03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਮਿਸ਼ਨ 2027 ਲਈ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਜੰਡਿਆਲਾ ਗੁਰੂ, 2 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਪਿੰਡ ਗੁਨੋਵਾਲ ਵਿਖੇ ਸਾਬਕਾ ਸਰਪੰਚ ਬਲਬੀਰ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਅਤੇ ਵਰਕਰਾਂ ਦੀ ਅਹਿਮ ਮੀਟਿੰਗ ਹੋਈ। ਇਸ ਮੌਕੇ ਜ਼ਿਲ੍ਹਾ ਯੂਥ ਪ੍ਰਧਾਨ ਅੰਮ੍ਰਿਤਸਰ ਦਿਹਾਤੀ ਜੁਗਰਾਜ ਸਿੰਘ ਉਦੋਨੰਗਲ ਵਿਸ਼ੇਸ਼ ਤੌਰ ’ਤੇ ਪਹੁੰਚੇ।

ਅਜੀਤ ਡੈਸਕ 03-10-2026
ਜੰਡਿਆਲਾ ਗੁਰੂ, 2 ਅਕਤੂਬਰ (ਅੰਮ੍ਰਿਤ ਪਾਲ ਸਿੰਘ)-ਪਿੰਡ ਗੁਨੋਵਾਲ ਵਿਖੇ ਸਾਬਕਾ ਸਰਪੰਚ ਬਲਬੀਰ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਅਤੇ ਵਰਕਰਾਂ ਦੀ ਅਹਿਮ ਮੀਟਿੰਗ ਹੋਈ। ਇਸ ਮੌਕੇ ਜ਼ਿਲ੍ਹਾ ਯੂਥ ਪ੍ਰਧਾਨ ਅੰਮ੍ਰਿਤਸਰ ਦਿਹਾਤੀ ਜੁਗਰਾਜ ਸਿੰਘ ਉਦੋਨੰਗਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਪਾਰਟੀ ਦੀਆਂ ਨੀਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕਰਦਿਆਂ ਵਰਕਰਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਸਰਗਰਮ ਹੋਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਮਿਸ਼ਨ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਐਡਵੋਕੇਟ ਦਿਲਸੇਰ ਸਿੰਘ ਜੰਡਿਆਲਾ ਗੁਰੂ, ਆਗੂ ਅਕਾਲੀ ਦਲ ਵਾਰਿਸ ਪੰਜਾਬ ਦੇ, ਨੇ ਕਿਹਾ ਕਿ ਉਨ੍ਹਾਂ ਅਨੁਸਾਰ ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਦਿੱਲੀ ਦੇ ਇਸ਼ਾਰੇ ’ਤੇ ਚਲਦੀਆਂ ਰਹੀਆਂ ਹਨ, ਜਿਸ ਕਾਰਨ ਨਸ਼ਿਆਂ ਦੀ ਸਮੱਸਿਆ ਨੇ ਨੌਜਵਾਨੀ ਨੂੰ ਪ੍ਰਭਾਵਿਤ ਕੀਤਾ ਹੈ। ਮੀਟਿੰਗ ਦੌਰਾਨ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ 2027 ਵਿਚ ‘ਸਰਕਾਰ-ਏ-ਖ਼ਾਲਸਾ’ ਬਣਾਉਣ ਲਈ ਕੰਮ ਕਰਨ ਦਾ ਸੰਕਲਪ ਲਿਆ। ਇਸ ਮੌਕੇ ਬਾਬੂ ਸਿੰਘ ਜੰਡਿਆਲਾ ਗੁਰੂ, ਰਣਜੀਤ ਸਿੰਘ, ਗੁਰਦੇਵ ਸਿੰਘ, ਅਮਰਜੀਤ ਸਿੰਘ, ਬਾਬਾ ਅਮਨ, ਰਛਪਾਲ ਸਿੰਘ, ਮਨਿੰਦਰ ਸਿੰਘ, ਅਮਨਜੀਤ ਸਿੰਘ, ਅਜੀਤ ਸਿੰਘ ਵਿਰਕ, ਬਲਵਿੰਦਰ ਸਿੰਘ ਵਿਰਕ, ਸੁਖਦੇਵ ਸਿੰਘ ਮਾਹਲਾ, ਬਲਕਾਰ ਸਿੰਘ ਮਾਹਲਾ, ਨੰਬਰਦਾਰ ਤਰਸੇਮ ਸਿੰਘ, ਸਤਪਾਲ ਸਿੰਘ, ਮਿਲਖਾ ਸਿੰਘ ਭੰਗਵਾ ਅਤੇ ਅਰਜਨ ਸਿੰਘ ਦੇਵੀਦਾਸਪੁਰਾ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ।
ਪਿਛਲੀ ਖ਼ਬਰ ਧਰਮ ਸੁਪਤਨੀ ਬੀਬੀ ਕੁਲਵੰਤ ਕੌਰ ਸਠਿਆਲਾ ਦਾ ਅਮਰੀਕਾ ਵਿਖੇ ਅਕਾਲ ਚਲਾਣਾ ਅਗਲੀ ਖ਼ਬਰ ਸਰਕਾਰੀ ਸਕੂਲ ਤਰਸਿੱਕਾ ਦੇ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।