12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਤਰਨ ਤਾਰਨ ਵਿਖੇ ‘ਜੋਸ਼-ਟੀ.ਬੀ ਮੁਕਤ ਭਾਰਤ ਅਭਿਆਨ’ ਦੀ ਸ਼ੁਰੂਆਤ

ਤਰਨ ਤਾਰਨ, 11 ਅਕਤੂਬਰ (ਇਕਬਾਲ ਸਿੰਘ ਸੋਢੀ)-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੇ ਮਾਰਗ ਦਰਸ਼ਨ ਅਤੇ ਸਿਵਲ ਸਰਜਨ, ਡਾ. ਸੰਦੀਪ ਧਵਨ ਦੀ ਅਗਵਾਈ ਹੇਠ ਤਰਨ ਤਾਰਨ ਵਿਖੇ ‘ਜੋਸ਼-ਟੀ.

ਅਜੀਤ ਡੈਸਕ 12-10-2026
ਤਰਨ ਤਾਰਨ, 11 ਅਕਤੂਬਰ (ਇਕਬਾਲ ਸਿੰਘ ਸੋਢੀ)-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੇ ਮਾਰਗ ਦਰਸ਼ਨ ਅਤੇ ਸਿਵਲ ਸਰਜਨ, ਡਾ. ਸੰਦੀਪ ਧਵਨ ਦੀ ਅਗਵਾਈ ਹੇਠ ਤਰਨ ਤਾਰਨ ਵਿਖੇ ‘ਜੋਸ਼-ਟੀ.ਬੀ ਮੁਕਤ ਭਾਰਤ ਅਭਿਆਨ’ ਦੀ ਸ਼ੁਰੂਆਤ ਕੀਤੀ ਗਈ। ਜ਼ਿਲ੍ਹਾ ਟੀ.ਬੀ ਅਫ਼ਸਰ ਡਾ. ਰੁਪਿੰਦਰਜੀਤ ਕੌਰ ਅਤੇ ਜ਼ਿਲ੍ਹਾ ਟੀ.ਬੀ. ਟੀਮ ਦੇ ਸਰਗਰਮ ਸਹਿਯੋਗ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸੰਬੰਧੀ ਕਰਵਾਏ ਸਮਾਗਮ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਆਦਿੱਤਿਆ ਸ਼ਰਮਾ ਨੇ ਕੀਤਾ। ਇਸ ਦੌਰਾਨ ਅੱਠ ਟੀ.ਬੀ. ਮੁਕਤ ਪੰਚਾਇਤਾਂ ਦੇ ਸਰਪੰਚਾਂ ਨੂੰ ਆਪਣੀਆਂ ਪੰਚਾਇਤਾਂ ਨੂੰ ਟੀ.ਬੀ. ਮੁਕਤ ਬਣਾਉਣ ਵਿਚ ਮਹੱਤਵਪੂਰਨ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਪੰਜ ਟੀ.ਬੀ ਵਿਜੇਤਾਵਾਂ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਸੰਦੀਪ ਧਵਨ, ਨਿਕਸ਼ੇ ਮਿੱਤਰ ਦੇ ਪ੍ਰਤੀਨਿਧੀ ਸਰਦਾਰਜੀਤ ਸਿੰਘ, ਸਕੱਤਰ ਰੈੱਡ ਕ੍ਰਾਸ ਸਰਬਜੀਤ ਸਿੰਘ ਥਿੰਦ, ਟੀ.ਬੀ ਮੁਕਤ ਪੰਚਾਇਤਾਂ ਦੇ ਪ੍ਰਤੀਨਿਧੀ ਤੇ ਸਰਪੰਚ, ਟੀ.ਬੀ. ਵਿਜੇਤਾ ਅਤੇ ਜ਼ਿਲ੍ਹਾ ਟੀ.ਬੀ ਟੀਮ ਦੇ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲ ਅਕੈਡਮੀ ਢੋਟੀਆਂ ਦੀਆਂ ਸੱਤ ਵਿਦਿਆਰਥਣਾਂ ਨੇ ਸਟੇਟ ਪੱਧਰੀ ਫੁੱਟਬਾਲ ਮੁਕਾਬਲਿਆਂ ਵਿਚ ਜ਼ਿਲ੍ਹੇ ਦੀ ਕੀਤੀ ਨੁਮਾਇੰਦਗੀ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨਾਲ ਸੰਬੰਧਿਤ ਸੈਮੀਨਾਰ ਕਰਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।