ਸੇਂਟ ਸੋਲਜਰ ਸਕੂਲ ਦੀ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਆਰਮੀ ਪਬਲਿਕ ਸਕੂਲ ਅੰਮ੍ਰਿਤਸਰ ਵਿਚ ਸਹੋਦਯਾ ਸਕੂਲ ਕੰਪਲੈਕਸ ਵਲੋਂ ਕੀਤਾ ਸਨਮਾਨਿਤ
ਫਤਿਆਬਾਦ, 16 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਵੇਈਂਪੂਈਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਕੂਲ ਦੇ ਪ੍ਰਿੰਸੀਪਲ ਸ਼ੈਲੀ ਅਤੇ ਇਕ ਸਮਰਪਿਤ ਅਧਿਆਪਕ ਗੁਰਜੀਤ ਕੌਰ ਨੂੰ ਆਰਮੀ ਪਬਲਿਕ ਸਕੂਲ ਅੰਮ੍ਰਿਤਸਰ ਵਿਚ ਸਹੋਦਯਾ ਸਕੂਲ ਕੰਪਲੈਕਸ ਵਲੋਂ ਅਧਿਆਪਕ ਦਿਵਸ ਦੇ ਮੌਕੇ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਧਿਆਪਕ ਦੀ ਸਿੱਖਿਆ ਦੇ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਸੇਵਾਵਾਂ, ਮਿਹਨਤ, ਸਮਰਪਣ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਯੋਗਦਾਨ ਦੀ ਸ਼ਲਾਘਾ ਕੀਤੀ ਗਈ।
ਫਤਿਆਬਾਦ, 16 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਵੇਈਂਪੂਈਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਸਕੂਲ ਦੇ ਪ੍ਰਿੰਸੀਪਲ ਸ਼ੈਲੀ ਅਤੇ ਇਕ ਸਮਰਪਿਤ ਅਧਿਆਪਕ ਗੁਰਜੀਤ ਕੌਰ ਨੂੰ ਆਰਮੀ ਪਬਲਿਕ ਸਕੂਲ ਅੰਮ੍ਰਿਤਸਰ ਵਿਚ ਸਹੋਦਯਾ ਸਕੂਲ ਕੰਪਲੈਕਸ ਵਲੋਂ ਅਧਿਆਪਕ ਦਿਵਸ ਦੇ ਮੌਕੇ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਧਿਆਪਕ ਦੀ ਸਿੱਖਿਆ ਦੇ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਸੇਵਾਵਾਂ, ਮਿਹਨਤ, ਸਮਰਪਣ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਯੋਗਦਾਨ ਦੀ ਸ਼ਲਾਘਾ ਕੀਤੀ ਗਈ। ਸਨਮਾਨ ਪ੍ਰਾਪਤ ਕਰਕੇ ਅਧਿਆਪਕ ਨੇ ਸਕੂਲ ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਸ਼ੈਲੀ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ। ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸ਼ੈਲੀ ਅਤੇ ਪ੍ਰਬੰਧਕ ਕਮੇਟੀ ਨੇ ਇਸ ਉਪਲੱਬਧੀ ’ਤੇ ਅਧਿਆਪਕ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੇ ਸਨਮਾਨ ਅਧਿਆਪਕਾਂ ਨੂੰ ਹੋਰ ਉਤਸ਼ਾਹ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕਰਦੇ ਹਨ। ਸਕੂਲ ਪਰਿਵਾਰ ਨੇ ਇਸ ਮਾਣਮੱਤੀ ਉਪਲਬਧੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਅਧਿਆਪਕ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।