10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਮਿਲਕਿੰਗ ਮਸ਼ੀਨ ਅਤੇ ਆਧੁਨਿਕ ਕੈਟਲ ਸ਼ੈੱਡ ’ਤੇ ਅਨੁਸੂਚਿਤ ਜਾਤੀ ਵਰਗ ਦੇ ਕਿਸਾਨਾਂ ਨੂੰ ਮਿਲੇਗੀ ਭਾਰੀ ਸਬਸਿਡੀ

ਤਰਨ ਤਾਰਨ, 9 ਅਕਤੂਬਰ ()-ਪੰਜਾਬ ਦੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਡਾ. ਵਰਿਆਮ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਨੌਜਵਾਨਾਂ, ਬੇਰੁਜ਼ਗਾਰ ਲੜਕੇ-ਲੜਕੀਆਂ ਅਤੇ ਕਿਸਾਨਾਂ ਨੂੰ ਡੇਅਰੀ ਫਾਰਮਿੰਗ ਨਾਲ ਜੋੜ ਕੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਪੁਰਜ਼ੋਰ ਉਪਰਾਲੇ ਕੀਤੇ ਜਾ ਰਹੇ ਹਨ।

ਕਪਲਮੀਤ ਸਿੰਘ ਸੰਧੂ ਡਿਪਟੀ ਡਾਇਰੈਕਟਰ ਡੇਅਰੀ ਤਰਨ ਤਾਰਨ 10-10-2026
ਤਰਨ ਤਾਰਨ, 9 ਅਕਤੂਬਰ ()-ਪੰਜਾਬ ਦੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਡਾ. ਵਰਿਆਮ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਨੌਜਵਾਨਾਂ, ਬੇਰੁਜ਼ਗਾਰ ਲੜਕੇ-ਲੜਕੀਆਂ ਅਤੇ ਕਿਸਾਨਾਂ ਨੂੰ ਡੇਅਰੀ ਫਾਰਮਿੰਗ ਨਾਲ ਜੋੜ ਕੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਪੁਰਜ਼ੋਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਡਿਪਟੀ ਡਾਇਰੈਕਟਰ ਡੇਅਰੀ ਤਰਨ ਤਾਰਨ ਕਪਲਮੀਤ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਪੈਸ਼ਲ ਪ੍ਰੋਗਰਾਮ ਸਕੀਮ ਅਧੀਨ ਅਨੁਸੂਚਿਤ ਜਾਤੀ ਵਰਗ ਨਾਲ ਸੰਬੰਧਿਤ ਡੇਅਰੀ ਕਿਸਾਨਾਂ ਨੂੰ ਡੇਅਰੀ ਫਾਰਮਿੰਗ ਨੂੰ ਹੋਰ ਆਧੁਨਿਕ ਬਣਾਉਣ ਲਈ ਵੱਖ-ਵੱਖ ਸਹੂਲਤਾਂ ਅਤੇ ਸਬਸਿਡੀ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਦੇ ਨਿਰਧਾਰਤ ਡਿਜ਼ਾਇਨ ਅਨੁਸਾਰ ਬਣਾਏ ਗਏ ਆਧੁਨਿਕ ਕੈਟਲ ਸ਼ੈੱਡ ’ਤੇ 33 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮਿਲਕਿੰਗ ਮਸ਼ੀਨ ’ਤੇ 50 ਫੀਸਦੀ ਸਬਸਿਡੀ ਦਾ ਲਾਭ ਵੀ ਦਿੱਤਾ ਜਾ ਰਿਹਾ ਹੈ।ਡਿਪਟੀ ਡਾਇਰੈਕਟਰ ਡੇਅਰੀ ਨੇ ਅਨੁਸੂਚਿਤ ਜਾਤੀ ਵਰਗ ਨਾਲ ਸੰਬੰਧਿਤ ਡੇਅਰੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗ ਦੀਆਂ ਇਨ੍ਹਾਂ ਸਹੂਲਤਾਂ ਅਤੇ ਸਬਸਿਡੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੀ ਡੇਅਰੀ ਨੂੰ ਆਧੁਨਿਕ ਤਰੀਕੇ ਨਾਲ ਵਿਕਸਤ ਕਰਨ। ਇਸ ਸਬਸਿਡੀ ਦਾ ਲਾਭ ਲੈਣ ਲਈ ਯੋਗ ਲਾਭਪਾਤਰੀ ਜਲਦ ਤੋਂ ਜਲਦ ਡਿਪਟੀ ਡਾਇਰੈਕਟਰ ਡੇਅਰੀ ਤਰਨ ਤਾਰਨ ਦੇ ਦਫ਼ਤਰ ਨਾਲ ਸੰਪਰਕ ਕਰਨ।
ਪਿਛਲੀ ਖ਼ਬਰ 35ਵੇਂ ਸਾਲਾਨਾ ਗੁਰਮਤਿ ਸਮਾਗਮ ਦੌਰਾਨ ਪਿੰਡ ਜਵੰਦਪੁਰ ਦੇ ਬੱਚਿਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਵਲੋਂ ਹਾਕੀ ਖਿਡਾਰਨ ਬਲਜੀਤ ਕੌਰ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।