20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਬੀ.ਕੇ.ਯੂ. ਉਗਰਾਹਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਝਬਾਲ, 19 ਅਕਤੂਬਰ (ਸੁਖਦੇਵ ਸਿੰਘ)–ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਝਬਾਲ ਚੌਂਕ ਵਿਖੇ ਪੰਜਾਬ ਦੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਜ਼ਿਲ੍ਹਾ ਜਨਰਲ ਸਕੱਤਰ ਬਾਬਾ ਬਲਜਿੰਦਰ ਸਿੰਘ ਕਾਲਾ ਅਤੇ ਬਲਾਕ ਆਗੂ ਸੁਖਬੀਰ ਸਿੰਘ ਨੇ ਕੀਤੀ।

ਅਜੀਤ ਡੈਸਕ 20-10-2026
ਝਬਾਲ, 19 ਅਕਤੂਬਰ (ਸੁਖਦੇਵ ਸਿੰਘ)–ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਝਬਾਲ ਚੌਂਕ ਵਿਖੇ ਪੰਜਾਬ ਦੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਜ਼ਿਲ੍ਹਾ ਜਨਰਲ ਸਕੱਤਰ ਬਾਬਾ ਬਲਜਿੰਦਰ ਸਿੰਘ ਕਾਲਾ ਅਤੇ ਬਲਾਕ ਆਗੂ ਸੁਖਬੀਰ ਸਿੰਘ ਨੇ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਅਤੇ ਮਜ਼ਦੂਰ ਆਗੂ ਹਾਜ਼ਰ ਸਨ। ਆਗੂਆਂ ਨੇ ਹੱਥਾਂ ਵਿਚ ਝੰਡੇ ਲੈ ਕੇ ਸਰਕਾਰ ਖਿਲਾਫ ਨਾਅਰੇ ਲਾਏ ਅਤੇ ਮੁੱਖ ਮੰਤਰੀ ਦੇ ਪੁਤਲੇ ਨੂੰ ਅੱਗ ਲਗਾਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਬਾ ਬਲਜਿੰਦਰ ਸਿੰਘ ਕਾਲਾ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੇ ਆਪਣੇ ਇਲਾਕੇ ਵਿਚ ਨਸ਼ਾ ਵੇਚਣ ਵਾਲਿਆਂ ਖਿਲਾਫ ਆਵਾਜ਼ ਉਠਾਈ ਸੀ, ਜਿਸ ਕਰਕੇ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ ਅਤੇ ਉਸ ਨਾਲ ਬੇਇਨਸਾਫੀ ਹੋ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਜਲਦ ਇਨਸਾਫ ਨਾ ਦਿੱਤਾ ਤਾਂ ਜਥੇਬੰਦੀ ਵਲੋਂ ਜ਼ਿਲ੍ਹਾ ਪੱਧਰ ’ਤੇ ਵੱਡਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਈ ਕਿਸਾਨ ਆਗੂ ਮੌਜੂਦ ਸਨ।
ਪਿਛਲੀ ਖ਼ਬਰ ਪਿੰਡ ਜਾਮਾਰਾਏ ਵਿਖੇ ਕੁਲ ਹਿੰਦ ਸਭਾ ਦੀ ਨਵੀਂ ਕਮੇਟੀ ਦੀ ਚੋਣ ਅਗਲੀ ਖ਼ਬਰ 26ਵੇਂ ਵਿਸ਼ਾਲ ਮਾਂ ਭਗਵਤੀ ਜਾਗਰਣ ’ਚ ਜੱਸਾ ਪੱਟੀ ਨੇ ਭਰੀ ਹਾਜ਼ਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।