18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਗੋਇੰਦਵਾਲ ਜੇਲ੍ਹ ’ਚੋਂ ਹਵਾਲਾਤੀ ਪਾਸੋਂ ਮੋਬਾਈਲ ਬਰਾਮਦ

ਤਰਨ ਤਾਰਨ, 17 ਅਕਤੂਬਰ (ਇਕਬਾਲ ਸਿੰਘ ਸੋਢੀ)—ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਹਵਾਲਾਤੀ ਪਾਸੋਂ ਮੋਬਾਈਲ ਫੋਨ ਮਿਲਣ ’ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਹਵਾਲਾਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਰਨੈਲ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 11 ਅਕਤੂਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਬਲਾਕ ਨੰਬਰ 1 ਦੀ ਬੈਰਕ ਨੰਬਰ 1 ਵਿਚ ਬੰਦ ਹਵਾਲਾਤੀ ਅਕਾਸ਼ਦੀਪ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਡੇਰਾ ਬਾਬਾ ਕਰਮ ਸ਼ਾਹ ਤਰਨ ਤਾਰਨ ਦੀ ਤਲਾਸ਼ੀ ਲੈਣ ’ਤੇ ਉਸ ਪਾਸੋਂ 1 ਟੱਚ ਮੋਬਾਈਲ ਫੋਨ ਸਮੇਤ ਸਿੰਮ ਬਰਾਮਦ ਕੀਤਾ ਗਿਆ ਹੈ।

ਅਜੀਤ ਡੈਸਕ 18-10-2026
ਤਰਨ ਤਾਰਨ, 17 ਅਕਤੂਬਰ (ਇਕਬਾਲ ਸਿੰਘ ਸੋਢੀ)—ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਹਵਾਲਾਤੀ ਪਾਸੋਂ ਮੋਬਾਈਲ ਫੋਨ ਮਿਲਣ ’ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਹਵਾਲਾਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਰਨੈਲ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 11 ਅਕਤੂਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਬਲਾਕ ਨੰਬਰ 1 ਦੀ ਬੈਰਕ ਨੰਬਰ 1 ਵਿਚ ਬੰਦ ਹਵਾਲਾਤੀ ਅਕਾਸ਼ਦੀਪ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਡੇਰਾ ਬਾਬਾ ਕਰਮ ਸ਼ਾਹ ਤਰਨ ਤਾਰਨ ਦੀ ਤਲਾਸ਼ੀ ਲੈਣ ’ਤੇ ਉਸ ਪਾਸੋਂ 1 ਟੱਚ ਮੋਬਾਈਲ ਫੋਨ ਸਮੇਤ ਸਿੰਮ ਬਰਾਮਦ ਕੀਤਾ ਗਿਆ ਹੈ। ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਨਿਸ਼ਾਨ ਸਿੰਘ ਨੇ ਦੱਸਿਆ ਕਿ ਉਕਤ ਹਵਾਲਾਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਰਮਨਦੀਪ ਕੌਰ ਸ਼ੇਰੋਂ ਨੇ ਜਥੇਦਾਰ ਭਲਾਈਪੁਰ ਦੇ ਪੁੱਤਰ ਫ਼ਕੀਰ ਸਿੰਘ ਨਾਲ ਕੀਤਾ ਅਫ਼ਸੋਸ ਪ੍ਰਗਟ ਅਗਲੀ ਖ਼ਬਰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।