11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ

ਤਰਨ ਤਾਰਨ, 10 ਅਕਤੂਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਵੱਖ-ਵੱਖ ਜਗ੍ਹਾਂ ਤੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ 12 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਐੱਸ.

ਅਜੀਤ ਡੈਸਕ 11-10-2026
ਤਰਨ ਤਾਰਨ, 10 ਅਕਤੂਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਵੱਖ-ਵੱਖ ਜਗ੍ਹਾਂ ਤੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ 12 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਸੁਖਬੀਰ ਸਿੰਘ ਨੇ ਪੁੱਲ ਸੂਆ ਢੋਟਾ ਤੋਂ ਕੁਲਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਤੱਖਤੂਚੱਕ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ.ਗੁਰਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਸਬਾਜਪੁਰ ਤੋਂ ਅਕਾਸ਼ਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਗੁਲਾਲੀਪੁਰ, ਇੰਦਰਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਗੁਪਾਲਾ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ। ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਐੱਸ.ਆਈ. ਹਰਦੀਪ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਕਰਨ ਸਿੰਘ ਪੁੱਤਰ ਗੁਰਵਿੰਦਰ ਸਿੰਘ, ਗੁਰਵਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀਅਨ ਦਿਆਲਪੁਰ, ਮਨਪ੍ਰੀਤ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਕੱਚਾ ਪੱਕਾ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਖਆਲੜਾ ਦੇ ਏ.ਐੱਸ.ਆਈ. ਸ਼ਿੰਗਾਰਾ ਸਿੰਘ ਨੂੰ ਸੂਚਨਾ ਮਿਲੀ ਕਿ ਬਲਵਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਰਾਜੋਕੇ ਘਰ ਵਿਚ ਨਾਜਾਇਜ਼ ਸ਼ਰਾਬ ਕੱਢਣ ਦਾ ਧੰਦਾ ਕਰਦਾ ਹੈ ਤਾਂ ਤੁਰੰਤ ਉਨ੍ਹਾਂ ਛਾਪੇਮਾਰੀ ਦੌਰਾਨ ਉਕਤ ਵਿਅਕਤੀ ਦੇ ਘਰੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ ਜਦਕਿ ਉਕਤ ਵਿਅਕਤੀ ਫ਼ਰਾਰ ਹੈ। ਥਾਣਾ ਹਰੀਕੇ ਦੇ ਐੱਸ.ਆਈ. ਲਖਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਹਾਈਵੇ ਪਿ੍ਰੰਗੜੀ ਰੋਡ ਹਰੀਕੇ ਤੋਂ ਗੁਰਪ੍ਰੀਤ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਕਸ਼ਮੀਰ ਕਾਲੋਨੀ ਪੱਟੀ, ਗੁਰਦੀਪ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਹਰੀਕੇ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਥਾਣਾ ਖਾਲੜਾ ਦੇ ਏ.ਐੱਸ.ਆਈ. ਬਲਵਿੰਦਰ ਸਿੰਘ ਨੂੰ ਬੀ.ਐੱਸ.ਐੱਫ. 142 ਬਟਾਲੀਅਨ ਦੇ ਕੰਪਮੀ ਕਮਾਂਡਰ ਨੇ ਸੂਚਨਾ ਦਿੱਤੀ ਕਿ ਪਿੰਡ ਵਾਂ ਤਾਰਾ ਸਿੰਘ ਤੋਂ ਇਕ ਪੀਲੇ ਰੰਗ ਦਾ ਪੈਕੇਟ ਮਿਲਿਆ ਤਾਂ ਤੁਰੰਤ ਉਹ ਮੌਕੇ ’ਤੇ ਪੁੱਜੇ ਅਤੇ ਪੈਕੇਟ ਖੋਲ ਕੇ ਚੈਕ ਕੀਤਾ ਤਾਂ ਉਸ ਵਿਚੋਂ ਇਕ ਪਿਸਟਲ ਗਲੋਸ ਸਮੇਤ ਮੈਗਜੀਨ ਅਤੇ 3 ਕਾਰਤੂਸ ਬਰਾਮਦ ਕੀਤੇ ਹਨ। ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਸੁੱਖਾ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਰੋਹੀ ਕੰਡਾ ਗੁਰੂ ਤੇਗ ਬਹਾਦਰ ਕਾਲੋਨੀ ਦੇ ਗੇਟ ਤੋਂ ਕੁਲਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਮੁਹੱਲਾ ਨਾਨਕਸਰ ਅਤੇ ਅਮਿਤ ਸਿੰਘ ਪੁੱਤਰ ਬੀਰਾ ਸਿੰਘ ਵਾਸੀ ਗਲੀ ਚੰਨਣ ਸਿੰਘ ਸਰਪੰਚ ਵਾਲੀ ਮੁਹੱਲਾ ਨਾਨਕਸਰ ਤਰਨਤਾਰਨ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 18 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ ਐਕਟ ਅਤੇ ਅਸਲਾ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਸੜਕ ਸੁਰੱਖਿਆ ਉਪਰਾਲਿਆਂ ਦੀ ਕੀਤੀ ਸਮੀਖਿਆ ਅਗਲੀ ਖ਼ਬਰ ਸੈਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ਵਲੋਂ ਮੁੱਖ ਚੋਣ ਕਮਿਸ਼ਨ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।