21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਪ੍ਰਧਾਨ ਪਰਗਟ ਸਿੰਘ ਨੇ ਪੱਟੀ ਹਲਕੇ ਦੇ ਪਿੰਡ ਤੂਤ ਵਿਖੇ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਪੱਟੀ ਪਹੁੰਚਣ ’ਤੇ ਲੀਡਰਸ਼ਿਪ ਦਾ ਕੀਤਾ ਧੰਨਵਾਦ

ਪੱਟੀ, 20 ਅਕਤੂਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਸੂਬੇ ਵਿਚ ਅਮਨ ਸ਼ਾਂਤੀ ਦੀ ਬਹਾਲੀ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਅਤੇ ਸਮਰਗਰਮ ਹੈ। ਇਹ ਗੈਂਗਸਟਰਵਾਦ ਪੁਲਿਸ ਪ੍ਰਸ਼ਾਸਨ ਅਤੇ ਮੌਜੂਦਾ ਰਾਜਨੀਤਿਕ ਨੇਤਾਵਾਂ ਦੀ ਮਿਲੀਭੁਗਤ ਨਾਲ ਹੀ ਚੱਲ ਰਿਹਾ ਹੈ।

ਅਜੀਤ ਡੈਸਕ 21-10-2026
ਪੱਟੀ, 20 ਅਕਤੂਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)–ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਸੂਬੇ ਵਿਚ ਅਮਨ ਸ਼ਾਂਤੀ ਦੀ ਬਹਾਲੀ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਅਤੇ ਸਮਰਗਰਮ ਹੈ। ਇਹ ਗੈਂਗਸਟਰਵਾਦ ਪੁਲਿਸ ਪ੍ਰਸ਼ਾਸਨ ਅਤੇ ਮੌਜੂਦਾ ਰਾਜਨੀਤਿਕ ਨੇਤਾਵਾਂ ਦੀ ਮਿਲੀਭੁਗਤ ਨਾਲ ਹੀ ਚੱਲ ਰਿਹਾ ਹੈ। ਇਹ ਸ਼ਬਦ ਆਲ ਇੰਡੀਆ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ, ਰਾਜਸਥਾਨ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਸਿੰਘ ਪਦਮਸ਼੍ਰੀ ਨੇ ਤਰਨ ਤਾਰਨ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਪੱਟੀ ਵਿਚ ਵਿਚਲੇ ਪਿਛਲੇ ਸਮੇਂ ਵਿਚ ਗੈਂਗਸਟਰਾਂ ਵਲੋਂ ਮਾਰੇ ਗਏ ਵਿਅਕਤੀਆਂ ਦੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਨ ਅਤੇ ਉਨ੍ਹਾਂ ਨਾਲ ਦੁੱਖ ਸਾਂਝਾਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ। ਇਸ ਮੌਕੇ ਸਚਿਨ ਪਾਇਲਟ ਅਤੇ ਪ੍ਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਆਉਣ ’ਤੇ ਕਾਨੂੰਨ ਦਾ ਰਾਜ ਸੂਬੇ ਵਿਚ ਸਥਾਪਿਤ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਹ ਵਿਧਾਨ ਸਭਾ ਹਲਕਾ ਪੱਟੀ ਦੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੇ ਪੱਟੀ ਵਿਖੇ ਸਥਿਤ ਕਾਂਗਰਸ ਪਾਰਟੀ ਦੇ ਮੁੱਖ ਦਫਤਰ ਵਿਖੇ ਪਹੁੰਚੇ ਜਿੱਥੇ ਸੈਂਕੜਿਆਂ ਦੀ ਗਿਣਤੀ ਵਿਚ ਇਕੱਤਰ ਹੋਏ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਰਮਨਜੀਤ ਸਿੰਘ ਸਿੱਕੀ, ਸਾਬਕਾ ਵਿਧਾਇਕ ਖਡੂਰ ਸਾਹਿਬ, ਸੁਖਪਾਲ ਸਿੰਘ ਭੁੱਲਰ, ਸਾਬਕਾ ਵਿਧਾਇਕ ਖੇਮਕਰਨ, ਪੀ.ਪੀ.ਪੀ.ਸੀ.ਸੀ. ਮੈਂਬਰ ਮਨਿੰਦਰਪਾਲ ਸਿੰਘ ਪਲਾਸੌਰ, ਕਰਨਬੀਰ ਸਿੰਘ ਬੁਰਜ ਨੇ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ । ਇਸ ਤੋਂ ਬਾਅਦ ਉਨ੍ਹਾਂ ਨੇ ਪਿਛਲੇ ਸਮੇਂ ਵਿਚ ਗੈਂਗਸਟਰਾਂ ਵਲੋਂ ਮਾਰੇ ਗਏ ਬਲਾਕ ਕਾਂਗਰਸ ਕਮੇਟੀ ਪੱਟੀ ਦੇ ਪ੍ਰਧਾਨ ਸਵਰਗਵਾਸੀ ਗੁਰਮੇਲ ਸਿੰਘ ਪਿੰਡ ਤੂਤ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਹੋਇਆਂ ਕਿਹਾ ਸਰਕਾਰ ਬਣਨ ’ਤੇ ਗੈਂਗਸਟਰਵਾਦ ਦਾ ਮੁੰਕਮਲ ਸਫ਼ਾਇਆ ਕਰ ਦਿੱਤਾ ਜਾਵੇਗਾ, ਉੱਥੇ ਹੀ ਉਹ ਇਸੇ ਪਿੰਡ ਦੇ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਅਸ਼ਵਨੀ ਕੁਮਾਰ ਦੇਵਗਨ ਜਿੰਨਾਂ ਨੂੰ ਪਿਛਲੇ ਦਿਨੀਂ ਗੈਂਗਸਟਰਾਂ ਵਲੋਂ ਕਤਲ ਕਰ ਦਿੱਤਾ ਗਿਆ ਸੀ ਦੇ ਘਰ ਵੀ ਗਏ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਵੀ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। ਇਸ ਮੌਕੇ ‘ਤੇ ਹਾਜ਼ਰ ਪੱਟੀ ਤੋਂ ਕਾਂਗਰਸ ਪਾਰਟੀ ਦੇ ਕੌਂਸਲਰ ਅਤੇ ਸੀਨੀਅਰ ਵਕੀਲ ਜਗਮੀਤ ਸਿੰਘ ਭੁੱਲਰ ਨੇ ਕਿਹਾ ਕਿ ਪਹਿਲਾਂ ਤਾਂ ਪੁਲਿਸ ਕਿਸੇ ਵਾਰਦਾਤ ਨੂੰ ਅੰਜਾਮ ਦਵਾਉਣ ਵਾਲੇ ਗੈਂਗਸਟਰ ਤੇ ਉਸ ਦੇ ਪਰਿਵਾਰ ਵਿਰੁੱਧ ਕੇਸ ਹੀ ਦਰਜ ਨਹੀਂ ਕਰਦੀ ਜੇਕਰ ਲੋਕਾਂ ਦੇ ਦਬਾਅ ਹੇਠ ਆ ਕੇ ਉਹ ਕੇਸ ਦਰਜ ਕਰ ਦਿੰਦੀ ਹੈ ਤਾਂ ਗੈਂਗਸਟਰਾਂ ਵੱਲੋਂ ਪੁਲਿਸ ਨੂੰ ਫੋਨਾਂ ’ਤੇ ਧਮਕੀਆਂ ਦਿੱਤੀਆਂ ਜਾਂਦੀਆਂ ਹਨ ਕਿ ਉਹ ਕੇਸ ਵਿਚ ਨਾਮਜ਼ਦ ਕੀਤੇ ਗਏ ਦੋਸ਼ੀਆਂ ਦੇ ਨਾਂ ਕੇਸ ਵਿਚੋਂ ਬਾਹਰ ਕੱਢਣ। ਉਨ੍ਹਾਂ ਨੇ ਕਿਹਾ ਕਿ ਪੁਲਿਸ ਐਨੀਂ ਬੇਬੱਸ ਹੋਈ ਪਈ ਹੈ ਕਿ ਉਹ ਆਪ ਪੀੜਤ ਪਰਿਵਾਰਾਂ ਕੋਲੋਂ ਐਫੀਡੇਵਟ ਲੈ ਕੇ ਨਾਮਜ਼ਦ ਕੀਤੇ ਗਏ ਦੋਸ਼ੀਆਂ ਦੇ ਨਾਮ ਕੇਸ ਵਿਚੋਂ ਬਾਹਰ ਕੱਢਣ ਲਈ ਬੇਬੱਸ ਹੋਈ ਪਈ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਰਾਜਬੀਰ ਸਿੰਘ ਭੁੱਲਰ, ਦਲਬੀਰ ਸਿੰਘ ਸੇਖੋ, ਚੇਅਰਮੈਨ ਸੁਖਵਿੰਦਰ ਸਿੰਘ ਸਿੱਧੂ, ਬਲਾਕ ਪ੍ਰਧਾਨ ਨਵਰੀਤ ਸਿੰਘ ਜੱਲੇਵਾਲ, ਬਲਾਕ ਪ੍ਰਧਾਨ ਕੁਲਦੀਪ ਸਿੰਘ ਕੋਟ ਬੁੱਢਾ, ਹਰਪ੍ਰੀਤ ਸਿੰਘ ਸੰਧੂ ਮੈਂਬਰ ਪੀ.ਪੀ.ਸੀ.ਸੀ, ਹਰਮਨ ਸੇਖੋ ਜਨਰਲ ਸਕੱਤਰ ਯੂਥ ਕਾਂਗਰਸ ਪੰਜਾਬ, ਸਾਬਕਾ ਸਰਪੰਚ ਦਿਆਲ ਸਿੰਘ ਦੁਬਲੀ, ਸੇਵਾਮੁਕਤ ਐੱਸ.ਡੀ.ਓ. ਰਸ਼ਪਾਲ ਸਿੰਘ ਬੋਪਾਰਾਏ, ਹਰਪ੍ਰੀਤ ਸਿੰਘ ਕਾਲੇਕੇ, ਮਨਜੀਤ ਸਿੰਘ ਲਾਟੀ ਕਾਲੇਕੇ, ਕੌਂਸਲਰ ਜਗਮੀਤ ਸਿੰਘ ਭੁੱਲਰ, ਕੌਂਸਲਰ ਹਰਜਿੰਦਰ ਸਿੰਘ ਬੌਬੀ, ਕੌਂਸਲਰ ਕੋਮਲ ਜੈਨ, ਕੌਂਸਲਰ ਰੋਹਿਤ ਸ਼ਰਮਾ, ਕੌਂਸਲਰ ਗੁਰਪ੍ਰੀਤ ਸਿੰਘ, ਸੁਰਜੀਤ ਸਿੰਘ, ਸਾਬਕਾ ਸਰਪੰਚ ਹਰਜਿੰਦਰ ਸਿੰਘ ਚੰਬਲ,ਸਾਬਕਾ ਸਰਪੰਚ ਬਲਬੀਰ ਸਿੰਘ ਠੱਠਾ, ਸਾਬਕਾ ਸਰਪੰਚ ਬਲਰਾਜ ਸਿੰਘ, ਸੁਖਵਿੰਦਰ ਸਿੰਘ ਸੰਗਵਾ, ਸਾਬਕਾ ਸਰਪੰਚ ਸੁਖਰਾਜ ਸਿੰਘ, ਦੀਦਾਰ ਸਿੰਘ ਬੋਪਾ ਰਾਏ , ਸਾਬਕਾ ਸਰਪੰਚ ਸੁਰਜੀਤ ਸਿੰਘ, ਸਰਪੰਚ ਦਲਜਿੰਦਰ ਸਿੰਘ, ਗੁਰਭੇਜ ਸਿੰਘ, ਹਰਚੰਦ ਸਿੰਘ, ਸਾਬਕਾ ਸਰਪੰਚ ਰਣਜੀਤ ਸਿੰਘ, ਸਾਬਕਾ ਸਰਪੰਚ ਜਸਬੀਰ ਸਿੰਘ, ਸਤਬੀਰ ਸਿੰਘ ਰੰਮੀ, ਰਵੀ ਸ਼ੇਰ ਰਸੂਲਪੁਰ, ਸਾਬਕਾ ਸਰਪੰਚ ਸਰਵਣ ਸਿੰਘ, ਜਗਪ੍ਰੀਤ ਸਿੰਘ ਚੀਮਾ, ਸਾਬਕਾ ਸਰਪੰਚ ਅੰਗਰੇਜ ਸਿੰਘ, ਦਿਲਬਾਗ ਸਿੰਘ, ਗੁਰਪ੍ਰੀਤ ਸਿੰਘ ਸਭਰਾ, ਜਸਬੀਰ ਜੋਤੀ ਸ਼ਾਹ, ਰਘਬੀਰ ਤੁੰਗ, ਕੰਵਲਜੀਤ ਵਰਾਣਾ, ਸਤਪਾਲ ਸਿੰਘ, ਬਲਜਿੰਦਰ ਸਿੰਘ ਬਨਵਾਲੀਪੁਰ, ਇੰਦਰਜੀਤ ਢੋਟੀਆਂ, ਗੁਰਪਿੰਦਰ ਸਿੰਘ, ਚਿੱਤਰੇਸ਼ ਪੰਨੂੰ, ਸਤਨਾਮ ਸਿੰਘ ਪੋਪਨ ਅਤੇ ਜੋਧਾ ਕੈਰੋਂ ਵੀ ਮੌਜੂਦ ਸਨ।
ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਦਾ ਨੌਜਵਾਨ ਕਾਬੂ ਅਗਲੀ ਖ਼ਬਰ ਐੱਸ.ਡੀ.ਸੀਨੀਅਰ ਸੈਕੰਡਰੀ ਸਕੂਲ ਵਿਖੇ ਦੁਸਹਿਰਾ ਮੌਕੇ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।