ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਪੱਟੀ ’ਚ ਮੋਮਬੱਤੀ ਮਾਰਚ
ਪੱਟੀ, 17 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)–ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਆਗੂ ਅਤੇ ਹਲਕਾ ਪੱਟੀ ਦੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਪੱਟੀ ਸ਼ਹਿਰ ਵਿਚ ਕੈਂਡਲ ਮਾਰਚ ਕੱਢਿਆ ਗਿਆ। ਇਸ ਮੌਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਮੋਮਬੱਤੀਆਂ ਜਗਾ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਪ੍ਰਭਾਵ ’ਤੇ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਵਿਰੁੱਧ ਰੋਸ ਪ੍ਰਗਟਾਇਆ।
ਕ
ਕੈਂਡਲ ਮਾਰਚ ਦੌਰਾਨ ਹਰਮਿੰਦਰ ਸਿੰਘ ਗਿੱਲ ਤੇ ਕਾਗਰਸੀ ਆਗੂ। ਤਸਵੀਰ–ਖਹਿਰਾ
18-10-2026
ਪੱਟੀ, 17 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)–ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਆਗੂ ਅਤੇ ਹਲਕਾ ਪੱਟੀ ਦੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਪੱਟੀ ਸ਼ਹਿਰ ਵਿਚ ਕੈਂਡਲ ਮਾਰਚ ਕੱਢਿਆ ਗਿਆ। ਇਸ ਮੌਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਮੋਮਬੱਤੀਆਂ ਜਗਾ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਪ੍ਰਭਾਵ ’ਤੇ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਵਿਰੁੱਧ ਰੋਸ ਪ੍ਰਗਟਾਇਆ। ਇਸ ਮੌਕੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦਾ ਛੇਵਾਂ ਦਰਿਆ ਵਗ ਰਿਹਾ ਹੈ, ਜਿਸ ਕਾਰਨ ਸੂਬੇ ਦੀ ਨੌਜਵਾਨ ਪੀੜ੍ਹੀ ਦਾ ਭਵਿੱਖ ਖ਼ਤਰੇ ਵਿਚ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਸਰਕਾਰ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਗੰਭੀਰ ਸਮੱਸਿਆ ਤੋਂ ਬਚਾਇਆ ਜਾ ਸਕੇ। ਸੂਬੇ ਦੀ ਮੌਜੂਦਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਗਿੱਲ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਲੋਕਾਂ ਅੰਦਰ ਚਿੰਤਾ ਵਧ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਵਿਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਫਿਰੌਤੀਆਂ ਲਈ ਧਮਕੀਆਂ ਮਿਲਣ, ਕਤਲ ਦੀਆਂ ਘਟਨਾਵਾਂ ਵਾਪਰਨ ਅਤੇ ਦਿਨ-ਦਿਹਾੜੇ ਗੋਲੀਆਂ ਚੱਲਣ ਵਰਗੀਆਂ ਵਾਰਦਾਤਾਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਨਸ਼ਿਆਂ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਆਪਣੀ ਜਵਾਬਦੇਹੀ ਸਪੱਸ਼ਟ ਕਰੇ।ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਇਸ ਮੌਕੇ ਦਲਬੀਰ ਸਿੰਘ ਸੇਖੋਂ, ਸੁਖਵਿੰਦਰ ਸਿੰਘ ਸਿੱਧੂ, ਸੰਦੀਪ ਸਿੰਘ ਵਾਹਲਾ, ਗੁਰਵੇਲ ਸਿੰਘ ਲੁਹਾਰੀਆ,ਰਾਜ ਕੁਮਾਰ ਰਾਜੂ, ਵਿਜੇ ਸ਼ਰਮਾ, ਰਣਜੀਤ ਸਿੰਘ ਰਾਣਾ ਬੁੱਟਰ, ਕੌਂਸਲਰ ਨਿਸ਼ਾਨ ਸਿੰਘ ਬੁੱਟਰ, ਕੌਂਸਲਰ ਗੁਰਪ੍ਰੀਤ ਸਿੰਘ ਮੋਨੂੰ, ਰੋਹਿਤ ਸ਼ਰਮਾ, ਕੌਂਸਲਰ ਕੋਮਲ ਜੈਨ, ਅਮਨੀਸ਼ ਬੱਤਰਾ, ਮਨੀ ਸ਼ਰਮਾ, ਬਲਦੇਵ ਸਿੰਘ, ਨਿਰਮਲਜੀਤ ਸਿੰਘ ਲਾਲੀ, ਸੁਰਜੀਤ ਸਿੰਘ, ਮਨਦੀਪ ਸਿੰਘ ਮੱਤਾ, ਸਰਪੰਚ ਠੱਠਾ, ਦੀਪ ਕਿਰਤੋਵਾਲ, ਜਗਪ੍ਰੀਤ ਚੀਮਾ, ਗੁਰਪਿੰਦਰ ਸਿੰਘ ਨੌਸ਼ਹਿਰਾ ਪੰਨੂਆਂ, ਸੁਰਜੀਤ ਸਿੰਘ ਨੌਸ਼ਹਿਰਾ ਪੰਨੂਆਂ, ਹਰਚੰਦ ਸਿੰਘ ਨਦੋਹਰ, ਹਰਜੀਤ ਸਿੰਘ ਸੰਗਵਾ, ਅੰਗਰੇਜ਼ ਸਿੰਘ ਆਸਲ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।