23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਏਡਜ਼ ਕੰਟਰੋਲ ਕਰਮਚਾਰੀਆਂ ਵਲੋਂ ਪਹਿਲੀ ਤੋਂ ਰਿਪੋਰਟਾਂ ਬੰਦ ਅਤੇ 3 ਨਵੰਬਰ ਨੂੰ ਪੂਰੇ ਪੰਜਾਬ ਵਿਚ ਕੰਮ-ਕਾਜ ਠੱਪ ਕਰਕੇ ਚੰਡੀਗੜ੍ਹ ਵਿਖੇ ਦਿੱਤਾ ਜਾਵੇਗਾ ਮਹਾਂ-ਧਰਨਾ

ਤਰਨ ਤਾਰਨ, 22 ਅਕਤੂਬਰ (ਇਕਬਾਲ ਸਿੰਘ ਸੋਢੀ)–ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਵਿਭਾਗ ਅਤੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਅਤੇ ਲਗਾਤਾਰ ਟਾਲਮਟੋਲ ਵਾਲੇ ਰਵੱਈਏ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਗਿਆ ਹੈ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਸਮੇਲ ਸਿੰਘ ਦਿਓਲ, ਜਨਰਲ ਸਕੱਤਰ ਗੁਰਜੰਟ ਸਿੰਘ ਅਤੇ ਮੁੱਖ ਸਲਾਹਕਾਰ ਮਹਿੰਦਰ ਪਾਲ ਸਿੰਘ ਨੇ ਦੱਸਿਆ ਕਿ ਵਿਭਾਗ ਦੇ ਅੜੀਅਲ ਵਤੀਰੇ ਕਾਰਨ ਸਮੂਹ ਏਡਜ਼ ਕੰਟਰੋਲ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਅਜੀਤ ਡੈਸਕ 23-10-2026
ਤਰਨ ਤਾਰਨ, 22 ਅਕਤੂਬਰ (ਇਕਬਾਲ ਸਿੰਘ ਸੋਢੀ)–ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਵਿਭਾਗ ਅਤੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਅਤੇ ਲਗਾਤਾਰ ਟਾਲਮਟੋਲ ਵਾਲੇ ਰਵੱਈਏ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਗਿਆ ਹੈ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਸਮੇਲ ਸਿੰਘ ਦਿਓਲ, ਜਨਰਲ ਸਕੱਤਰ ਗੁਰਜੰਟ ਸਿੰਘ ਅਤੇ ਮੁੱਖ ਸਲਾਹਕਾਰ ਮਹਿੰਦਰ ਪਾਲ ਸਿੰਘ ਨੇ ਦੱਸਿਆ ਕਿ ਵਿਭਾਗ ਦੇ ਅੜੀਅਲ ਵਤੀਰੇ ਕਾਰਨ ਸਮੂਹ ਏਡਜ਼ ਕੰਟਰੋਲ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੁਲਾਜ਼ਮ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮਿਤੀ 27 ਅਕਤੂਬਰ 2026 ਨੂੰ ਹੋਣ ਵਾਲੀ ਪੈਰਾ-ਮੈਡੀਕਲ ਕਮੇਟੀ ਦੀਸਿਹਤ ਮੰਤਰੀ ਪੰਜਾਬ ਨਾਲ ਮੀਟਿੰਗ ਵਿਚ ਕਰਮਚਾਰੀਆਂ ਦੀਆਂ ਮੰਗਾਂ ਦਾ ਕੋਈ ਠੋਸ ਅਤੇ ਸਾਰਥਕ ਹੱਲ ਨਾ ਨਿਕਲਿਆ ਤਾਂ ਸਮੂਹ ਮੁਲਾਜ਼ਮ ਤਿੱਖਾ ਸੰਘਰਸ਼ ਵਿੱਢਣਗੇ। ਉਨ੍ਹਾਂ ਦੱਸਿਆ ਕਿ 1 ਨਵੰਬਰ ਨੂੰ ਪੰਜਾਬ ਭਰ ਦੇ ਸਾਰੇ ਏਡਜ਼ ਕੰਟਰੋਲ ਕਰਮਚਾਰੀ ਹਰ ਤਰ੍ਹਾਂ ਦੀਆਂ ਮਹੀਨਾਵਾਰ ਰਿਪੋਰਟਾਂ ਭੇਜਣਾ ਮੁਕੰਮਲ ਤੌਰ ’ਤੇ ਬੰਦ ਕਰ ਦੇਣਗੇ ਅਤੇ ਵਿਭਾਗੀ ਮੀਟਿੰਗਾਂ/ਟ੍ਰੇਨਿੰਗਾਂ ਦਾ ਬਾਈਕਾਟ ਕੀਤਾ ਜਾਵੇਗਾ। 3 ਨਵੰਬਰ ਨੂੰ ਪੂਰੇ ਪੰਜਾਬ ਭਰ ਦੇ ਸਾਰੇ ਜ਼ਿਲ੍ਹਿਆਂ ਦੇ ਕਰਮਚਾਰੀ ਇਕੱਠੇ ਸਮੂਹਿਕ ਛੁੱਟੀ ਲੈ ਕੇ ਸਿਹਤ ਸੇਵਾਵਾਂ ਤੇ ਐੱਚ.ਆਈ.ਵੀ. ਟੈਸਟਿੰਗ ਦਾ ਕੰਮ ਪੂਰੀ ਤਰ੍ਹਾਂ ਬੰਦ ਕਰ ਦੇਣਗੇ। 3 ਨਵੰਬਰ ਨੂੰ ਪੂਰੇ ਸੂਬੇ ਦੇ ਹਜ਼ਾਰਾਂ ਮੁਲਾਜ਼ਮ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਪ੍ਰਯਾਸ ਬਿਲਡਿੰਗ, ਸੈਕਟਰ-38 ਬੀ, ਚੰਡੀਗੜ੍ਹ ਵਿਖੇ ਪਹੁੰਚ ਕੇ ਵਿਸ਼ਾਲ ਰੋਸ ਮੁਜ਼ਾਹਰਾ ਅਤੇ ਸੂਬਾ ਪੱਧਰੀ ਰੈਲੀ ਕਰਨਗੇ। ਵਿੱਤ ਮੰਤਰੀ ਦੇ ਹੁਕਮਾਂ ਦੇ ਬਾਵਜੂਦ ਲੰਮੇ ਸਮੇਂ ਤੋਂ ਲਟਕ ਰਹੀ 20 ਫੀਸਦੀ ਤਨਖ਼ਾਹ ਵਾਧੇ ਦੀ ਫ਼ਾਈਲ ਨੂੰ ਤੁਰੰਤ ਲਾਗੂ ਕੀਤਾ ਜਾਵੇ, ਮੁਲਾਜ਼ਮਾਂ ਨਾਲ ਬਦਸਲੂਕੀ, ਗਾਲੀ-ਗਲੋਚ ਅਤੇ ਤਾਨਾਸ਼ਾਹੀ ਰਵੱਈਆ ਅਪਣਾਉਣ ਵਾਲੀ ਜੁਆਇੰਟ ਡਾਇਰੈਕਟਰ ਡਾ. ਸੁਖਵਿੰਦਰ ਕੌਰ ਨੂੰ ਤੁਰੰਤ ਸੁਸਾਇਟੀ ਵਿਚੋਂ ਹਟਾ ਕੇ ਉਨ੍ਹਾਂ ਦੇ ਮੂਲ ਵਿਭਾਗ ਵਿਚ ਵਾਪਸ ਭੇਜਿਆ ਜਾਵੇ। ਤਨਖ਼ਾਹਾਂ ਦੀ ਵਿਸੰਗਤੀ ਨੂੰ ਦੂਰ ਕਰਨਾ, ਸਿਹਤ ਬੀਮਾ ਲਾਗੂ ਕਰਨਾ ਅਤੇ ਲੰਮੇ ਸਮੇਂ ਤੋਂ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕਰਨਾ। ਜੇਕਰ 27 ਅਕਤੂਬਰ ਦੀ ਮੀਟਿੰਗ ਬੇਸਿੱਟਾ ਰਹਿੰਦੀ ਹੈ ਤਾਂ 3 ਨਵੰਬਰ ਤੋਂ ਪੰਜਾਬ ਭਰ ਵਿਚ ਏਡਜ਼ ਕੰਟਰੋਲ ਪ੍ਰੋਗਰਾਮ, ਓ.ਐਸ.ਟੀ. ਸੈਂਟਰ ਅਤੇ ਟੈਸਟਿੰਗ ਸੇਵਾਵਾਂ ਦੇ ਮੁਕੰਮਲ ਠੱਪ ਹੋਣ ਦੀ ਸਿੱਧੀ ਜ਼ਿੰਮੇਵਾਰੀ ਸਿਹਤ ਵਿਭਾਗ, ਸੁਸਾਇਟੀ ਦੇ ਲਾਪਰਵਾਹ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਦੀ ਹੋਵੇਗੀ।
ਪਿਛਲੀ ਖ਼ਬਰ 8 ਫ਼ੀਸਦੀ ਮਹਿੰਗਾਈ ਭੱਤਾ ਦੇ ਕੇ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਪੈਂਡਿੰਗ ਦੇਣਦਾਰੀਆਂ ਤੋਂ ਮੁਕਤ ਨਹੀਂ ਹੋ ਸਕੇ... ਅਗਲੀ ਖ਼ਬਰ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਲਈ ਪੰਜਾਬ ਵਾਸੀ ਪਰਿਵਾਰਾਂ ਸਮੇਤ ਮਾਨਸਾ ਮੋਰਚੇ ਵਿਚ ਪਹੁੰਚਣ - ਸੁਰਜੀਤ ਸਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।