09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ - ਜੱਸਾ ਪੱਟੀ

ਤਰਨ ਤਾਰਨ, 8 ਅਕਤੂਬਰ (ਇਕਬਾਲ ਸਿੰਘ ਸੋਢੀ)– ਪੰਜਾਬ ਪੈਨਸ਼ਨਰ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੀ ਮਹੀਨਾਵਾਰ ਮੀਟਿੰਗ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਪੁਰੀ, ਅਜਮੇਰ ਸਿੰਘ ਕੱਲ੍ਹਾ, ਸੂਬਾ ਸਿੰਘ, ਦਿਲਬਾਗ ਸਿੰਘ ਵਰਪਾਲ ਦੀ ਪ੍ਰਧਾਨਗੀ ਹੇਠ ਰੋਡਵੇਜ ਭਵਨ ਤਰਨ ਤਾਰਨ ਵਿਖੇ ਕੀਤੀ ਗਈ। ਇਸ ਸਮੇਂ ਪੈਨਸ਼ਨਰਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਚਰਚਾ ਕੀਤੀ ਗਈ।

ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ - ਜੱਸਾ ਪੱਟੀ 09-10-2026
ਤਰਨ ਤਾਰਨ, 8 ਅਕਤੂਬਰ (ਇਕਬਾਲ ਸਿੰਘ ਸੋਢੀ)– ਪੰਜਾਬ ਪੈਨਸ਼ਨਰ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੀ ਮਹੀਨਾਵਾਰ ਮੀਟਿੰਗ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਪੁਰੀ, ਅਜਮੇਰ ਸਿੰਘ ਕੱਲ੍ਹਾ, ਸੂਬਾ ਸਿੰਘ, ਦਿਲਬਾਗ ਸਿੰਘ ਵਰਪਾਲ ਦੀ ਪ੍ਰਧਾਨਗੀ ਹੇਠ ਰੋਡਵੇਜ ਭਵਨ ਤਰਨ ਤਾਰਨ ਵਿਖੇ ਕੀਤੀ ਗਈ। ਇਸ ਸਮੇਂ ਪੈਨਸ਼ਨਰਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਚਰਚਾ ਕੀਤੀ ਗਈ। ਇਸ ਸਮੇਂ ਜਥੇਬੰਦੀ ਦੇ ਆਗੂ ਸਵਰਨ ਸਿੰਘ ਕੁਹਾੜਕਾ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਵਾਰ ਵਾਰ ਮੁਲਾਜ਼ਮਾਂ ਤੇ ਪੈਨਸ਼ਨਰ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਦਾ ਸਮਾਂ ਦੇ ਕੇ ਭੱਜ ਰਹੀ ਹੈ ਅਤੇ ਸਰਕਾਰ ਦੇ ਮੰਤਰੀ ਮਸਲੇ ਹੱਲ ਕਰਨ ਦੀ ਬਜਾਏ ਪ੍ਰੈਸ ਵਾਰਤਾ ਕਰਕੇ ਪੰਜਾਬ ਦੇ ਲੋਕਾਂ ਵਿਚ ਮੁਲਾਜ਼ਮਾਂ/ ਪੈਨਸ਼ਨਰਾਂ ਪ੍ਰਤੀ ਗਲਤ ਪ੍ਰਚਾਰ ਕਰ ਰਹੇ ਹਨ ਕਿ ਸੂਬੇ ਦੀ ਕੁੱਲ ਆਮਦਨ ਦਾ 51 ਫੀਸਦੀ ਹਿੱਸਾ ਤਨਖਾਹਾਂ ਦੇ ਰੂਪ ਵਿਚ ਦਿੱਤਾ ਜਾਂਦਾ ਹੈ, ਜਦਕਿ ਸਰਕਾਰ ਆਪਣੇ ਫਜ਼ੂਲ ਦੇ ਖ਼ਰਚੇ ਘਟਾਉਣ ਦੀ ਬਜਾਏ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਤੇ ਬਣਦੇ ਹੋਰ ਭੱਤੇ ਦੇਣ ਤੋਂ ਵੀ ਮੁਕਰ ਰਹੀ ਹੈ। ਮਹਿੰਗਾਈ ਭੱਤਾ ਸਰਕਾਰਾਂ ਵਲੋਂ ਮੁਲਾਜ਼ਮਾਂ ਨੂੰ ਖ਼ੈਰਾਤ ਨਹੀ ਸਗੋਂ ਸਮੇਂ ਸਮੇਂ ’ਤੇ ਬਣਦੇ ਤਨਖਾਹ ਕਮਿਸ਼ਨਾਂ ਰਾਹੀ ਕਾਨੂੰਨ ਅਨੁਸਾਰ ਮਹਿੰਗਾਈ ਵਧਣ ਨਾਲ ਮਿਲਦਾ ਹੈ ਅਤੇ ਸਰਕਾਰ ਦੇ ਮੰਤਰੀਆਂ ਸਮੇਤ ਉੱਚ ਅਫਸਰਸਾਹੀ 60 ਫੀਸਦੀ ਭੱਤਾ ਲੈ ਰਹੀ ਹੈ ਪਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 8 ਫੀਸਦੀ ਭੱਤਾ ਸਰਕਾਰ ਦਿੱਤਾ ਹੈ। 12 ਫੀਸਦੀ ਮਹਿੰਗਾਈ ਭੱਤਾ ਬਕਾਇਆ ਹੈ ਜਦਕਿ ਪੰਜਾਬ ਸਰਕਾਰ ਵੱਲ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਕਰੋੜਾਂ ਦੇ ਰੂਪ ਵਿਚ ਬਕਾਏ ਖੜੇ ਹਨ ਪਰ ਸਰਕਾਰ ਦੇਣ ਤੋਂ ਮੁੱਕਰੀ ਬੈਠੀ ਹੈ। ਮੁਲਾਜ਼ਮ ਤੇ ਪੈਨਸ਼ਨਰ ਸਾਝਾ ਮੁਲਾਜ਼ਮ ਫਰੰਟ ਵਲੋ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ 10 ਅਕਤੂਬਰ ਨੂੰ ਮਹਾਂਰੈਲੀ ਕੀਤੀ ਜਾ ਰਹੀ ਹੈ। ਮੀਟਿੰਗ ਵਿਚ ਗੁਰਦੀਪ ਸਿੰਘ, ਮਹਿੰਦਰ ਸਿੰਘ, ਲਾਭ ਸਿੰਘ, ਮਨਜੀਤ ਸਿੰਘ, ਰਸ਼ਪਾਲ ਸਿੰਘ ਰੰਧਾਵਾ, ਸਵਿੰਦਰ ਸਿੰਘ, ਲੱਖਾ ਸਿੰਘ, ਹਰਜੀਤ ਸਿੰਘ, ਜੀਵਨ ਸਿੰਘ, ਅਮਰੀਕ ਸਿੰਘ, ਸੇਵਾ ਸਿੰਘ, ਹਰਬੰਸ ਸਿੰਘ ਭੁੱਲਰ, ਰਣਜੀਤ ਸਿੰਘ, ਸ਼ਮਸ਼ੇਰ ਸਿੰਘ, ਸੇਵਾ ਸਿੰਘ, ਹਰਜੀਤ ਸਿੰਘ, ਰਾਮ ਸਿੰਘ, ਰੋਡਵੇਜ ਸਾਥੀ ਪ੍ਰਧਾਨ ਸਤਨਾਮ ਸਿੰਘ, ਕੁਲਵਿੰਦਰ ਸਿੰਘ, ਨਵਦੀਪ ਸਿੰਘ, ਲੱਖਾ ਸਿੰਘ, ਸੋਨੂੰ ਆਦਿ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਫਰਵਰੀ ਇਨਟੇਕ ਵਿਚ ਆਸਟ੍ਰੇਲੀਆ ਅਤੇ ਯੂ.ਕੇ ਦੇ ਵੱਡੇ ਪੱਧਰ ’ਤੇ ਲਗਵਾਏ ਜਾਣਗੇ ਵੀਜ਼ੇ - ਕੰਗ/ਚੱਠਾ ਅਗਲੀ ਖ਼ਬਰ ਰਾਜਬੀਰ ਸਿੰਘ ਭੁੱਲਰ ਨੇ ਸੋਨ ਤਗਮਾ ਜੇਤੂ ਬਲਜੀਤ ਕੌਰ ਕੱਕਾ ਕੰਡਿਆਲਾ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।