16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਖਡੂਰ ਸਾਹਿਬ ਤੋਂ 150 ਤੋਂ ਵੱਧ ਪਰਿਵਾਰ ਵਿਧਾਇਕ ਲਾਲਪੁਰਾ ਦੀ ਅਗਵਾਈ ਵਿਚ ‘ਆਪ’ ਵਿਚ ਕੀਤੀ ਸ਼ਮੂਲੀਅਤ

ਖਡੂਰ ਸਾਹਿਬ, 15 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਹਲਕਾ ਖਡੂਰ ਸਾਹਿਬ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਬਾਬਾ ਪਾਲਾ ਖਡੂਰ ਸਾਹਿਬ ਵਾਲੇ ਅਤੇ ਪ੍ਰਧਾਨ ਗੁਰਵਿੰਦਰ ਸਿੰਘ ਗੋਰਾ ਨੇ ਕਿਹਾ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਕੀਤੇ ਪਿੰਡਾਂ ਦੇ ਵਿਕਾਸ ਨੂੰ ਲੈ ਕੇ ਅਤੇ ਉਨ੍ਹਾਂ ਦੇ ਕੰਮ ਕਰਨ ਨੂੰ ਦੇਖਦੇ ਹੋਏ ਪਿੰਡ ਖਡੂਰ ਸਾਹਿਬ ਤੋਂ 150 ਤੋਂ ਵੱਧ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ।

‘ ਆਪ’ ਵਿਚ ਸ਼ਾਮਿਲ ਪਰਿਵਾਰਾਂ ਨਾਲ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ। ਤਸਵੀਰ–ਕੁਲਾਰ 16-10-2026
ਖਡੂਰ ਸਾਹਿਬ, 15 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਹਲਕਾ ਖਡੂਰ ਸਾਹਿਬ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਬਾਬਾ ਪਾਲਾ ਖਡੂਰ ਸਾਹਿਬ ਵਾਲੇ ਅਤੇ ਪ੍ਰਧਾਨ ਗੁਰਵਿੰਦਰ ਸਿੰਘ ਗੋਰਾ ਨੇ ਕਿਹਾ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਕੀਤੇ ਪਿੰਡਾਂ ਦੇ ਵਿਕਾਸ ਨੂੰ ਲੈ ਕੇ ਅਤੇ ਉਨ੍ਹਾਂ ਦੇ ਕੰਮ ਕਰਨ ਨੂੰ ਦੇਖਦੇ ਹੋਏ ਪਿੰਡ ਖਡੂਰ ਸਾਹਿਬ ਤੋਂ 150 ਤੋਂ ਵੱਧ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ। ਉਕਤ ਆਗੂਆਂ ਕਿਹਾ ਕਿ ਪਿੰਡ ਖਡੂਰ ਸਾਹਿਬ ਦੇ ਵਿਕਾਸ ਦੀ ਗੱਲ ਕੀਤੀ ਜਾਵੇ ਤਾਂ ਪਿੰਡ ਖਡੂਰ ਸਾਹਿਬ ਦਾ ਵਿਕਾਸ ਪਹਿਲ ਦੇ ਅਧਾਰ ’ਤੇ ਕੀਤਾ ਜਾ ਰਿਹਾ । ਅਸੀਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ। ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੂੰ ਇਹ ਵਿਸ਼ਵਾਸ ਦਵਾਉਂਦੇ ਹਾਂ ਕਿ ਆਉਣ ਵਾਲੇ 2027 ਵਿਚ ਆਮ ਆਦਮੀ ਪਾਰਟੀ ਵੱਡੀ ਲੀਡ ਦੇ ਨਾਲ ਹਲਕਾ ਖਡੂਰ ਸਾਹਿਬ ਤੋਂ ਜਿੱਤ ਪ੍ਰਾਪਤ ਕਰੇਗੀ। ਇਸ ਮੌਕੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਇਕ ਐਸੀ ਪਾਰਟੀ ਹੈ, ਜਿਸ ਨੇ ਹਮੇਸ਼ਾ ਲੋਕਾਂ ਦੀ ਭਲਾਈ ਲਈ ਕਾਰਜ ਕੀਤੇ ਹਨ ਅਤੇ ਪੰਜਾਬ ਦੇ ਭਲੇ ਲਈ ਸੋਚਿਆ ਹੈ। ਇਸ ਮੌਕੇ ਇਸ ਮੌਕੇ ਬਾਬਾ ਪਾਲਾ ਸਿੰਘ ਖਡੂਰ ਸਾਹਿਬ. ਪ੍ਰਧਾਨ ਬਾਬਾ ਗੁਰਵਿੰਦਰ ਸਿੰਘ ਗੋਰਾ, ਕੁਲਵਿੰਦਰ ਸਿੰਘ ਮਿੱਠੂ , ਸੋਨੂ ਸਿੰਘ ਡੇਹਰੀ ਵਾਲੇ, ਬਲਾਕ ਪ੍ਰਧਾਨ ਮਲਕੀਤ ਸਿੰਘ, ਗੁਰਦੇਵ ਸਿੰਘ ਬਿੱਲਾ , ਮੈਂਬਰ ਅੰਗਰੇਜ਼ ਸਿੰਘ, ਮੈਂਬਰ ਦਿਲਬਾਗ ਸਿੰਘ, ਬਲਕਾਰ ਸਿੰਘ ਸੂਬੇਦਾਰ, ਹਰਜੀਤ ਸਿੰਘ ਠੇਕੇਦਾਰ, ਸਰਪੰਚ ਪ੍ਰਤਾਪ ਸਿੰਘ, ਮੈਂਬਰ ਸਤਨਾਮ ਸਿੰਘ, ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਕਸਬਾ ਝਬਾਲ ਮੁਕੰਮਲ ਤੌਰ ’ਤੇ ਬੰਦ ਰਿਹਾ ਅਗਲੀ ਖ਼ਬਰ ਜੂਆ ਖੇਡਦੇ ਪੰਜ ਜਣੇ ਕੀਤੇ ਕਾਬੂ, 96500 ਦੀ ਨਕਦੀ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।