09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸੇਂਟ ਸੋਲਜਰ ਸਕੂਲ ਵੇਈਂਪੂਈਂ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਗੁਰੂ ਨਾਨਕ ਅਕੈਡਮੀ ਤਰਨ ਤਾਰਨ ਵਿਚ ਕੀਤਾ ਸਨਮਾਨਿਤ

ਫਤਿਆਬਾਦ, 8 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)–ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਵੇਈਂਪੂਈਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸ਼ੈਲੀ ਅਤੇ ਦੋ ਸਮਰਪਿਤ ਅਧਿਆਪਕਾਂ ਕੰਵਲਜੀਤ ਕੌਰ ਅਤੇ ਰਮਨਦੀਪ ਕੌਰ ਨੂੰ ਗੁਰੂ ਨਾਨਕ ਅਕੈਡਮੀ ਤਰਨ ਤਾਰਨ ਵਿਚ ਸਹੋਦਯਾ ਸਕੂਲ ਕੰਪਲੈਕਸ ਵਲੋਂ ਅਧਿਆਪਕ ਦਿਵਸ ਦੇ ਮੌਕੇ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਧਿਆਪਕ ਦੀ ਸਿੱਖਿਆ ਦੇ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਸੇਵਾਵਾਂ, ਮਿਹਨਤ, ਸਮਰਪਣ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਯੋਗਦਾਨ ਦੀ ਸ਼ਲਾਘਾ ਕੀਤੀ ਗਈ।

ਅਜੀਤ ਡੈਸਕ 09-10-2026
ਫਤਿਆਬਾਦ, 8 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)–ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਵੇਈਂਪੂਈਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸ਼ੈਲੀ ਅਤੇ ਦੋ ਸਮਰਪਿਤ ਅਧਿਆਪਕਾਂ ਕੰਵਲਜੀਤ ਕੌਰ ਅਤੇ ਰਮਨਦੀਪ ਕੌਰ ਨੂੰ ਗੁਰੂ ਨਾਨਕ ਅਕੈਡਮੀ ਤਰਨ ਤਾਰਨ ਵਿਚ ਸਹੋਦਯਾ ਸਕੂਲ ਕੰਪਲੈਕਸ ਵਲੋਂ ਅਧਿਆਪਕ ਦਿਵਸ ਦੇ ਮੌਕੇ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਧਿਆਪਕ ਦੀ ਸਿੱਖਿਆ ਦੇ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਸੇਵਾਵਾਂ, ਮਿਹਨਤ, ਸਮਰਪਣ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਯੋਗਦਾਨ ਦੀ ਸ਼ਲਾਘਾ ਕੀਤੀ ਗਈ। ਸਨਮਾਨ ਪ੍ਰਾਪਤ ਕਰਕੇ ਅਧਿਆਪਕ ਨੇ ਸਕੂਲ ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਸ਼੍ਰੀਮਤੀ ਸ਼ੈਲੀ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ। ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸ਼ੈਲੀ ਅਤੇ ਪ੍ਰਬੰਧਕ ਕਮੇਟੀ ਨੇ ਇਸ ਉਪਲਬਧੀ ’ਤੇ ਅਧਿਆਪਕ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੇ ਸਨਮਾਨ ਅਧਿਆਪਕਾਂ ਨੂੰ ਹੋਰ ਉਤਸ਼ਾਹ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕਰਦੇ ਹਨ। ਸਕੂਲ ਪਰਿਵਾਰ ਨੇ ਇਸ ਮਾਣਮੱਤੀ ਉਪਲਬਧੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਅਧਿਆਪਕ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ-ਬੋਰਡਿੰਗ ਸਕੂਲ ਢੋਟਾ ਦੇ ਵਿਦਿਆਰਥੀਆਂ ਨੇ ਮਾਰੀਆਂ ਮ... ਅਗਲੀ ਖ਼ਬਰ ਪ੍ਰਧਾਨ ਮੰਤਰੀ ਸੇਵਾ ਸੰਕਲਪ ਅਭਿਆਨ ਤਹਿਤ ਭਾਜਪਾ ਆਗੂ ਭਰੋਵਾਲ ਨੇ ਆਂਗਣਵਾੜੀ ਬੱਚਿਆਂ ਨੂੰ ਵੰਡੀਆਂ ਕਾਪੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।