15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀ ਗਿ੍ਫ਼ਤਾਰ—ਐੱਸ.ਐੱਸ.ਪੀ. ਲਾਂਬਾ

ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.

ਅਜੀਤ ਡੈਸਕ 15-10-2026
ਤਰਨ ਤਾਰਨ, 14 ਅਕਤੂਬਰ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਚੋਹਲਾ ਸਾਹਿਬ ਦੇ ਐੱਸ.ਆਈ. ਗੁਰਮੁੱਖ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੂਆ ਪੁੱਲ ਪੱਖੋਪੁਰ ਤੋਂ ਨਿਰਮਲ Ç ਸੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪੱਖੋਪੁਰ, ਹਰਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਪੱਟੀ, ਸਤਬੀਰ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਪੱਟੀ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 18 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏ.ਐੱਸ.ਆਈ. ਜਗਦੀਸ਼ ਸਿੰਘ ਨੇ ਗਸ਼ਤ ਦੌਰਾਨ ਪਿੰਡ ਭੂਰਾ ਕਰੀਮਪੁਰ ਤੋਂ ਇਕ ਖੇਤ ਵਿਚ ਪੈਕੇਟ ਬਰਾਮਦ ਕਰਕੇ ਉਸ ਵਿਚੋਂ 491 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਸੁਖਵਿੰਦਰ ਸਿੰਘ ਨੇ ਗਸ਼ਤ ਦੌਰਾਨ ਭਿੱਖੀਵਿੰਡ ਰੋਡ ਟੀ-ਪੁਆਇੰਟ ਪਿੰਡ ਮਾੜੀਮੇਘਾ ਤੋਂ ਪ੍ਰਭਜੋਤ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਅਮੀਸ਼ਾਹ, ਗੁਰਸੇਵਕ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਮੱਦਰ ਮਥਰਾ ਭਾਗੀ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਥਾਣਾ ਹਰੀਕੇ ਦੇ ਐੱਸ.ਆਈ. ਰਣਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਹਾਈਵੇ ਲੇ ਲਾਈਨ ਵਹੀਕਲ ਪਾਰਕ ਹੀਰੇਕ ਤੋਂ ਜਸਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ, ਗੁਰਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀਅਨ ਵਰਪਾਲ ਮੱਖੂ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਲਖਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸਰਬਜੀਤ ਸਿੰਘ ਪੁੱਤਰ ਫੁੱਮਣ ਸਿੰਘ ਵਾਸੀ ਸੰਘਰਕਕੋਟ ਦੇ ਘਰ ਛਾਪੇਮਾਰੀ ਦੌਰਾਨ ਉਥੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰ ਲਏ ਹਨ।
ਪਿਛਲੀ ਖ਼ਬਰ ‘ ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ’ ਤਹਿਤ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਮਿਲ ਕੇ ਹੰਭਲਾ ਮਾਰਨ ਦਾ ਸੱਦਾ ਅਗਲੀ ਖ਼ਬਰ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਵਲੋਂ ਵੱਖ ਵੱਖ ਖਾਣ-ਪੀਣ ਵਾਲੀਆਂ ਵਸਤੂਆਂ ਦੀਆਂ ਦੁਕਾਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।