਪੋਸ਼ਣ ਸਹਾਰਾ

ਤਰਨ ਤਾਰਨ, 1 ਅਕਤੂਬਰ (ਹਰਿੰਦਰ ਸਿੰਘ)-ਸਿਵਲ ਸਰਜਨ ਤਰਨ ਤਾਰਨ ਡਾ. ਸੰਦੀਪ ਧਵਨ ਦੀ ਰਹਿਨੁਮਾਈ ਹੇਠ ਡਿਸਟ੍ਰਿਕਟ ਟੀ.

ਅਜੀਤ ਡੈਸਕ 02-10-2026
ਤਰਨ ਤਾਰਨ, 1 ਅਕਤੂਬਰ (ਹਰਿੰਦਰ ਸਿੰਘ)-ਸਿਵਲ ਸਰਜਨ ਤਰਨ ਤਾਰਨ ਡਾ. ਸੰਦੀਪ ਧਵਨ ਦੀ ਰਹਿਨੁਮਾਈ ਹੇਠ ਡਿਸਟ੍ਰਿਕਟ ਟੀ.ਬੀ. ਸੈਂਟਰ (ਡੀ.ਟੀ.ਸੀ.) ਤਰਨ ਤਾਰਨ ਵਿਖੇ ਟੀ.ਬੀ. ਮਰੀਜ਼ਾਂ ਨੂੰ ਨਿਕਸ਼ੈ ਪੋਸ਼ਣ ਕਿੱਟਾਂ ਵੰਡੀਆਂ ਗਈਆਂ। ਇਸ ਦਾ ਮੁੱਖ ਉਦੇਸ਼ ਇਲਾਜ ਅਧੀਨ ਟੀ.ਬੀ. ਮਰੀਜ਼ਾਂ ਨੂੰ ਪੋਸ਼ਣ ਸਹਾਇਤਾ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਦੀ ਸਿਹਤਯਾਬੀ ਵਿਚ ਸਹਿਯੋਗ ਦੇਣਾ ਹੈ। ਇਸ ਮੌਕੇ ਸਹਾਇਕ ਸਿਵਲ ਸਰਜਨ ਤਰਨ ਤਾਰਨ ਡਾ. ਜਸਪ੍ਰੀਤ ਸਿੰਘ, ਡੀ.ਆਈ.ਓ. ਤਰਨ ਤਾਰਨ ਡਾ. ਵਰਿੰਦਰਪਾਲ ਕੌਰ, ਡੀ.ਟੀ.ਓ. ਤਰਨ ਤਾਰਨ ਡਾ. ਰੁਪਿੰਦਰਜੀਤ ਕੌਰ, ਡਾ. ਰਣਦੀਪ ਸਿੰਘ, ਆਈ.ਡੀ.ਐਸ.ਪੀ. ਐਪੀਡੈਮੀਓਲੋਜਿਸਟ, ਟੀ.ਬੀ. ਸਟਾਫ਼ ਅਤੇ ਨਿਕਸ਼ੈ ਮਿੱਤਰ ਮੌਜੂਦ ਸਨ। ਇਸ ਮੌਕੇ ਅਧਿਕਾਰੀਆਂ ਵਲੋਂ ਨਿਕਸ਼ੈ ਮਿੱਤਰਾਂ ਵਲੋਂ ਟੀ.ਬੀ. ਮਰੀਜ਼ਾਂ ਦੀ ਸਹਾਇਤਾ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਟੀ.ਬੀ. ਦੇ ਇਲਾਜ ਦੌਰਾਨ ਮਰੀਜ਼ਾਂ ਨੂੰ ਦਵਾਈਆਂ ਦੇ ਨਾਲ-ਨਾਲ ਪੌਸ਼ਟਿਕ ਖੁਰਾਕ ਅਤੇ ਸਮਾਜਿਕ ਸਹਿਯੋਗ ਮਿਲਣਾ ਵੀ ਮਹੱਤਵਪੂਰਨ ਹੈ । ਟੀ.ਬੀ. ਮੁਕਤ ਭਾਰਤ ਦੇ ਟੀਚੇ ਦੀ ਪ੍ਰਾਪਤੀ ਲਈ ਸਰਕਾਰੀ ਯਤਨਾਂ ਦੇ ਨਾਲ ਸਮਾਜ ਦੀ ਭਾਗੀਦਾਰੀ ਨੂੰ ਵੀ ਅਹਿਮ ਦੱਸਿਆ ਗਿਆ। ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਟੀ.ਬੀ. ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ ਅਤੇ ਸਮੇਂ ਸਿਰ ਜਾਂਚ ਤੇ ਇਲਾਜ ਕਰਵਾਇਆ ਜਾਵੇ।
ਪਿਛਲੀ ਖ਼ਬਰ ਸਕੁਐਸ਼ : ਭਾਰਤ ਦੀਆਂ ਪੁਰਸ਼ ਤੇ ਮਹਿਲਾ ਟੀਮਾਂ ਨੇ ਕਾਂਸੀ ਦੇ ਤਗਮੇ ਜਿੱਤੇ ਅਗਲੀ ਖ਼ਬਰ ਐਨ.ਐਚ.ਐਮ. ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਸ਼ਹਿਰ ਵਿਚ ਕੱਢਿਆ ਰੋਸ ਮਾਰਚ - ਪ੍ਰਧਾਨ ਮਨਦੀਪ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।