11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਐਡਵੋਕੇਟ ਧਾਮੀ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਕਮੇਟੀ ਦੀਆਂ ਵਿੱਦਿਅਕ ਸੰਸਥਾਵਾਂ ਵਲੋਂ ਕੀਤੇ ਜਾ ਰਹੇ ਕਾਰਜ ਪ੍ਰਸੰਸਾਯੋਗ - ਡਾ. ਹਰਮਨਦੀਪ ਸਿੰਘ

ਚੋਹਲਾ ਸਾਹਿਬ, 10 ਅਕਤੂਬਰ (ਬਲਵਿੰਦਰ ਸਿੰਘ)–ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦੇ ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿੱਦਿਅਕ ਅਤੇ ਹੋਰ ਖੇਤਰਾਂ ਵਿਚ ਕੀਤੇ ਜਾ ਰਹੇ ਕਾਰਜਾਂ ਨੂੰ ਪ੍ਰਸ਼ੰਸਾਯੋਗ ਕਰਾਰ ਦਿੰਦਿਆਂ ਸੰਸਥਾ ਅਤੇ ਇਸ ਦੇ ਆਗੂਆਂ ਦੇ ਅਕਸ ਨੂੰ ਢਾਹ ਲਾਉਣ ਦੀਆਂ ਕੋਸ਼ਿਸ਼ਾਂ ਦੀ ਪੁਰਜ਼ੋਰ ਨਿਖੇਧੀ ਕੀਤੀ ਹੈ।

ਅਜੀਤ ਡੈਸਕ 11-10-2026
ਚੋਹਲਾ ਸਾਹਿਬ, 10 ਅਕਤੂਬਰ (ਬਲਵਿੰਦਰ ਸਿੰਘ)–ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦੇ ਪ੍ਰਿੰਸੀਪਲ ਡਾ. ਹਰਮਨਦੀਪ ਸਿੰਘ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿੱਦਿਅਕ ਅਤੇ ਹੋਰ ਖੇਤਰਾਂ ਵਿਚ ਕੀਤੇ ਜਾ ਰਹੇ ਕਾਰਜਾਂ ਨੂੰ ਪ੍ਰਸ਼ੰਸਾਯੋਗ ਕਰਾਰ ਦਿੰਦਿਆਂ ਸੰਸਥਾ ਅਤੇ ਇਸ ਦੇ ਆਗੂਆਂ ਦੇ ਅਕਸ ਨੂੰ ਢਾਹ ਲਾਉਣ ਦੀਆਂ ਕੋਸ਼ਿਸ਼ਾਂ ਦੀ ਪੁਰਜ਼ੋਰ ਨਿਖੇਧੀ ਕੀਤੀ ਹੈ। ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਤੋਂ ਡਾ. ਹਰਮਨਦੀਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਜਾਬ ਭਰ ਵਿਚ 32 ਕਾਲਜਾਂ ਅਤੇ 65 ਸਕੂਲਾਂ ਨੂੰ ਸਫਲਤਾਪੂਰਵਕ ਚਲਾ ਰਹੀ ਹੈ। ਇਨ੍ਹਾਂ ਵਿੱਦਿਅਕ ਸੰਸਥਾਵਾਂ ਰਾਹੀਂ ਹਜ਼ਾਰਾਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਸਰਬਪੱਖੀ ਵਿਕਾਸ ਅਤੇ ਉੱਜਵਲ ਭਵਿੱਖ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੀਆਂ ਵਿੱਦਿਅਕ ਸੰਸਥਾਵਾਂ ਦੇ ਵਿਕਾਸ ਅਤੇ ਬਿਹਤਰੀ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ ।
ਪਿਛਲੀ ਖ਼ਬਰ ਜਨਗਣਨਾ ਦੇ ਦੂਸਰੇ ਪੜਾਅ ਤਹਿਤ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਦੀ ਹੋਈ ਟ੍ਰੇਨਿੰਗ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਸੜਕ ਸੁਰੱਖਿਆ ਉਪਰਾਲਿਆਂ ਦੀ ਕੀਤੀ ਸਮੀਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।