22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਦਾਜ ਦੀ ਮੰਗ ਨੂੰ ਲੈ ਕੇ ਨੂੰਹ ਨਾਲ ਕੁੱਟਮਾਰ, ਮਾਮਲਾ ਦਰਜ

ਤਰਨ ਤਾਰਨ, 21 ਅਕਤੂਬਰ (ਪਰਮਜੀਤ ਜੋਸ਼ੀ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਦਾਜ ਦੀ ਮੰਗ ਨੂੰ ਲੈ ਕੇ ਨੂੰਹ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਐੱਸ.

ਅਜੀਤ ਡੈਸਕ 22-10-2026
ਤਰਨ ਤਾਰਨ, 21 ਅਕਤੂਬਰ (ਪਰਮਜੀਤ ਜੋਸ਼ੀ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਦਾਜ ਦੀ ਮੰਗ ਨੂੰ ਲੈ ਕੇ ਨੂੰਹ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਐੱਸ.ਐੱਸ.ਪੀ. ਤਰਨ ਤਾਰਨ ਕੋਲ ਸੁਬਰੀਨ ਕੌਰ ਪੁੱਤਰੀ ਕੁਲਦੀਪ ਸਿੰਘ ਵਾਸੀ ਸੱਕਿਆਂਵਾਲੀਆ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦੇ ਸਹੁਰੇ ਪਰਿਵਾਰ ਵਲੋਂ ਦਾਜ ਦੀ ਮੰਗ ਨੂੰ ਲੈ ਕੇ ਕੁੱਟਮਾਰ ਕੀਤੀ ਜਾ ਰਹੀ ਹੈ। ਐੱਸ.ਐੱਸ.ਪੀ. ਵਲੋਂ ਇਸ ਮਾਮਲੇ ਦੀ ਜਾਂਚ ਡੀ.ਐੱਸ.ਪੀ. ਜਸਪਾਲ ਸਿੰਘ ਵਲੋਂ ਕਰਵਾਉਣ ਤੋਂ ਬਾਅਦ ਉਕਤ ਅੰਮ੍ਰਿਤਬੀਰ ਸਿੰਘ ਪੁੱਤਰ ਹਰਜੀਤ ਸਿੰਘ, ਹਰਜੀਤ ਸਿੰਘ ਪੁੱਤਰ ਪੂਰਨ ਸਿੰਘ, ਨਰਿੰਦਰ ਕੌਰ ਪਤਨੀ ਹਰਜੀਤ ਸਿੰਘ ਵਾਸੀਅਨ ਬੁਰਜ ਰਾਏਕਾ ਪੱਟੀ ਖਿਲਾਫ਼ ਕੇਸ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ। ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਪਿੰਡ ਕੱਦਗਿੱਲ ਵਿਖੇ ਸ਼ਹੀਦ ਬਾਬਾ ਵੱਸਣ ਸਿੰਘ ਜੀ ਦਾ ਸਾਲਾਨਾ ਸ਼ਹੀਦੀ ਜੋੜ ਮੇਲਾ ਮਨਾਇਆ ਅਗਲੀ ਖ਼ਬਰ ਖਡੂਰ ਸਾਹਿਬ ਹਲਕੇ ਵਿਚ ਪਾਰਟੀ ਦੀਆਂ ਸਰਗਰਮੀਆਂ ਹੋਰ ਤੇਜ਼ ਕੀਤੀਆਂ ਜਾਣਗੀਆਂ - ਬੀਬਾ ਰਮਨਦੀਪ ਕੌਰ ਸ਼ੇਰੋਂ, ਅਵਤਾਰ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।