09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀ ਕਾਬੂ - ਐੱਸ.ਐੱਸ.ਪੀ. ਲਾਂਬਾ

ਤਰਨ ਤਾਰਨ, 8 ਅਕਤੂਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.

ਅਜੀਤ ਡੈਸਕ 09-10-2026
ਤਰਨ ਤਾਰਨ, 8 ਅਕਤੂਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਪ੍ਰਦੂਮਣ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਰਾਜਵਿੰਦਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਮੁਰਾਦਪੁਰਾ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਸਰਾਏ ਅਣਾਨਤ ਖਾਂ ਦੇ ਏ.ਐੱਸ.ਆਈ. ਮੰਗਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਡਿਫੈਂਸ ਡਰੇਨ ਨੌਸ਼ਹਿਰਾ ਢਾਲਾ ਤੋਂ ਲਖਵਿੰਦਰ ਸਿੰਘ ਪੁੱਤਰ ਕਾਲਾ ਸਿੰਘ ਨੂੰ ਗਿ੍ਰਫ਼ਤਾਰ ਕਰਕੇ ਇਸ ਪਾਸੋਂ 518 ਗ੍ਰਾਮ ਹੈਰੋਇਨ ਅਤੇ ਇਕ ਡਰੋਨ ਬਰਾਮਦ ਕੀਤਾ ਹੈ ਜਦਕਿ ਅਕਾਸ਼ਬੀਰ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਨੌਸ਼ਹਿਰਾ ਢਾਲਾ ਫ਼ਰਾਰ ਹੈ। ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਦੇ ਐੱਸ.ਆਈ. ਗੁਰਸੇਵਕ ਸਿੰਘ ਨੂੰ ਬੀ.ਐੱਸ.ਐੱਫ. 115 ਬਟਾਲੀਅਨ ਦੇ ਕੰਪਨੀ ਕਮਾਂਡਰ ਵਿਜੇ ਕੁਮਾਰ ਨੇ ਸੂਚਨਾ ਦਿੱਤੀ ਕਿ ਪਿੰਡ ਹਵੇਲੀਆ ਨਜ਼ਦੀਕ ਬੀ.ਐੱਸ.ਐਫ ਕਰਮਚਾਰੀਆਂ ਨੂੰ ਕਿਲੋ 4 ਗ੍ਰਾਮ ਹੈਰੋਇਨ ਅਤੇ ਇਕ ਡਰੋਨ ਬਰਾਮਦ ਹੋਇਆ ਹੈ, ਜਿਨ੍ਹਾਂ ਨੇ ਤੁਰੰਤ ਮੌਕੇ ’ਤੇ ਜਾ ਕੇ ਹੈਰੋਇਨ ਅਤੇ ਡਰੋਨ ਨੂੰ ਆਪਣੇ ਕਬਜੇ ਵਿਚ ਲੈ ਲਿਆ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਪ੍ਰਮਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸੁਰਿੰਦਰਪਾਲ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਖੇਮਕਰਨ, ਕੁਲਵੰਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪੱਟੀ, ਨਰੇਸ਼ ਕੁਮਾਰ ਪੁੱਤਰ ਸੋਹਨ ਲਾਲ ਵਾਸੀ ਵਾਰਡ ਪੱਟੀ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ.ਆਈ. ਆਰਜੂ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਡੱਲ ਦੇ ਸਮਸ਼ਾਨਘਾਟ ਤੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਦਿਲਰਾਜ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਡੱਲ, ਜੋਬਨ ਸਿੰਘ ਪੁੱਤਰ ਚਾਨਣ ਸਿੰਘ ਵਾਸੀ ਰਾਜੋਕੇ, ਰਾਜੀਵ ਸਿੰਘ ਪੁੱਤਰ ਜਗਤ ਸਿੰਘ ਵਾਸੀ ਬਾਸਰਕੇ, ਸਲਵਿੰਦਰ ਸਿੰਘ ਪੁੱਤਰ ਮੂਰਤਾ ਸਿੰਘ ਵਾਸੀ ਡੱਲ ਨੂੰ ਨਸ਼ੀਲੇ ਪਦਾਰਥਾਂ ਦੇ ਸੇਵਨ ਕਰਦਿਆਂ ਕਾਬੂ ਕੀਤਾ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਅਦਾਲਤ ਵਲੋਂ ਧਾਰਮਿਕ ਅਤੇ ਚੈਰੀਟੇਬਲ ਪ੍ਰਾਪਰਟੀ ਨਾਲ ਧੋਖਾਧੜੀ ਦੇ ਮਾਮਲੇ ’ਚ ਨਾਮਜ਼ਦ ਬਿਕਰਮ ਸਿੰਘ ਬੰਟੀ ਦੀ ਜ਼ਮ... ਅਗਲੀ ਖ਼ਬਰ ਦਿਆਨੰਦ ਹਸਪਤਾਲ ਵਿਖੇ ਸਫਲ ਕੈਡੇਵਰਿਕ ਲੀਵਰ ਟਰਾਂਸਪਲਾਂਟ ਨਾਲ ਮਰੀਜ਼ ਨੂੰ ਮਿਲੀ ਜ਼ਿੰਦਗੀ ਦੀ ਨਵੀਂ ਉਮੀਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।