24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ

ਝਬਾਲ, 23 ਅਕੂਤਬਰ (ਸੁਖਦੇਵ ਸਿੰਘ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈਡ ਗ੍ਰੰਥੀ ਤੇ ਪੰਜ ਗੁਰੂਆਂ ਨੂੰ ਗੁਰਿਆਈ ਤਿਲਕ ਲਗਾਉਣ ਵਾਲੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ 520ਵੇਂ ਜਨਮ ਦਿਹਾੜੇ ਨੂੰ ਸਮਰਪਿਤ ਵੱਖ ਵੱਖ ਸਕੂਲੀ ਬੱਚਿਆਂ ਦੇ ਕਵਿੱਜ, ਧਾਰਮਿਕ ਕਵਿਤਾਵਾਂ ਕੀਰਤਨ ਅਤੇ ਕਵੀਸ਼ਰੀ ਮੁਕਾਬਲੇ ਕਰਵਾਏ ਗਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਪਾਠੀ ਸਿੰਘਾਂ ਅਤੇ ਧਾਰਮਿਕ ਸਭਾ ਸੁਸਾਇਟੀਆਂ ਦੇ ਸਹਿਯੋਗ ਨਾਲ ਮੀਰੀ-ਪੀਰੀ ਹਾਲ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਹੈਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਨੇ ਬਾਬਾ ਬੁੱਢਾ ਸਾਹਿਬ ਜੀ ਦੇ ਜੀਵਨ ਨਾਲ ਸੰਬੰਧਿਤ ਕਥਾ ਵਿਚਾਰਾਂ ਕੀਤੀਆਂ ਅਤੇ ਸਮੂਹ ਸੰਗਤਾਂ ਨੂੰ ਉਨ੍ਹਾਂ ਵਲੋਂ ਦਰਸਾਏ ਗਏ ਮਾਰਗ ’ਤੇ ਚੱਲਣ ਅਤੇ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਦੀ ਅਪੀਲ ਕੀਤੀ।

ਹਾਜ਼ਰ ਸੰਗਤਾਂ। 24-10-2026
ਝਬਾਲ, 23 ਅਕੂਤਬਰ (ਸੁਖਦੇਵ ਸਿੰਘ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈਡ ਗ੍ਰੰਥੀ ਤੇ ਪੰਜ ਗੁਰੂਆਂ ਨੂੰ ਗੁਰਿਆਈ ਤਿਲਕ ਲਗਾਉਣ ਵਾਲੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ 520ਵੇਂ ਜਨਮ ਦਿਹਾੜੇ ਨੂੰ ਸਮਰਪਿਤ ਵੱਖ ਵੱਖ ਸਕੂਲੀ ਬੱਚਿਆਂ ਦੇ ਕਵਿੱਜ, ਧਾਰਮਿਕ ਕਵਿਤਾਵਾਂ ਕੀਰਤਨ ਅਤੇ ਕਵੀਸ਼ਰੀ ਮੁਕਾਬਲੇ ਕਰਵਾਏ ਗਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਪਾਠੀ ਸਿੰਘਾਂ ਅਤੇ ਧਾਰਮਿਕ ਸਭਾ ਸੁਸਾਇਟੀਆਂ ਦੇ ਸਹਿਯੋਗ ਨਾਲ ਮੀਰੀ-ਪੀਰੀ ਹਾਲ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਹੈਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਨੇ ਬਾਬਾ ਬੁੱਢਾ ਸਾਹਿਬ ਜੀ ਦੇ ਜੀਵਨ ਨਾਲ ਸੰਬੰਧਿਤ ਕਥਾ ਵਿਚਾਰਾਂ ਕੀਤੀਆਂ ਅਤੇ ਸਮੂਹ ਸੰਗਤਾਂ ਨੂੰ ਉਨ੍ਹਾਂ ਵਲੋਂ ਦਰਸਾਏ ਗਏ ਮਾਰਗ ’ਤੇ ਚੱਲਣ ਅਤੇ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਦੀ ਅਪੀਲ ਕੀਤੀ। ਇਸ ਮੌਕੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ, ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ, ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਝਬਾਲ ਸਮੇਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਕਰਵਾਏ ਗਏ ਕਵਿੱਜ, ਧਾਰਮਿਕ ਕਵਿਤਾਵਾਂ, ਕਵੀਸ਼ਰੀ ,ਦਸਤਾਰ ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ, ਮੈਂਬਰ ਸ਼੍ਰੋਮਣੀ ਕਮੇਟੀ ਬੀਬੀ ਹਰਜਿੰਦਰ ਕੌਰ ਪੱਟੀ, ਜਥੇ. ਸੁਖਵਰਸ਼ ਸਿੰਘ ਪੰਨੂੰ ਮੈਂਬਰ ਧਰਮ ਪ੍ਰਚਾਰ ਕਮੇਟੀ ਅਤੇ ਮੈਨੇਜ਼ਰ ਧਰਵਿੰਦਰ ਸਿੰਘ ਮਾਣੋਚਾਲ੍ਹ ਵਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਜਗਰੂਪ ਕੌਰ, ਪ੍ਰਿੰਸੀਪਲ ਸਰਬਜੀਤ ਕੌਰ ਜਫਰਵਾਲ, ਬੀਬੀ ਮਨਜੀਤ ਕੌਰ ਮੀਆਂਪੁਰ, ਸਤਨਾਮ ਸਿੰਘ ਮੀਆਂਪੁਰ, ਦਲਜੀਤ ਸਿੰਘ ਐਮਾ, ਰਵੇਲ ਸਿੰਘ ਜੌਹਲ, ਅਮਰਬੀਰ ਸਿੰਘ ਅਕਾਊਂਟੈਂਟ, ਬਿਕਰਮਜੀਤ ਸਿੰਘ ਰਿਕਾਰਡ ਕੀਪਰ, ਚੇਅ. ਕਸ਼ਮੀਰ ਸਿੰਘ ਮੰਨਣ, ਨਿਸ਼ਾਨ ਸਿੰਘ ਦੋਦੇ, ਅਵਤਾਰ ਸਿੰਘ ਮੰਨਣ, ਭਾਈ ਮਹਿਲ ਸਿੰਘ ਲਾਲੂ ਘੁੰਮਣ, ਭਾਈ ਰਣਧੀਰ ਸਿੰਘ ਝਬਾਲ, ਪਰਮਜੀਤ ਸਿੰਘ ਝਬਾਲ, ਜਥੇ. ਨਿਰਮਲ ਸਿੰਘ, ਮੱਸਾ ਸਿੰਘ ਝਬਾਲ, ਬਿਕਰਮਜੀਤ ਸਿੰਘ ਲਾਲੂ ਘੁੰਮਣ, ਸੁਖਵਿੰਦਰ ਸਿੰਘ ਵਲਟੋਹਾ, ਗੁਰਜੀਤ ਸਿੰਘ ਪੰਜਵੜ, ਰਣਜੀਤ ਸਿੰਘ ਸਾਘਣਾ, ਬੀਰ ਸਿੰਘ ਦੋਦੇ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਐੱਸ. ਐੱਸ. ਪੀ. ਦਫ਼ਤਰ ਦੇ ਬਾਹਰੋਂ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀ ਸ਼ਤਰੰਜ ਦੀ ਖੇਡ ’ਚ ਰਹੇ ਜੇਤੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।