11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਟਰੱਕਾਂ ਦਾ ਵਜ਼ਨ ਕਰਵਾਉਣ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਗੋਲੀਬਾਰੀ, 15 ਤੋਂ 16 ਫਾਇਰ ਚੱਲਣ ਦੀ ਸੂਚਨਾ

ਪੱਟੀ, 10 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) –ਪੱਟੀ ਹਲਕੇ ਵਿਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ, ਜਿਸ ਕਾਰਨ ਇਲਾਕੇ ਦੇ ਲੋਕਾਂ ਵਿਚ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਅੱਜ ਪੱਟੀ ਦੇ ਖੇਮਕਰਨ ਰੋਡ ’ਤੇ ਟਰੱਕਾਂ ਦਾ ਵਜ਼ਨ ਕਰਵਾਉਣ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਵਿਵਾਦ ਹੋਣ ਤੋਂ ਬਾਅਦ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ ਹੈ।

ਮੌਕੇ ਵਾਰਦਾਤ ’ਤੇ ਜਾਂਚ ਕਰਦੀ ਪੁਲਿਸ ਪਾਰਟੀ ਤੇ ਹੋਰ ਦ੍ਰਿਸ਼। ਤਸਵੀਰਾਂ–ਖਹਿਰਾ 11-10-2026
ਪੱਟੀ, 10 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) –ਪੱਟੀ ਹਲਕੇ ਵਿਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ, ਜਿਸ ਕਾਰਨ ਇਲਾਕੇ ਦੇ ਲੋਕਾਂ ਵਿਚ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਅੱਜ ਪੱਟੀ ਦੇ ਖੇਮਕਰਨ ਰੋਡ ’ਤੇ ਟਰੱਕਾਂ ਦਾ ਵਜ਼ਨ ਕਰਵਾਉਣ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਵਿਵਾਦ ਹੋਣ ਤੋਂ ਬਾਅਦ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ ਹੈ। ਮੁੱਢਲੀ ਜਾਣਕਾਰੀ ਅਨੁਸਾਰ ਦੋਵਾਂ ਧਿਰਾਂ ਵਿਚਾਲੇ ਕਰੀਬ 15 ਤੋਂ 16 ਗੋਲੀਆਂ ਚੱਲਣ ਦੀ ਗੱਲ ਸਾਹਮਣੇ ਆਈ ਹੈ। ਇਸ ਘਟਨਾ ਨੇ ਪਹਿਲਾਂ ਹੀ ਸਹਿਮ ਦੇ ਮਾਹੌਲ ਵਿਚ ਰਹਿ ਰਹੇ ਪੱਟੀ ਹਲਕੇ ਦੇ ਲੋਕਾਂ ਨੂੰ ਹੋਰ ਡਰਾ ਦਿੱਤਾ ਹੈ। ਜਾਣਕਾਰੀ ਅਨੁਸਾਰ ਗੱਡੀਆਂ ਅਤੇ ਟਰੱਕਾਂ ਦਾ ਵਜ਼ਨ ਕਰਵਾਉਣ ਸਮੇਂ ਕਿਸੇ ਗੱਲ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਤਕਰਾਰ ਹੋ ਗਈ, ਜੋ ਬਾਅਦ ਵਿਚ ਗੰਭੀਰ ਵਿਵਾਦ ਵਿੱਚ ਬਦਲ ਗਈ। ਇਸ ਦੌਰਾਨ ਕਥਿਤ ਤੌਰ ’ਤੇ ਦੋਵਾਂ ਗੁੱਟਾਂ ਵਿਚਾਲੇ ਗੋਲੀਬਾਰੀ ਹੋਈ। ਗੋਲੀਆਂ ਦੀਆਂ ਆਵਾਜ਼ਾਂ ਨਾਲ ਆਸ-ਪਾਸ ਦੇ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ। ਹਾਲਾਂਕਿ ਗੋਲੀਬਾਰੀ ਦੌਰਾਨ ਕਿਸੇ ਦੇ ਜ਼ਖ਼ਮੀ ਹੋਣ ਸਬੰਧੀ ਅਜੇ ਕੋਈ ਪੁਸ਼ਟੀ ਨਹੀਂ ਹੋਈ ਅਤੇ ਨਾ ਹੀ ਪੁਲਿਸ ਵੱਲੋਂ ਘਟਨਾ ਬਾਰੇ ਵਿਸਥਾਰਪੂਰਵਕ ਅਧਿਕਾਰਤ ਜਾਣਕਾਰੀ ਸਾਹਮਣੇ ਆਈ ਹੈ। ਪੱਟੀ ਹਲਕੇ ਵਿੱਚ ਲਗਾਤਾਰ ਸਾਹਮਣੇ ਆ ਰਹੀਆਂ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਲੈ ਕੇ ਆਮ ਲੋਕਾਂ ਵਿਚ ਚਿੰਤਾ ਵਧ ਰਹੀ ਹੈ। ਲੋਕਾਂ ਦੇ ਮਨਾਂ ਵਿਚ ਇਹ ਸਵਾਲ ਉੱਠ ਰਿਹਾ ਹੈ ਕਿ ਆਖ਼ਰਕਾਰ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਪੁਲਿਸ ਵਲੋਂ ਕੀਤੇ ਜਾ ਰਹੇ ਯਤਨਾਂ ਦੇ ਬਾਵਜੂਦ ਅਜਿਹੀਆਂ ਘਟਨਾਵਾਂ ਨੂੰ ਕਿਉਂ ਨਹੀਂ ਰੋਕਿਆ ਜਾ ਰਿਹਾ। ਵਾਰ-ਵਾਰ ਗੋਲੀਆਂ ਚੱਲਣ ਦੀਆਂ ਘਟਨਾਵਾਂ ਕਾਰਨ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਅਜਿਹੇ ਹਾਲਾਤ ਵਿਚ ਪੁਲਿਸ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੋਰ ਵੀ ਵਧ ਜਾਂਦੀ ਹੈ ਕਿ ਗੈਰ-ਕਾਨੂੰਨੀ ਹਥਿਆਰਾਂ ਦੀ ਵਰਤੋਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਕੇ ਲੋਕਾਂ ਦਾ ਭਰੋਸਾ ਬਹਾਲ ਕੀਤਾ ਜਾਵੇ। ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਪ੍ਰਸ਼ਾਸਨ ਇਸ ਘਟਨਾ ਨੂੰ ਕਿੰਨੀ ਗੰਭੀਰਤਾ ਨਾਲ ਲੈਂਦਾ ਹੈ ਅਤੇ ਪੱਟੀ ਹਲਕੇ ਦੇ ਲੋਕਾਂ ਵਿਚ ਪੈਦਾ ਹੋਏ ਡਰ ਨੂੰ ਦੂਰ ਕਰਨ ਲਈ ਕੀ ਠੋਸ ਕਦਮ ਚੁੱਕੇ ਜਾਂਦੇ ਹਨ। ਜਦ ਇਸ ਸਬੰਧੀ ਥਾਣਾ ਸਿਟੀ ਦੇ ਮੁਖੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਜਾਂਚ ਚੱਲ ਰਹੀ ਹੈ।
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਵਲੋਂ ਨਸ਼ਿਆਂ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਅਗਲੀ ਖ਼ਬਰ ‘ਆਪ’ ਸਰਕਾਰ ਨੂੰ ਚਲਦਾ ਕਰਨ ਲਈ ਲੋਕ ਵਿਧਾਨ ਸਭਾ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ - ਕੁਲਦੀਪ ਸਿੰਘ ਔਲਖ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।