23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਬਾਬਾ ਸੇਵਾ ਸਿੰਘ ਅਤੇ ਗਿਆਨੀ ਪਿੰਦਰਪਾਲ ਸਿੰਘ ਨੇ ਵਿਦਿਆਰਥੀ ਕੁੰਵਰਪ੍ਰੀਤ ਸਿੰਘ ਨੂੰ ਰਾਜ ਪੱਧਰੀ ਖੇਡਾਂ ’ਚ ਸੋਨ ਤਗਮਾ ਜਿੱਤਣ ’ਤੇ ਕੀਤਾ ਸਨਮਾਨਿਤ

ਖਡੂਰ ਸਾਹਿਬ, 22 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਦੇ ਦਸਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਕੁੰਵਰਪ੍ਰੀਤ ਸਿੰਘ ਨੇ ਰਾਜ ਪੱਧਰੀ ਪੰਜਾਬ ਸਕੂਲ ਖੇਡਾਂ ਵਿਚ ਸੋਨੇ ਦਾ ਤਗਮਾ ਜਿੱਤ ਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ। ਕੁੰਵਰਪ੍ਰੀਤ ਸਿੰਘ ਨੇ ਅੰਡਰ-17 ਵਰਗ ਦੇ ਗ੍ਰੀਕੋ-ਰੋਮਨ ਕੁਸ਼ਤੀ ਦੇ 112 ਕਿਲੋ ਭਾਰ ਵਰਗ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨੇ ਦਾ ਤਮਗਾ ਆਪਣੇ ਨਾਂਅ ਕੀਤਾ ਹੈ।

ਬਾਬਾ ਸੇਵਾ ਸਿੰਘ ਤੇ ਗਿਆਨੀ ਪਿੰਦਰਪਾਲ ਸਿੰਘ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਦੇ ਵਿਦਿਆਰਥੀ ਕੁੰਵਰਪ੍ਰੀਤ ਸਿੰਘ ਨੂੰ ਰਾਜ ਪੱਧਰੀ ਖੇਡਾਂ ’ਚ ਸੋਨ ਤਗਮਾ ਜਿੱਤਣ ’ਤੇ ਸਨਮਾਨਿਤ ਕਰਨ ਸਮੇਂ ਨਾਲ ਹੋਰ। ਤਸਵੀਰ: ਕੁਲਾਰ 23-10-2026
ਖਡੂਰ ਸਾਹਿਬ, 22 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਸਥਾ ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਦੇ ਦਸਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਕੁੰਵਰਪ੍ਰੀਤ ਸਿੰਘ ਨੇ ਰਾਜ ਪੱਧਰੀ ਪੰਜਾਬ ਸਕੂਲ ਖੇਡਾਂ ਵਿਚ ਸੋਨੇ ਦਾ ਤਗਮਾ ਜਿੱਤ ਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ। ਕੁੰਵਰਪ੍ਰੀਤ ਸਿੰਘ ਨੇ ਅੰਡਰ-17 ਵਰਗ ਦੇ ਗ੍ਰੀਕੋ-ਰੋਮਨ ਕੁਸ਼ਤੀ ਦੇ 112 ਕਿਲੋ ਭਾਰ ਵਰਗ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨੇ ਦਾ ਤਮਗਾ ਆਪਣੇ ਨਾਂਅ ਕੀਤਾ ਹੈ। ਇਸ ਮੌਕੇ ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਅਤੇ ਪੰਥ ਦੇ ਉੱਘੇ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਵਲੋਂ ਕੁੰਵਰਪ੍ਰੀਤ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਅਤੇ ਉਸ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਸਕੂਲ ਦੇ ਪ੍ਰਿੰਸੀ. ਅਮਰਜੀਤ ਸਿੰਘ, ਸਮੂਹ ਅਧਿਆਪਕਾਂ ਅਤੇ ਸੰਸਥਾ ਵਲੋਂ ਜੇਤੂ ਵਿਦਿਆਰਥੀ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਾਂ ਦਿੱਤੀਆਂ ਗਈਆਂ। ਇਸ ਮੌਕੇ ਬਾਬਾ ਗੁਰਪ੍ਰੀਤ ਸਿੰਘ, ਬਾਬਾ ਬਲਦੇਵ ਸਿੰਘ, ਬੀਬੀ ਸਤਵੰਤ ਕੌਰ (ਸਹਾਇਕ ਡਾਇਰੈਕਟਰ ਸਕੂਲ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਵਿਦਿਆਰਥੀ ਦੇ ਪਿਤਾ ਪਰਵੀਨ ਸਿੰਘ, ਸਕੱਤਰ ਜਸਵਿੰਦਰਪਾਲ ਸਿੰਘ, ਪ੍ਰਿੰਸੀਪਲ ਭਾਈ ਵਰਿਆਮ ਸਿੰਘ, ਡਾ. ਕਮਲਜੀਤ ਸਿੰਘ, ਬਲਦੇਵ ਸਿੰਘ ਸੰਧੂ, ਸੰਦੀਪ ਸਿੰਘ ਰੰਧਾਵਾ ਅਤੇ ਪ੍ਰਬੰਧਕੀ ਕਮੇਟੀ ਦੇ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਸ਼ਾਹਬਾਜ਼ਪੁਰ ਦੇ ਨੌਜਵਾਨਾਂ ਨੂੰ ਬਿੱਲਾ ਸ਼ੇਰੋਂ ਨੇ ਵੰਡੀਆਂ ਖੇਡ ਕਿੱਟਾਂ ਤੇ ਖੇਡ ਮੈਦਾਨ ਦਾ ਸਾਮਾਨ ਅਗਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦਾ ਵਿਦਿਆਰਥੀ ਸਿਮਰਪ੍ਰੀਤ ਸਿੰਘ ਜੈਵਲਿਨ ਥਰੋ ਵਿਚ ਨੈਸ਼ਨਲ ਪੱਧਰ ’ਤੇ ਰਿਹਾ ਜੇਤੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।