16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪਰਮਿੰਦਰ ਸਿੰਘ ਝੋਟੇ ਦਾ ਕਤਲ ਪੰਜਾਬ ਸਰਕਾਰ ਦੇ ਮੱਥੇ ’ਤੇ ਕਲੰਕ - ਐਸ.ਕੇ.ਐਮ.

ਤਰਨ ਤਾਰਨ, 15 ਅਕਤੂਬਰ (ਪਰਮਜੀਤ ਜੋਸ਼ੀ)- ਪੰਜਾਬ ਵਿਚ ਨਸ਼ਿਆ ਦੇ ਵਗ ਰਹੇ ਛੇਵੇਂ ਦਰਿਆ ਦਾ ਵਿਰੋਧ ਕਰਨ ਵਾਲੇ ਪਰਮਿੰਦਰ ਸਿੰਘ ਝੋਟੇ ਦੇ ਦਿਨ ਦਿਹਾੜੇ ਹੋਏ ਕਤਲ ਨੂੰ ਪੰਜਾਬ ਸਰਕਾਰ ਦੇ ਮੱਥੇ ’ਤੇ ਕਲੰਕ ਦੱਸਦਿਆਂ ਸ਼ੇਰੋਂ ਖੰਡ ਮਿੱਲ ਮੋਰਚੇ ਦੇ 148ਵੇਂ ਦਿਨ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਮਨਜੀਤ ਸਿੰਘ ਬੱਗੂ, ਨਛੱਤਰ ਸਿੰਘ ਪਨੂੰ, ਗੁਰਪ੍ਰੀਤ ਸਿੰਘ ਗੰਡੀਵਿੰਡ, ਤਰਸੇਮ ਸਿੰਘ ਲੁਹਾਰ, ਜੱਸਾ ਸਿੰਘ ਕੱਦਗਿੱਲ ਦੀ ਅਗਵਾਈ ਹੇਠ ਕਿਸਾਨਾਂ ਨੇ ਵੀਰਵਾਰ ਨੂੰ ਮਾਨ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਵਿਰੁੱਧ ਜੋਰਦਾਰ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਦਿਨ ਦਿਹਾੜੇ ਹੋ ਰਹੇ ਕਤਲਾਂ ਕਰਕੇ ਪੰਜਾਬ ਵਿਚ ਕਾਨੂੰਨ ਅਵਸਥਾ ਦਾ ਜਨਾਜ਼ਾ ਨਿਕਲ ਚੁੱਕਾ ਹੈ ਪਰ ਭਗਵੰਤ ਮਾਨ ਸਰਕਾਰ ਚੁਟਕਲੇ ਸੁਣਾ ਕੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਪਾਸੇ ਖੜ ਰਹੀ ਹੈ।

ਅਜੀਤ ਡੈਸਕ 16-10-2026
ਤਰਨ ਤਾਰਨ, 15 ਅਕਤੂਬਰ (ਪਰਮਜੀਤ ਜੋਸ਼ੀ)- ਪੰਜਾਬ ਵਿਚ ਨਸ਼ਿਆ ਦੇ ਵਗ ਰਹੇ ਛੇਵੇਂ ਦਰਿਆ ਦਾ ਵਿਰੋਧ ਕਰਨ ਵਾਲੇ ਪਰਮਿੰਦਰ ਸਿੰਘ ਝੋਟੇ ਦੇ ਦਿਨ ਦਿਹਾੜੇ ਹੋਏ ਕਤਲ ਨੂੰ ਪੰਜਾਬ ਸਰਕਾਰ ਦੇ ਮੱਥੇ ’ਤੇ ਕਲੰਕ ਦੱਸਦਿਆਂ ਸ਼ੇਰੋਂ ਖੰਡ ਮਿੱਲ ਮੋਰਚੇ ਦੇ 148ਵੇਂ ਦਿਨ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਮਨਜੀਤ ਸਿੰਘ ਬੱਗੂ, ਨਛੱਤਰ ਸਿੰਘ ਪਨੂੰ, ਗੁਰਪ੍ਰੀਤ ਸਿੰਘ ਗੰਡੀਵਿੰਡ, ਤਰਸੇਮ ਸਿੰਘ ਲੁਹਾਰ, ਜੱਸਾ ਸਿੰਘ ਕੱਦਗਿੱਲ ਦੀ ਅਗਵਾਈ ਹੇਠ ਕਿਸਾਨਾਂ ਨੇ ਵੀਰਵਾਰ ਨੂੰ ਮਾਨ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਵਿਰੁੱਧ ਜੋਰਦਾਰ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਦਿਨ ਦਿਹਾੜੇ ਹੋ ਰਹੇ ਕਤਲਾਂ ਕਰਕੇ ਪੰਜਾਬ ਵਿਚ ਕਾਨੂੰਨ ਅਵਸਥਾ ਦਾ ਜਨਾਜ਼ਾ ਨਿਕਲ ਚੁੱਕਾ ਹੈ ਪਰ ਭਗਵੰਤ ਮਾਨ ਸਰਕਾਰ ਚੁਟਕਲੇ ਸੁਣਾ ਕੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਪਾਸੇ ਖੜ ਰਹੀ ਹੈ। ਆਗੂਆਂ ਨੇ ਪੰਜਾਬ ਦੇ ਮੁੱਦੇ ਹੱਲ ਕਰਨ ਦੀ ਬਜਾਏ ਕਰਜ਼ ਚੁੱਕ ਕੇ ਪੂਰੇ ਪੰਜਾਬ ਵਿਚ ਸਰਕਾਰ ਦੇ ਗੁਣਗਾਨ ਕਰਨ ਵਾਲੇ ਹੋਰਡਿੰਗ ਲਗਾਉਣ ਦੀ ਨੀਤੀ ਨੂੰ ਪੰਜਾਬ ਲਈ ਮੰਦਭਾਗਾ ਦੱਸਿਆ। ਆਗੂਆਂ ਨੇ ਤਰਨ ਤਾਰਨ ਜਿਲ੍ਹਾ ਪ੍ਰਸ਼ਾਸ਼ਨ ਦੇ ਸ਼ੇਰੋਂ ਖੰਡ ਮਿੱਲ ਦੀ ਜ਼ਮੀਨ ਦੀ ਮਾਲਕੀ ਤਬਦੀਲ ਕਰਨ ਦੇ ਮਸਲੇ ’ਤੇ ਧਾਰਨ ਕੀਤੇ ਅੱਖੜ ਵਤੀਰੇ ਖਿਲਾਫ਼ ਸਖ਼ਤ ਐਕਸ਼ਨ ਦੀ ਵਿਉਂਤਬੰਦੀ ਲਈ 18 ਅਕਤੂਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਹੋ ਰਹੀ ਮੀਟਿੰਗ ਵਿਚ ਅਗਲੇ ਸੰਘਰਸ਼ ਦਾ ਐਲਾਨ ਕੀਤੇ ਜਾਣ ਦੀ ਜਿਲ੍ਹਾ ਪ੍ਰਸ਼ਾਸ਼ਨ ਨੂੰ ਚੇਤਾਵਨੀ ਦਿੱਤੀ। ਇਸ ਮੌਕੇ ਹਾਜ਼ਰ ਕਿਸਾਨ ਆਗੂਆਂ ਦਲਜੀਤ ਸਿੰਘ ਦਿਆਲਪੁਰਾ, ਜਸਬੀਰ ਸਿੰਘ ਨਿੱਝਰਪੁਰ, ਰੇਸ਼ਮ ਸਿੰਘ ਫੈਲੋਕੇ, ਹਰਭਜਨ ਸਿੰਘ ਚੂਸਲੇਵੜ੍ਹ, ਰਤਨ ਸਿੰਘ ਢੰਡ, ਦਾਰਾ ਸਿੰਘ ਮੁੰਡਾਪਿੰਡ, ਸਰਿੰਦਰ ਸਿੰਘ ਖੱਬੇ ਰਾਜਪੂਤਾਂ, ਸੁਖਜੀਤ ਸਿੰਘ ਜਵੰਦਾ, ਰਛਪਾਲ ਸਿੰਘ ਬਾਠ, ਰਾਜਗੋਬਿੰਦ ਸਿੰਘ ਜਮਾਲਪੁਰ, ਤਰਲੋਚਨ ਸਿੰਘ ਤਰਨ ਤਾਰਨ, ਦਲਜੀਤ ਸਿੰਘ ਸ਼ੇਰੋਂ, ਸੁਖਜੀਤ ਸਿੰਘ ਡੁਗਰੀ, ਜੁਗਰਾਜ ਸਿੰਘ, ਕਸ਼ਮੀਰ ਸਿੰਘ ਫੈਲੋਕੇ, ਅਸ਼ੋਕ ਕੁਮਾਰ, ਮੇਜਰ ਸਿੰਘ ਦਿਆਲਪੁਰਾ ਆਦਿ ਨੇ ਪੰਜਾਬ ਬੰਦ ਦੇ ਸੱਦੇ ਦੀ ਡਟਵੀਂ ਹਮਾਇਤ ਕਰਦਿਆਂ ਮਾਨ ਸਰਕਾਰ ਕੋਲੋਂ ਪਰਮਿੰਦਰ ਸਿੰਘ ਝੋਟੇ ਦੇ ਕਾਤਲਾਂ ਨੂੰ ਤੁਰੰਤ ਗਿ੍ਫ਼ਤਾਰ ਕਰਕੇ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ।
ਪਿਛਲੀ ਖ਼ਬਰ ਕੱਲ੍ਹ ਬਿਜਲੀ ਸਪਲਾਈ ਰਹੇਗੀ ਬੰਦ ਅਗਲੀ ਖ਼ਬਰ ਸਰਹਾਲੀ ਇਲਾਕਾ ਰਿਹਾ ਮੁਕੰਮਲ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।