12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਜ਼ਿਲ੍ਹਾ ਤਰਨ ਤਾਰਨ ਦੇ ਮੁੱਖ ਦਫ਼ਤਰ ਦਾ ਉਦਘਾਟਨ

ਤਰਨ ਤਾਰਨ, 11 ਅਕਤੂਬਰ (ਹਰਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਝਬਾਲ ਰੋਡ ਵਿਖੇ ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ ਜ਼ਿਲ੍ਹਾ ਤਰਨ ਤਾਰਨ ਦੇ ਮੁੱਖ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਭਾਈ ਚਮਕੌਰ ਸਿੰਘ ਧੁੰਨ ਅਤੇ ਸਮੁੱਚੀ ਜ਼ਿਲ੍ਹਾ ਜਥੇਬੰਦੀ ਦੀ ਅਗਵਾਈ ਹੇਠ ਖੋਲ੍ਹੇ ਗਏ ਇਸ ਦਫ਼ਤਰ ਦੇ ਮੌਕੇ ਪਾਰਟੀ ਦੇ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਵਿਚ ਉਤਸ਼ਾਹ ਦੇਖਣ ਨੂੰ ਮਿਲਿਆ।

ਅਜੀਤ ਡੈਸਕ 12-10-2026
ਤਰਨ ਤਾਰਨ, 11 ਅਕਤੂਬਰ (ਹਰਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਝਬਾਲ ਰੋਡ ਵਿਖੇ ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ ਜ਼ਿਲ੍ਹਾ ਤਰਨ ਤਾਰਨ ਦੇ ਮੁੱਖ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਭਾਈ ਚਮਕੌਰ ਸਿੰਘ ਧੁੰਨ ਅਤੇ ਸਮੁੱਚੀ ਜ਼ਿਲ੍ਹਾ ਜਥੇਬੰਦੀ ਦੀ ਅਗਵਾਈ ਹੇਠ ਖੋਲ੍ਹੇ ਗਏ ਇਸ ਦਫ਼ਤਰ ਦੇ ਮੌਕੇ ਪਾਰਟੀ ਦੇ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਵਿਚ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਸੀਨੀਅਰ ਲੀਡਰਸ਼ਿਪ ਵਿਚੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਮਾਤਾ ਬੀਬੀ ਬਲਵਿੰਦਰ ਕੌਰ, ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਭਾਈ ਅਮਰਜੀਤ ਸਿੰਘ ਵੰਨਚਿੜੀ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲ੍ਹਾ ਤਰਨ ਤਾਰਨ ਵਿਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ, ਪਾਰਟੀ ਦੀਆਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨ ਵਿਚ ਮੁੱਖ ਦਫ਼ਤਰ ਦੀ ਅਹਿਮ ਭੂਮਿਕਾ ਬਾਰੇ ਵਿਚਾਰ ਸਾਂਝੇ ਕੀਤੇ ਗਏ। ਮਾਤਾ ਬਲਵਿੰਦਰ ਕੌਰ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਦਫ਼ਤਰ ਖੁੱਲ੍ਹਣ ਨਾਲ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਆਪਸੀ ਤਾਲਮੇਲ ਬਣਾਉਣ, ਮੀਟਿੰਗਾਂ ਕਰਨ ਅਤੇ ਲੋਕਾਂ ਦੇ ਮਸਲਿਆਂ ਨੂੰ ਪਾਰਟੀ ਪੱਧਰ ’ਤੇ ਉਠਾਉਣ ਲਈ ਇਕ ਸਾਂਝਾ ਕੇਂਦਰ ਮਿਲੇਗਾ। ਇਸ ਦੇ ਨਾਲ ਹੀ ਪਾਰਟੀ ਦੀ ਵਿਚਾਰਧਾਰਾ ਅਤੇ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਜ਼ਮੀਨੀ ਪੱਧਰ ’ਤੇ ਜਥੇਬੰਦੀ ਨੂੰ ਸਰਗਰਮ ਕਰਨ ਵਿਚ ਵੀ ਸਹਾਇਤਾ ਮਿਲੇਗੀ। ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪੰਥਕ ਮਸਲਿਆਂ, ਪੰਜਾਬ ਦੇ ਹੱਕਾਂ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਉਭਾਰਨ ਲਈ ਜਥੇਬੰਦਕ ਪੱਧਰ ’ਤੇ ਕੰਮ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਗਿਆ। ਨਵੇਂ ਦਫ਼ਤਰ ਨੂੰ ਜ਼ਿਲ੍ਹੇ ਦੇ ਵਰਕਰਾਂ ਅਤੇ ਆਗੂਆਂ ਵਿਚਕਾਰ ਬਿਹਤਰ ਤਾਲਮੇਲ ਸਥਾਪਤ ਕਰਨ ਅਤੇ ਪਾਰਟੀ ਦੀਆਂ ਸਰਗਰਮੀਆਂ ਨੂੰ ਅੱਗੇ ਵਧਾਉਣ ਲਈ ਇਕ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਇਸ ਮੌਕੇ ਸਮੁੱਚੀ ਜ਼ਿਲ੍ਹਾ ਜਥੇਬੰਦੀ ਦੀ ਸ਼ਮੂਲੀਅਤ ਨੇ ਜ਼ਿਲ੍ਹਾ ਤਰਨ ਤਾਰਨ ਵਿਚ ਪਾਰਟੀ ਦੇ ਸੰਗਠਨਾਤਮਕ ਕੰਮਾਂ ਨੂੰ ਹੋਰ ਵਿਵਸਥਿਤ ਢੰਗ ਨਾਲ ਅੱਗੇ ਵਧਾਉਣ ਦੀ ਵਚਨਬੱਧਤਾ ਨੂੰ ਦਰਸਾਇਆ। ਇਸ ਮੌਕੇ ਬੀਬੀ ਮਨਜੀਤ ਕੌਰ, ਇਕਬਾਲ ਸਿੰਘ ਸੰਧੂ, ਨਵਜੋਤ ਕੌਰ ਲੰਬੀ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਜਸਵਿੰਦਰ ਸਿੰਘ ਬਾਦਲ, ਭਾਈ ਰਜਿੰਦਰ ਸਿੰਘ ਤਲਵੰਡੀ, ਗੁਰਦੇਵ ਸਿੰਘ ਸੰਧੂ, ਬਾਬਾ ਹਰਪ੍ਰੀਤ ਸਿੰਘ, ਡਾ. ਪਰਮਜੀਤ ਸਿੰਘ ਨੂਰਦੀਨ, ਡਾ. ਅਮਰਜੀਤ ਸਿੰਘ ਜਗਤਪੁਰਾ, ਦਰਸ਼ਨ ਸਿੰਘ ਜਗਤਪੁਰਾ, ਭਾਈ ਰਣਜੀਤ ਸਿੰਘ ਰਾਣਾ, ਡਾ. ਅਜਮੇਰ ਸਿੰਘ ਚੰਬਾ, ਭਾਈ ਪਰਮਜੀਤ ਸਿੰਘ ਵਣੀਏਕੇ, ਭਾਈ ਜਗਜੀਤ ਸਿੰਘ ਰਾਮੂਵਾਲ, ਭਾਈ ਜਗਜੋਤ ਸਿੰਘ ਖ਼ਾਲਸਾ, ਸਰਤਾਜ ਸਿੰਘ, ਬਾਪੂ ਦਇਆ ਸਿੰਘ, ਸੁਖਬੀਰ ਸਿੰਘ ਚੀਮਾ, ਮਹਿੰਦਰਪਾਲ ਸਿੰਘ ਤੁੰਗ, ਗੁਰਦੇਵ ਸਿੰਘ ਜੱਜੀ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਹਾਜ਼ਰੀ ਭਰੀ।
ਪਿਛਲੀ ਖ਼ਬਰ ਰੋਲ ਅਬਜ਼ਰਵਰ ਰਾਹੁਲ ਭੰਡਾਰੀ ਨੇ ਐਸ.ਆਈ.ਆਰ. ਦੀ ਪ੍ਰਗਤੀ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਕਲਸਟਰ ਮੈਨੇਜਰ ਨਿਰਵੈਰ ਸਿੰਘ ਦੀ ਧੱਕੇਸ਼ਾਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।