15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਤੇਜ਼ ਰਫ਼ਤਾਰ ਟਰੱਕ ਦੀ ਲਪੇਟ ’ਚ ਆਉਣ ਨਾਲ ਆਂਗਣਵਾੜੀ ਵਰਕਰ ਦੀ ਮੌਤ, ਪਤੀ ਜ਼ਖ਼ਮੀ

ਝਬਾਲ, 14 ਅਕਤੂਬਰ (ਸੁਖਦੇਵ ਸਿੰਘ/ਸਰਬਜੀਤ ਸਿੰਘ)–ਥਾਣਾ ਝਬਾਲ ਤੋਂ ਡੇਢ ਕਿਲੋਮੀਟਰ ਦੂਰ ਗੇਟ ਬਾਬਾ ਬੁੱਢਾ ਸਾਹਿਬ (ਠੱਟਾ) ਨੇੜੇ ਇਕ ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਦੇ ਪਿੱਛੇ ਬੈਠੀ ਆਂਗਣਵਾੜੀ ਵਰਕਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦੋਂ ਕਿ ਉਸ ਦਾ ਪਤੀ ਜ਼ਖ਼ਮੀ ਹੋ ਗਿਆ।

ਅਜੀਤ ਡੈਸਕ 15-10-2026
ਝਬਾਲ, 14 ਅਕਤੂਬਰ (ਸੁਖਦੇਵ ਸਿੰਘ/ਸਰਬਜੀਤ ਸਿੰਘ)–ਥਾਣਾ ਝਬਾਲ ਤੋਂ ਡੇਢ ਕਿਲੋਮੀਟਰ ਦੂਰ ਗੇਟ ਬਾਬਾ ਬੁੱਢਾ ਸਾਹਿਬ (ਠੱਟਾ) ਨੇੜੇ ਇਕ ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਦੇ ਪਿੱਛੇ ਬੈਠੀ ਆਂਗਣਵਾੜੀ ਵਰਕਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦੋਂ ਕਿ ਉਸ ਦਾ ਪਤੀ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਟਰੱਕ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਰਜਵੰਤ ਕੌਰ (50) ਆਪਣੇ ਪਤੀ ਦਿਲਬਾਗ ਸਿੰਘ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਡਿਊਟੀ ‘ਤੇ ਜਾ ਰਹੀ ਸੀ। ਜਦ ਉਹ ਗੇਟ ਬਾਬਾ ਬੁੱਢਾ ਸਾਹਿਬ ਮੋੜ ਤੋਂ ਝਬਾਲ ਵੱਲ ਮੁੜੇ ਤਾਂ ਪਿੱਛੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਲੱਗਣ ਨਾਲ ਪਿੱਛੇ ਬੈਠੀ ਰਜਵੰਤ ਕੌਰ ਸੜਕ ‘ਤੇ ਡਿੱਗ ਪਈ ਅਤੇ ਟਰੱਕ ਉਸ ਦੇ ਉੱਪਰੋਂ ਦੀ ਲੰਘ ਗਿਆ। ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ,ਜਦੋਂ ਕਿ ਦਿਲਬਾਗ ਸਿੰਘ ਫੁੱਟਪਾਥ ‘ਤੇ ਡਿੱਗਣ ਕਾਰਨ ਜ਼ਖ਼ਮੀ ਹੋ ਗਿਆ। ਉਧਰ ਘਟਨਾ ਦੀ ਸੂਚਨਾ ਸਬੰਧਤ ਥਾਣਾ ਝਬਾਲ ਦੀ ਪੁਲਿਸ ਨੂੰ ਦੇਣ ਦੇ ਬਾਵਜੂਦ ਪੁਲੀਸ ਕਰੀਬ 45 ਮਿੰਟ ਤੱਕ ਮੌਕੇ ’ਤੇ ਨਾ ਪੁੱਜੀ। ਪੁਲਿਸ ਦੇ ਦੇਰੀ ਨਾਲ ਪੁੱਜਣ ਤੋਂ ਰੋਸ ਵਜੋਂ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਝਬਾਲ-ਅੰਮ੍ਰਿਤਸਰ ਮੁੱਖ ਮਾਰਗ ’ਤੇ ਲਾਸ਼ ਰੱਖ ਕੇ ਧਰਨਾ ਲਾ ਦਿੱਤਾ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਲਗਪਗ ਇਕ ਘੰਟੇ ਬਾਅਦ ਥਾਣਾ ਮੁਖੀ ਦੀ ਅਗਵਾਈ ਹੇਠ ਪੁੱਜੀ ਪੁਲਿਸ ਪਾਰਟੀ ਨੇ ਧਰਨਾਕਾਰੀਆਂ ਨੂੰ ਸ਼ਾਂਤ ਕਰਦਿਆਂ ਲਾਸ਼ ਅਤੇ ਟਰੱਕ ਨੂੰ ਕਬਜ਼ੇ ’ਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ
ਪਿਛਲੀ ਖ਼ਬਰ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਵਲੋਂ ਵੱਖ ਵੱਖ ਖਾਣ-ਪੀਣ ਵਾਲੀਆਂ ਵਸਤੂਆਂ ਦੀਆਂ ਦੁਕਾਨ... ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਵਲੋਂ ਮੋਮਬੱਤੀ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।