22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਜੇਲ੍ਹ ’ਚੋਂ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ

ਤਰਨ ਤਾਰਨ, 21 ਅਕਤੂਬਰ (ਪਰਮਜੀਤ ਜੋਸ਼ੀ)—ਅਕਸਰ ਸੁਰਖੀਆ ਵਿਚ ਬਣੀ ਰਹਿਣ ਵਾਲੀ ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸ਼ਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਤਿੰਨ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਨ ਤੋ ਬਾਅਦ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 10 ਅਕਤੂਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਵਾਰਡ ਨੰਬਰ 9 ਦੀ ਬੈਰਕ ਨੰਬਰ 1 ਵਿਚ ਬੰਦ ਜਤਿਨ ਮਹਿਰਾ ਪੁੱਤਰ ਅਸ਼ੋਕ ਮਹਿਰਾ ਵਾਸੀ ਹਾਊਸ ਨੰਬਰ 2270 ਆਰੇ ਵਾਲੀ ਗਲੀ ਭਗਤਾਂਵਾਲਾ ਅੰਮ੍ਰਿਤਸਰ ਪਾਸੋਂ ਇਕ ਟੱਚ ਸਕਰੀਨ ਸਮੇਤ ਸਿੰਮ ਬਰਾਮਦ ਹੋਇਆ ਹੈ।

ਅਜੀਤ ਡੈਸਕ 22-10-2026
ਤਰਨ ਤਾਰਨ, 21 ਅਕਤੂਬਰ (ਪਰਮਜੀਤ ਜੋਸ਼ੀ)—ਅਕਸਰ ਸੁਰਖੀਆ ਵਿਚ ਬਣੀ ਰਹਿਣ ਵਾਲੀ ਕੇਂਦਰੀ ਜੇਲ੍ਹ ਗੋਇੰਦਵਾਲ ਦੀ ਚੈਕਿੰਗ ਦੌਰਾਨ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸ਼ਨ ਦੀ ਸ਼ਿਕਾਇਤ ’ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਤਿੰਨ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰਨ ਤੋ ਬਾਅਦ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 10 ਅਕਤੂਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਵਾਰਡ ਨੰਬਰ 9 ਦੀ ਬੈਰਕ ਨੰਬਰ 1 ਵਿਚ ਬੰਦ ਜਤਿਨ ਮਹਿਰਾ ਪੁੱਤਰ ਅਸ਼ੋਕ ਮਹਿਰਾ ਵਾਸੀ ਹਾਊਸ ਨੰਬਰ 2270 ਆਰੇ ਵਾਲੀ ਗਲੀ ਭਗਤਾਂਵਾਲਾ ਅੰਮ੍ਰਿਤਸਰ ਪਾਸੋਂ ਇਕ ਟੱਚ ਸਕਰੀਨ ਸਮੇਤ ਸਿੰਮ ਬਰਾਮਦ ਹੋਇਆ ਹੈ। ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਰਨੈਲ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 9 ਅਕਤੂਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਬਲਾਕ ਨੰਬਰ 6 ਵਿਚ ਬੰਦ ਹਵਾਲਾਤੀ ਅਨਮੋਲ ਸਿੰਘ ਉਰਫ ਮੋਹਲਾ ਪੁੱਤਰ ਦਲਜੀਤ ਸਿੰਘ ਵਾਸੀ ਸਭਰਾ ਪਾਸੋਂ ਟੱਚ ਮੋਬਾਈਲ ਬਰਾਮਦ ਹੋਇਆ ਹੈ। ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਨੇ ਲਿਖਤੀ ਸ਼ਿਕਾਇਤ ਪੁਲਿਸ ਪਾਸ ਕੀਤੀ ਕਿ 12 ਅਕਤੂਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਬਲਾਕ ਨੰਬਰ 2 ਦੀ ਬੈਰਕ ਨੰਬਰ 1 ਵਿਚ ਹਵਾਲਾਤੀ ਜਤਿੰਦਰ ਸਿੰਘ ਪੁੱਤਰ ਹੀਰਾ ਸਿੰਘ ਵਾਸੀ ਸਰਾਏ ਅਜਨਾਲਾ ਪਾਸੋਂ 1 ਟੱਚ ਮੋਬਾਈਲ ਫੋਨ ਸਮੇਤ ਸਿੰਮ ਬਰਾਮਦ ਹੋਈ ਹੈ। ਥਾਣਾ ਗੋਇੰਦਵਾਲ ਦੀ ਪੁਲਿਸ ਨੇ ਉਕਤ ਹਵਾਲਾਤੀਆਂ ਖਿਲਾਫ਼ ਮਾਮਲੇ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਉਨ੍ਹਾਂ ਪਾਸ ਜੇਲ੍ਹ ਵਿਚ ਇਹ ਮੋਬਾਈਲ ਫੋਨ ਕਿਸ ਤਰ੍ਹਾਂ ਪਹੁੰਚੇ।
ਪਿਛਲੀ ਖ਼ਬਰ ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਸਕੂਲ ਬੂਹ ਹਰੀਕੇ ਵਿਖੇ ਵਿਦਿਆਰਥੀਆਂ ਦੇ ਐਕਟਿੰਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਕਿੰਡਰ ਗਾਰਡਨ ਸਕੂਲ ਵਿਚ ਦੁਸਹਿਰੇ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।