ਸੇਰੋਂ ਖੰਡ ਮਿੱਲ ਮੋਰਚਾ 137ਵੇਂ ਦਿਨ ਵਿਚ ਦਾਖ਼ਲ
ਨੌਸ਼ਹਿਰਾ ਪੰਨੂੰਆਂ, 4 ਅਕਤੂਬਰ (ਦੀਪਕ ਮੈਣੀ)- ਸੇਰੋਂ ਖੰਡ ਮਿੱਲ ਦੀ ਜ਼ਮੀਨ ਦੀ ਮਾਲਕੀ ਤਬਦੀਲ ਕਰਨ ਦੇ ਖਿਲਾਫ਼ ਅਤੇ ਖੰਡ ਮਿੱਲ ਮੁੜ ਚਾਲੂ ਕਰਨ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ 21 ਮਈ ਤੋਂ ਲਗਾਏ ਪੱਕੇ ਮੋਰਚੇ ਦੇ 137ਵੇਂ ਦਿਨ ਐਤਵਾਰ ਨੂੰ ਕਿਸਾਨ ਆਗੂਆਂ ਤਰਸੇਮ ਸਿੰਘ ਲੁਹਾਰ, ਨਛੱਤਰ ਸਿੰਘ ਪੰਨੂੰ, ਰਾਜਗੋਬਿੰਦ ਸਿੰਘ ਜਮਾਲਪੁਰ, ਜੱਸਾ ਸਿੰਘ ਕੱਦਗਿੱਲ, ਹਰਭਜਨ ਸਿੰਘ ਚੂਸਲੇਵੜ੍ਹ, ਇੰਦਰਜੀਤ ਸਿੰਘ ਮਰਹਾਣਾ ਆਦਿ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪੂੰਜੀਪਤੀਆਂ ਦੇ ਹਿੱਤ ਪੂਰਨ ਲਈ ਵਾਰ-ਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਕਰਕੇ ਦੇਸ਼ ਦੇ ਆਮ ਲੋਕਾਂ ਦੀਆਂ ਜੇਬਾਂ ’ਤੇ ਬੇਤਹਾਸ਼ਾ ਬੋਝ ਪਾ ਰਹੀ ਹੈ, ਜਿਸ ਨਾਲ ਮਹਿੰਗਾਈ ਦੀ ਚੱਕੀ ਵਿਚ ਪੀਸੇ ਜਾ ਰਹੇ ਆਮ ਲੋਕਾਂ ਦਾ ਜੀਵਨ ਹੋਰ ਦੁੱਭਰ ਹੋ ਜਾਵੇਗਾ।। ਕਿਸਾਨ ਆਗੂਆਂ ਨੇ ਮਾਨ ਸਰਕਾਰ ਕੋਲੋਂ ਮੰਗ ਕੀਤੀ ਕਿ ਮੰਡੀਆਂ ਵਿਚ ਝੋਨੇ ਦੀ ਆਮਦ ਦੇ ਮੱਦੇਨਜ਼ਰ ਸਰਕਾਰੀ ਖਰੀਦ ਏਜੰਸੀਆਂ ਨੂੰ ਤੁਰੰਤ ਦਾਣਾ ਮੰਡੀਆਂ ਵਿਚ ਭੇਜਿਆ ਜਾਵੇ, ਤਾਂ ਜੋ ਕਿਸਾਨ ਨੂੰ ਝੋਨੇ ਦੀ ਫ਼ਸਲ ਦਾ ਸਹੀ ਮੁੱਲ ਮਿਲ ਸਕੇ ।
ਨੌਸ਼ਹਿਰਾ ਪੰਨੂੰਆਂ, 4 ਅਕਤੂਬਰ (ਦੀਪਕ ਮੈਣੀ)- ਸੇਰੋਂ ਖੰਡ ਮਿੱਲ ਦੀ ਜ਼ਮੀਨ ਦੀ ਮਾਲਕੀ ਤਬਦੀਲ ਕਰਨ ਦੇ ਖਿਲਾਫ਼ ਅਤੇ ਖੰਡ ਮਿੱਲ ਮੁੜ ਚਾਲੂ ਕਰਨ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ 21 ਮਈ ਤੋਂ ਲਗਾਏ ਪੱਕੇ ਮੋਰਚੇ ਦੇ 137ਵੇਂ ਦਿਨ ਐਤਵਾਰ ਨੂੰ ਕਿਸਾਨ ਆਗੂਆਂ ਤਰਸੇਮ ਸਿੰਘ ਲੁਹਾਰ, ਨਛੱਤਰ ਸਿੰਘ ਪੰਨੂੰ, ਰਾਜਗੋਬਿੰਦ ਸਿੰਘ ਜਮਾਲਪੁਰ, ਜੱਸਾ ਸਿੰਘ ਕੱਦਗਿੱਲ, ਹਰਭਜਨ ਸਿੰਘ ਚੂਸਲੇਵੜ੍ਹ, ਇੰਦਰਜੀਤ ਸਿੰਘ ਮਰਹਾਣਾ ਆਦਿ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪੂੰਜੀਪਤੀਆਂ ਦੇ ਹਿੱਤ ਪੂਰਨ ਲਈ ਵਾਰ-ਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਕਰਕੇ ਦੇਸ਼ ਦੇ ਆਮ ਲੋਕਾਂ ਦੀਆਂ ਜੇਬਾਂ ’ਤੇ ਬੇਤਹਾਸ਼ਾ ਬੋਝ ਪਾ ਰਹੀ ਹੈ, ਜਿਸ ਨਾਲ ਮਹਿੰਗਾਈ ਦੀ ਚੱਕੀ ਵਿਚ ਪੀਸੇ ਜਾ ਰਹੇ ਆਮ ਲੋਕਾਂ ਦਾ ਜੀਵਨ ਹੋਰ ਦੁੱਭਰ ਹੋ ਜਾਵੇਗਾ।। ਕਿਸਾਨ ਆਗੂਆਂ ਨੇ ਮਾਨ ਸਰਕਾਰ ਕੋਲੋਂ ਮੰਗ ਕੀਤੀ ਕਿ ਮੰਡੀਆਂ ਵਿਚ ਝੋਨੇ ਦੀ ਆਮਦ ਦੇ ਮੱਦੇਨਜ਼ਰ ਸਰਕਾਰੀ ਖਰੀਦ ਏਜੰਸੀਆਂ ਨੂੰ ਤੁਰੰਤ ਦਾਣਾ ਮੰਡੀਆਂ ਵਿਚ ਭੇਜਿਆ ਜਾਵੇ, ਤਾਂ ਜੋ ਕਿਸਾਨ ਨੂੰ ਝੋਨੇ ਦੀ ਫ਼ਸਲ ਦਾ ਸਹੀ ਮੁੱਲ ਮਿਲ ਸਕੇ । ਇਸ ਮੌਕੇ ਦਵਿੰਦਰ ਸਿੰਘ ਸੇਰੋਂ, ਸੁਖਬਾਜ ਸਿੰਘ ਸਿੱਧੂ, ਜਸਬੀਰ ਸਿੰਘ ਨਿੱਝਰਪੁਰ, ਸਾਬਕਾ ਸੈਨਿਕ ਸਰਬ ਸਾਂਝੀ ਕਮੇਟੀ ਦੇ ਆਗੂ ਸੂਬੇਦਾਰ ਜਸਪਾਲ ਸਿੰਘ ਤੁੜ, ਕਾ. ਚਰਨ ਸਿੰਘ ਤਰਨ ਤਾਰਨ, ਗੁਰਮੇਜ ਸਿੰਘ ਗੋਰਖਾ, ਲਖਬੀਰ ਸਿੰਘ, ਗੁਰਸਾਹਿਬ ਸਿੰਘ ਸਰਾਲੀ ਮੰਡ, ਪਾਲ ਸਿੰਘ, ਬਾਜ ਸਿੰਘ, ਕਰਮਜੀਤ ਸਿੰਘ ਬਾਹਮਣੀਵਾਲ ਆਦਿ ਆਗੂ ਹਾਜ਼ਰ ਹੋਏ।