12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਗੁਰਦੁਆਰਾ ਤਪ ਸਥਾਨ ਭੰਬਰਾ ਸਾਹਿਬ ਵਿਖੇ ਗੁਰਬਾਣੀ ਕੀਰਤਨ ਦਰਬਾਰ ਸਜਾਇਆ

ਪੱਟੀ, 11 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪਿੰਡ ਸੁਰ ਸਿੰਘ ਵਿਖੇ ਸਥਿਤ ਗੁਰਦੁਆਰਾ ਤਪ ਸਥਾਨ ਭੰਬਰਾ ਸਾਹਿਬ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਦਯਾ ਸਿੰਘ ਸੁਰ ਸਿੰਘ ਵਾਲਿਆਂ ਦੇ ਸਪੁੱਤਰ ਸੰਤ ਬਾਬਾ ਗੁਰਬਚਨ ਸਿੰਘ ਅਤੇ ਮਾਤਾ ਦਇਆ ਕੌਰ ਦੀ ਰਹਿਨੁਮਾਈ ਹੇਠ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਰੈਣਿ ਸਬਾਈ ਕੀਰਤਨ ਦਰਬਾਰ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸੰਗਤਾਂ ਨੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਗੁਰੂ ਚਰਨਾਂ ਨਾਲ ਜੁੜ ਕੇ ਆਤਮਿਕ ਆਨੰਦ ਮਾਣਿਆ।

ਅਜੀਤ ਡੈਸਕ 12-10-2026
ਪੱਟੀ, 11 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਪਿੰਡ ਸੁਰ ਸਿੰਘ ਵਿਖੇ ਸਥਿਤ ਗੁਰਦੁਆਰਾ ਤਪ ਸਥਾਨ ਭੰਬਰਾ ਸਾਹਿਬ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਦਯਾ ਸਿੰਘ ਸੁਰ ਸਿੰਘ ਵਾਲਿਆਂ ਦੇ ਸਪੁੱਤਰ ਸੰਤ ਬਾਬਾ ਗੁਰਬਚਨ ਸਿੰਘ ਅਤੇ ਮਾਤਾ ਦਇਆ ਕੌਰ ਦੀ ਰਹਿਨੁਮਾਈ ਹੇਠ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਰੈਣਿ ਸਬਾਈ ਕੀਰਤਨ ਦਰਬਾਰ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸੰਗਤਾਂ ਨੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਗੁਰੂ ਚਰਨਾਂ ਨਾਲ ਜੁੜ ਕੇ ਆਤਮਿਕ ਆਨੰਦ ਮਾਣਿਆ। ਕੀਰਤਨ ਦਰਬਾਰ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ, ਕਥਾਵਾਚਕ ਗਿਆਨੀ ਗੁਰਲਾਲ ਸਿੰਘ ਮੀਰਾਂਕੋਟ ਅਤੇ ਭਾਈ ਗੁਰਭਿੰਦਰ ਸਿੰਘ ਨਿਰਗੁਣ ਵਲੋਂ ਇਲਾਹੀ ਗੁਰਬਾਣੀ ਦੇ ਕੀਰਤਨ ਅਤੇ ਗੁਰਮਤਿ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਕਥਾਵਾਚਕ ਗਿਆਨੀ ਸੰਤੋਖ ਸਿੰਘ ਨੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਸੰਬੰਧੀ ਸੰਗਤਾਂ ਨੂੰ ਜਾਣਕਾਰੀ ਦਿੱਤੀ ਅਤੇ ਗੁਰਬਾਣੀ ਨਾਲ ਜੁੜਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਡੀ.ਟੀ.ਓ. ਅੰਗਰੇਜ ਸਿੰਘ, ਬਾਬਾ ਕਰਨਬੀਰ ਸਿੰਘ, ਬਾਬਾ ਅਮਰੀਕ ਸਿੰਘ ਹਰਸ਼ਾ ਛੀਨਾ, ਬਾਬਾ ਰਾਜਨ ਸਿੰਘ ਚੌਗਾਵਾਂ, ਸਵਰਨ ਸਿੰਘ ਅੰਬਾਲਾ, ਬਲਜੀਤ ਸਿੰਘ ਚੰਡੀਗੜ੍ਹ, ਬਾਬਾ ਸੁਖਦੇਵ ਸਿੰਘ, ਬਾਬਾ ਸੋਮਾ ਸਿੰਘ ਭੂਰੇ, ਜਥੇਦਾਰ ਪ੍ਰਭਪ੍ਰੀਤ ਸਿੰਘ ਖੱਖ, ਭਾਈ ਮਨਜੀਤ ਸਿੰਘ ਭਿੱਖੀਵਿੰਡ, ਗਿਆਨੀ ਦਿਲਬਾਗ ਸਿੰਘ ਬਲੇਰ, ਗੁਰਮੁਖ ਸਿੰਘ ਘੁੱਲਾ ਬਲ੍ਹੇਰ, ਸੁਖਬੀਰ ਸਿੰਘ ਵਲਟੋਹਾ, ਸਰਪੰਚ ਬਲਜੀਤ ਸਿੰਘ ਫਰੰਦੀਪੁਰ, ਸਰਪੰਚ ਸ਼ਮਸ਼ੇਰ ਸਿੰਘ ਮੱਲੀਆਂ, ਲਖਵਿੰਦਰ ਸਿੰਘ ਸੰਧੂ ਪਾਈਪ ਫੈਕਟਰੀ ਵਾਲੇ, ਪਰਮਜੀਤ ਸਿੰਘ ਠੱਠਾ, ਗੁਰਜੰਟ ਸਿੰਘ ਪੱਟੀ , ਮਹੰਤ ਯੁਵਰਾਜ ਸਿੰਘ ਪੱਟੀ, ਭਾਈ ਨਿਰਵੈਰ ਸਿੰਘ, ਹਰਭਜਨ ਸਿੰਘ ਭਜਾ ਵੇਰਕਾ ਡੇਅਰੀ, ਡਾ. ਦਲਜਿੰਦਰ ਸਿੰਘ ਪੱਪੂ ਭੰਡਾਨੀਆ, ਗੁਰਜੀਤ ਸਿੰਘ ਪੀ.ਏ., ਬਾਪੂ ਰਵੇਲ ਸਿੰਘ ਬੜੋਦਾ, ਡਾ. ਗੁਰਦੇਵ ਸਿੰਘ, ਡਾ. ਸੁਖਵੰਤ ਸਿੰਘ ਮੂਸੇ, ਬਾਬਾ ਗੁਰਨਾਮ ਸਿੰਘ ਚੱਕ, ਗੁਰਮੁੱਖ ਸਿੰਘ, ਮਨਦੀਪ ਸਿੰਘ ਐੱਸ.ਜੀ.ਪੀ.ਸੀ. ਅਤੇ ਗਿਆਨੀ ਲਵਪ੍ਰੀਤ ਸਿੰਘ ਇੱਬਣ, ਨਰਬੀਰ ਸਿੰਘ, ਗੁਰਪ੍ਰੀਤ ਸਿੰਘ, ਸੋਢਾ ਸਿੰਘ, ਬਲਵਿੰਦਰ ਸਿੰਘ ਭੁੱਲਰ, ਅਮਰ ਸਿੰਘ ਸਮੇਤ ਹੋਰ ਧਾਰਮਿਕ ਸ਼ਖ਼ਸੀਅਤਾਂ ਅਤੇ ਸੰਗਤਾਂ ਹਾਜ਼ਰ ਸਨ। ਸਮਾਗਮ ਦੀ ਸਮਾਪਤੀ ਮੌਕੇ ਸੰਤ ਬਾਬਾ ਗੁਰਬਚਨ ਸਿੰਘ ਅਤੇ ਮਾਤਾ ਦਯਾ ਕੌਰ ਨੇ ਸਮੂਹ ਸੰਗਤਾਂ, ਸੰਤ-ਮਹਾਂਪੁਰਸ਼ਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਪਹਿਲੀ ਨਵੰਬਰ ਨੂੰ ਗੁਰਦੁਆਰਾ ਤਾਪ ਸਥਾਨ ਭੰਬਰਾ ਸਾਹਿਬ ਵਿਖੇ ਮਨਾਏ ਜਾ ਰਹੇ ਸਲਾਨਾ ਜੋੜ ਮੇਲੇ ਦੌਰਾਨ ਵੱਧ-ਚੜ੍ਹ ਕੇ ਹਾਜ਼ਰੀ ਭਰਨ ਅਤੇ ਗੁਰਬਾਣੀ ਕੀਰਤਨ ਦਾ ਲਾਹਾ ਪ੍ਰਾਪਤ ਕਰਨ।
ਪਿਛਲੀ ਖ਼ਬਰ ਝੋਨੇ ਦੀ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪੱਟੀ ਦੇ ਬਾਜ਼ਾਰਾਂ ’ਚ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸੁਣਨ ਪਹੁੰਚੇ ‘ਆਪ’ ਹਲਕਾ ਇੰਚਾਰਜ ਜੱਸਾ ਪੱਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।