17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪੱਟੀ ’ਚ 14 ਆਂਗਣਵਾੜੀ ਹੈਲਪਰਾਂ ਨੂੰ ਜੱਸਾ ਪੱਟੀ ਨੇ ਸੌਂਪੇ ਨਿਯੁਕਤੀ ਪੱਤਰ

ਪੱਟੀ, 16 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਵਿਧਾਨ ਸਭਾ ਹਲਕਾ ਪੱਟੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੱਸਾ ਪੱਟੀ ਵਲੋਂ ਨੌਸ਼ਿਹਰਾ ਬਲਾਕ ਵਿਚ 14 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਉਨ੍ਹਾਂ ਨਵ-ਨਿਯੁਕਤ ਹੈਲਪਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੱਤੀ।

ਅਜੀਤ ਡੈਸਕ 17-10-2026
ਪੱਟੀ, 16 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਵਿਧਾਨ ਸਭਾ ਹਲਕਾ ਪੱਟੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੱਸਾ ਪੱਟੀ ਵਲੋਂ ਨੌਸ਼ਿਹਰਾ ਬਲਾਕ ਵਿਚ 14 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਉਨ੍ਹਾਂ ਨਵ-ਨਿਯੁਕਤ ਹੈਲਪਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦਿੱਤੀ। ਇਸ ਮੌਕੇ ਜੱਸਾ ਪੱਟੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਿਸ਼ ਦੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਹੈਲਪਰਾਂ ਦੀਆਂ ਨਿਯੁਕਤੀਆਂ ਨਾਲ ਮਹਿਲਾਵਾਂ ਨੂੰ ਰੁਜ਼ਗਾਰ ਦੇ ਮੌਕੇ ਮਿਲਣ ਦੇ ਨਾਲ-ਨਾਲ ਆਂਗਣਵਾੜੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿਚ ਵੀ ਮਦਦ ਮਿਲੇਗੀ। ਉਨ੍ਹਾਂ ਨਵ-ਨਿਯੁਕਤ ਹੈਲਪਰਾਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਸਰਕਾਰ ਵਲੋਂ ਵੱਖ-ਵੱਖ ਕਦਮ ਚੁੱਕੇ ਜਾ ਰਹੇ ਹਨ।
ਪਿਛਲੀ ਖ਼ਬਰ ਸੇਂਟ ਸੋਲਜਰ ਸਕੂਲ ਦੀ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਆਰਮੀ ਪਬਲਿਕ ਸਕੂਲ ਅੰਮ੍ਰਿਤਸਰ ਵਿਚ ਸਹੋਦਯਾ ਸਕੂਲ ਕੰਪਲੈਕਸ ਵਲੋਂ... ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਅਤੇ ਸਫ਼ਲ ਪੰਜਾਬ ਬੰਦ ਨੇ ਯੁੱਧ ਨਸ਼ਿਆਂ ਵਿਰੁੱਧ ਡਰਾਮੇ ਦੀ ਕੱਢੀ ਫੂਕ-ਖਹਿਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।