ਲਾਲੀ ਢਾਲਾ ਨੇ ਕਾਂਗਰਸ ਹਾਈਕਮਾਂਡ ਨੂੰ ਸਰਹੱਦੀ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ
ਝਬਾਲ, 20 ਅਕਤੂਬਰ (ਸੁਖਦੇਵ ਸਿੰਘ)-ਕਾਂਗਰਸੀ ਆਗੂ ਤੇ ਉੱਘੇ ਕਾਰੋਬਾਰੀ ਦਵਿੰਦਰ ਸਿੰਘ ਲਾਲੀ ਢਾਲਾ ਨੇ ਕਾਂਗਰਸ ਪਾਰਟੀ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਗੰਭੀਰ ਸਮੱਸਿਆਵਾਂ ਤੋਂ ਵਿਸਥਾਰ ਸਹਿਤ ਜਾਣੂ ਕਰਵਾਇਆ। ਉਨ੍ਹਾਂ ਨੇ ਹਾਈਕਮਾਂਡ ਨੂੰ ਦੱਸਿਆ ਕਿ ਹਲਕੇ ਦੇ ਸਰਹੱਦੀ ਪਿੰਡਾਂ ਵਿਚ ਸਾਫ਼ ਪਾਣੀ ਦੀ ਭਾਰੀ ਕਿੱਲਤ ਹੈ।
ਸੀਨੀਅਰ ਕਾਂਗਰਸੀ ਆਗੂ ਦਵਿੰਦਰ ਸਿੰਘ ਲਾਲੀ ਢਾਲਾ
21-10-2026