ਸਾਂਸਦ ਹਰਸਿਮਰਤ ਕੌਰ ਬਾਦਲ ਨੇ ਤਗਮਾ ਜਿੱਤ ਕੇ ਆਈ ਖਿਡਾਰਨ ਬਲਜੀਤ ਕੌਰ ਨਾਲ ਗੱਲਬਾਤ ਕਰਕੇ ਦਿੱਤੀ ਵਧਾਈ
ਤਰਨ ਤਾਰਨ, 4 ਅਕਤੂਬਰ (ਹਰਿੰਦਰ ਸਿੰਘ)—ਏਸ਼ੀਆਈ ਖੇਡਾਂ ਵਿਚ 44 ਸਾਲ ਬਾਅਦ ਗੋਲਡ ਮੈਡਲ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੀ ਮੈਂਬਰ ਅਤੇ ਤਰਨ ਤਾਰਨ ਦੇ ਪਿੰਡ ਕੱਕਾ ਕੰਡਿਆਲਾ ਨਿਵਾਸੀ ਬਲਜੀਤ ਕੌਰ ਦਾ ਤਰਨ ਤਾਰਨ ਪਹੁੰਚਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਵਲੋਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਅਕਾਲੀ ਸਾਂਸਦ ਹਰਸਿਮਰਤ ਕੌਰ ਬਾਦਲ ਨਾਲ ਮੋਬਾਈਲ ’ਤੇ ਵੀਡੀਓ ਕਾਲ ਰਾਹੀਂ ਬਲਜੀਤ ਕੌਰ ਦੀ ਗੱਲ ਕਰਵਾਈ।
ਤਰਨ ਤਾਰਨ, 4 ਅਕਤੂਬਰ (ਹਰਿੰਦਰ ਸਿੰਘ)—ਏਸ਼ੀਆਈ ਖੇਡਾਂ ਵਿਚ 44 ਸਾਲ ਬਾਅਦ ਗੋਲਡ ਮੈਡਲ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੀ ਮੈਂਬਰ ਅਤੇ ਤਰਨ ਤਾਰਨ ਦੇ ਪਿੰਡ ਕੱਕਾ ਕੰਡਿਆਲਾ ਨਿਵਾਸੀ ਬਲਜੀਤ ਕੌਰ ਦਾ ਤਰਨ ਤਾਰਨ ਪਹੁੰਚਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਵਲੋਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਅਕਾਲੀ ਸਾਂਸਦ ਹਰਸਿਮਰਤ ਕੌਰ ਬਾਦਲ ਨਾਲ ਮੋਬਾਈਲ ’ਤੇ ਵੀਡੀਓ ਕਾਲ ਰਾਹੀਂ ਬਲਜੀਤ ਕੌਰ ਦੀ ਗੱਲ ਕਰਵਾਈ। ਹਰਸਿਮਰਤ ਕੌਰ ਬਾਦਲ ਨੇ ਇਸ ਵੱਡੀ ਉਪਲੱਬਧੀ ’ਤੇ ਹਾਕੀ ਖਿਡਾਰਣ ਬਲਜੀਤ ਕੌਰ ਨੂੰ ਜਿਥੇ ਵਧਾਈ ਦਿੱਤੀ, ਉਥੇ ਉਸ ਨੂੰ ਕਿਹਾ ਕਿ ਤੁਸੀਂ ਦੇਸ਼ ਦਾ ਮਾਣ ਵਧਾਇਆ ਹੈ ਅਤੇ ਦੇਸ਼ ਨੂੰ ਤੁਹਾਡੇ ਵਰਗੇ ਖਿਡਾਰੀਆਂ ਉਪਰ ਮਾਣ ਹੈ। ਇਸ ਮੌਕੇ ਬਲਜੀਤ ਕੌਰ ਨੇ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਦੇ ਮਨ ਵਿਚ ਵੱਡਾ ਮੁਕਾਮ ਹਾਸਲ ਕਰਨ ਦਾ ਜ਼ਜਬਾ ਹੈ ਤਾਂ ਉਹ ਕੋਈ ਵੀ ਮੁਕਾਮ ਹਾਸਲ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਉਹ ਇਕ ਛੋਟੇ ਜਿਹੇ ਪਿੰਡ ਵਿਚ ਰਹਿ ਕੇ ਇੰਡੀਆ ਹਾਕੀ ਮਹਿਲਾ ਟੀਮ ਦੀ ਮੈਂਬਰ ਬਣੀ ਹੈ ਅਤੇ ਉਸ ਨੂੰ ਇਸ ਉਪਲੱਬਧੀ ’ਤੇ ਮਾਣ ਹੈ। ਇਸ ਮੌਕੇ ਕੰਚਨਪ੍ਰੀਤ ਕੌਰ ਨੇ ਕਿਹਾ ਕਿ ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਤਰਨ ਤਾਰਨ ਦਾ ਨਾਂਅ ਪੂਰੀ ਦੁਨੀਆਂ ਵਿਚ ਰੌਸ਼ਨ ਕੀਤਾ ਹੈ। ਇਸ ਲਈ ਸਾਡਾ ਵੀ ਫਰਜ਼ ਬਣਦਾ ਹੈ ਕਿ ਅਸੀਂ ਬਲਜੀਤ ਕੌਰ ਦਾ ਬਣਦਾ ਮਾਨ ਸਨਮਾਨ ਕਰੀਏ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਬਲਜੀਤ ਕੌਰ ਤੋਂ ਸੇਧ ਲੈ ਕੇ ਖੇਡਾਂ ਵੱਲ ਆਉਣਾ ਚਾਹੀਦਾ ਹੈ, ਕਿਉਂਕਿ ਇਕ ਛੋਟੇ ਜਿਹੇ ਪਿੰਡ ਤੋਂ ਉਠ ਕੇ ਬਲਜੀਤ ਕੌਰ ਨੇ ਬਹੁਤ ਵੱਡਾ ਮੁਕਾਮ ਹਾਸਲ ਕੀਤਾ ਹੈ, ਜਿਥੇ ਬਲਜੀਤ ਕੌਰ ਹਾਕੀ ਭਾਰਤੀ ਟੀਮ ਦੀ ਮੈਂਬਰ ਬਣੀ, ਉਥੇ ਇਸ ਟੀਮ ਨੇ 44 ਸਾਲ ਬਾਅਦ ਏਸ਼ੀਆ ਖੇਡਾਂ ਵਿਚੋਂ ਗੋਲਡ ਮੈਡਲ ਜਿੱਤ ਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਰਾਮ ਸਿੰਘ ਨਾਮਧਾਰੀ, ਇੰਜੀ. ਕੋਹਲੀ ਅਤੇ ਵੱਡੀ ਗਿਣਤੀ ਵਿਚ ਅਕਾਲੀ ਦਲ ਦੇ ਆਗੂ ਤੇ ਵਰਕਰ ਵੀ ਮੌਜੂਦ ਸਨ।