ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਬਾਬਾ ਬੁੱਢਾ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਨਾਲ ਮਨਾਇਆ
ਝਬਾਲ, 23 ਅਕਤੂਬਰ (ਸਰਬਜੀਤ ਸਿੰਘ)– ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈਡ ਗ੍ਰੰਥੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਗਵਾਈ ਹੇਠ ਗੁਰਦੁਆਰਾ ਸਾਹਿਬ ਜੀ ਦੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਮੀਰੀ ਪੀਰੀ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਸਕੂਲੀ ਵਿਦਿਆਰਥੀਆਂ ਵਲੋਂ ਗੁਰਬਾਣੀ ਦੇ ਸ਼ਬਦ ਕੀਰਤਨ ਕੀਤੇ ਗਏ।
ਅਜੀਤ ਡੈਸਕ
24-10-2026