19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਰਹੇ ਜੇਤੂ

ਗੋਇੰਦਵਾਲ ਸਾਹਿਬ, 18 ਅਕਤੂਬਰ (ਸਕੱਤਰ ਸਿੰਘ ਅਟਵਾਲ)-‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਚ ਕਰਵਾਏ ਗਏ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ, ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਸਥਾਨ ਹਾਸਲ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਗਏ ਅਥਲੈਟਿਕਸ ਮੁਕਾਬਲੇ ਗੁਰੂ ਅਰਜਨ ਦੇਵ ਸਟੇਡੀਅਮ ਪੁਲਿਸ ਲਾਈਨ ਤਰਨ ਤਾਰਨ ਵਿਖੇ ਹੋਏ।

ਅਜੀਤ ਡੈਸਕ 19-10-2026
ਗੋਇੰਦਵਾਲ ਸਾਹਿਬ, 18 ਅਕਤੂਬਰ (ਸਕੱਤਰ ਸਿੰਘ ਅਟਵਾਲ)-‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਚ ਕਰਵਾਏ ਗਏ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ, ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਸਥਾਨ ਹਾਸਲ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਗਏ ਅਥਲੈਟਿਕਸ ਮੁਕਾਬਲੇ ਗੁਰੂ ਅਰਜਨ ਦੇਵ ਸਟੇਡੀਅਮ ਪੁਲਿਸ ਲਾਈਨ ਤਰਨ ਤਾਰਨ ਵਿਖੇ ਹੋਏ। ਅੰਡਰ-14 ਵਰਗ ਦੀ 60 ਮੀਟਰ ਦੌੜ ਵਿੱਚ ਪ੍ਰਿੰਸ ਕੁਮਾਰ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ 600 ਮੀਟਰ ਦੌੜ ਵਿਚ ਉਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਵਰਗ ਦੇ ਜੈਵਲਿਨ ਥਰੋਅ ਵਿਚ ਅਰਮਾਨਪ੍ਰੀਤ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-17 ਵਰਗ ਵਿੱਚ ਸੁਖਮਨਦੀਪ ਸਿੰਘ ਨੇ 3000 ਮੀਟਰ ਵਾਕ ਰੇਸ ਵਿਚ ਪਹਿਲਾ ਸਥਾਨ ਹਾਸਲ ਕੀਤਾ ਅਤੇ ਟ੍ਰਿਪਲ ਜੰਪ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਵਰਗ ਦੇ ਜੈਵਲਿਨ ਥਰੋਅ ਵਿਚ ਅਕਾਸ਼ਦੀਪ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਸਾਹਿਲਪ੍ਰੀਤ ਸਿੰਘ ਨੇ 400 ਮੀਟਰ ਹਰਡਲਜ਼ ਅਤੇ ਜੈਵਲਿਨ ਥਰੋ ਦੋਵੇਂ ਮੁਕਾਬਲਿਆਂ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ-21 ਵਰਗ ਦੇ ਜੈਵਲਿਨ ਥਰੋਅ ਮੁਕਾਬਲੇ ਵਿਚ ਸਿਮਰਪ੍ਰੀਤ ਸਿੰਘ ਨੇ ਦੂਜਾ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਦੀਆਂ ਇਨ੍ਹਾਂ ਪ੍ਰਾਪਤੀਆਂ ਪਿੱਛੇ ਕੋਚ ਸੁਖਵਿੰਦਰ ਸਿੰਘ, ਰੇਸ਼ਮ ਸਿੰਘ ਅਤੇ ਮੈਡਮ ਰਾਜਬੀਰ ਕੌਰ ਦੀ ਮਿਹਨਤ ਅਤੇ ਯੋਗ ਅਗਵਾਈ ਦਾ ਅਹਿਮ ਯੋਗਦਾਨ ਰਿਹਾ। ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਲਗਾਤਾਰ ਸਿਖਲਾਈ ਦੇ ਕੇ ਮੁਕਾਬਲਿਆਂ ਲਈ ਤਿਆਰ ਕੀਤਾ ਗਿਆ। ਸੰਸਥਾ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਪ੍ਰਿੰਸੀਪਲ ਸ੍ਰੀਮਤੀ ਮਨੀਸ਼ਾ ਸੂਦ ਨੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਅਤੇ ਕੋਚਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਖਿਡਾਰੀਆਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਆਉਣ ਵਾਲੇ ਮੁਕਾਬਲਿਆਂ ਲਈ ਹੋਰ ਵੱਧ ਮਿਹਨਤ, ਲਗਨ ਅਤੇ ਬਿਹਤਰ ਤਿਆਰੀ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਫਤਿਆਬਾਦ ਵਿਖੇ ਚੌਪਹਿਰਾ ਸਮਾਗਮ ਵਿਚ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ ਭਰੀ ਅਗਲੀ ਖ਼ਬਰ ਵੈਸ਼ਨੋ ਭਜਨ ਮੰਡਲੀ ਵਲੋਂ ਬੱਸ ਸਟੈਂਡ ਪੱਟੀ ਵਿਖੇ 26ਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਵੱਖ-ਵੱਖ ਸਿਆਸੀ ਤੇ ਸਮਾਜਿਕ ਸ਼ਖ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।