25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸਰਕਾਰੀ ਹਾਈ ਸਕੂਲ ਬੱਠੇ ਭੈਣੀ ਵਿਖੇ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਕਰਵਾਇਆ

ਪੱਟੀ, 24 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)– ਕਮਿਊਨਿਟੀ ਅਫੇਅਰਸ ਡਿਵੀਜ਼ਨ ਪੰਜਾਬ ਅਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸਾਂਝੇ ਰੂਪ ਵਿਚ ਚਲਾਏ ਜਾ ਰਹੇ ਪ੍ਰੋਗਰਾਮ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਅਧੀਨ ਜ਼ਿਲ੍ਹਾ ਸਿੱਖਿਆ ਅਫਸਰ ਤਰਨ ਤਾਰਨ ਰਾਜ਼ੇਸ਼ ਕੁਮਾਰ ਸ਼ਰਮਾ ਸੈਕੰਡਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਕੋਆਰਡੀਨੇਟਰ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਸੁਖਬੀਰ ਸਿੰਘ ਕੰਗ ਅਤੇ ਜ਼ਿਲ੍ਹਾ ਸਾਂਝ ਕੇਂਦਰ ਇੰਚਾਰਜ ਇੰਸਪੈਕਟਰ ਕਮਲਦੀਪ ਸਿੰਘ ਦੀ ਅਗਵਾਈ ਵਿਚ ਸਰਕਾਰੀ ਹਾਈ ਸਕੂਲ ਬੱਠੇ ਭੈਣੀ ਵਿਖੇ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਨਾਲ ਸੰਬੰਧਿਤ ਕੈਡਿਟਸ ਨੂੰ ਟੀ-ਸ਼ਰਟਾਂ ਵੰਡੀਆਂ ਗਈਆਂ ਅਤੇ ਨਾਲ ਵਿਦਿਆਰਥੀਆਂ ਦੀ ਮੈਰਾਥਨ ਦੌੜ ਕਰਵਾਈ ਗਈ। ਇਸ ਮੌਕੇ ਸਕੂਲ ਦੇ ਨੋਡਲ ਇੰਚਾਰਜ ਅਧਿਆਪਕ ਸੁਖਦੇਵ ਰਾਜ ਸ਼ਰਮਾ ਨੇ ਦੱਸਿਆ ਕਿ ਐਸ.

ਸਰਕਾਰੀ ਹਾਈ ਸਕੂਲ ਬੱਠੇ ਭੈਣੀ ਵਿਖੇ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਦੌਰਾਨ। ਤਸਵੀਰ–ਕਾਲੇਕੇ 25-10-2026
ਪੱਟੀ, 24 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)– ਕਮਿਊਨਿਟੀ ਅਫੇਅਰਸ ਡਿਵੀਜ਼ਨ ਪੰਜਾਬ ਅਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸਾਂਝੇ ਰੂਪ ਵਿਚ ਚਲਾਏ ਜਾ ਰਹੇ ਪ੍ਰੋਗਰਾਮ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਅਧੀਨ ਜ਼ਿਲ੍ਹਾ ਸਿੱਖਿਆ ਅਫਸਰ ਤਰਨ ਤਾਰਨ ਰਾਜ਼ੇਸ਼ ਕੁਮਾਰ ਸ਼ਰਮਾ ਸੈਕੰਡਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਕੋਆਰਡੀਨੇਟਰ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਸੁਖਬੀਰ ਸਿੰਘ ਕੰਗ ਅਤੇ ਜ਼ਿਲ੍ਹਾ ਸਾਂਝ ਕੇਂਦਰ ਇੰਚਾਰਜ ਇੰਸਪੈਕਟਰ ਕਮਲਦੀਪ ਸਿੰਘ ਦੀ ਅਗਵਾਈ ਵਿਚ ਸਰਕਾਰੀ ਹਾਈ ਸਕੂਲ ਬੱਠੇ ਭੈਣੀ ਵਿਖੇ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਨਾਲ ਸੰਬੰਧਿਤ ਕੈਡਿਟਸ ਨੂੰ ਟੀ-ਸ਼ਰਟਾਂ ਵੰਡੀਆਂ ਗਈਆਂ ਅਤੇ ਨਾਲ ਵਿਦਿਆਰਥੀਆਂ ਦੀ ਮੈਰਾਥਨ ਦੌੜ ਕਰਵਾਈ ਗਈ। ਇਸ ਮੌਕੇ ਸਕੂਲ ਦੇ ਨੋਡਲ ਇੰਚਾਰਜ ਅਧਿਆਪਕ ਸੁਖਦੇਵ ਰਾਜ ਸ਼ਰਮਾ ਨੇ ਦੱਸਿਆ ਕਿ ਐਸ.ਪੀ.ਸੀ ਪ੍ਰੋਗਰਾਮ ਅਧੀਨ ਅੱਠਵੀਂ ਅਤੇ ਨੌਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਅਪਰਾਧਾਂ ਦੀ ਰੋਕਥਾਮ ਅਤੇ ਨਿਰੰਤਰਨ, ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ, ਸਾਈਬਰ ਜਾਗਰੂਕਤਾ, ਵੱਡਿਆਂ ਦਾ ਸਤਿਕਾਰ, ਸਵੈਅਨੁਸ਼ਾਸਨ , ਆਫ਼ਤ ਪ੍ਰਬੰਧਨ, ਸੜਕ ਸੁਰੱਖਿਆ ਅਤੇ ਆਵਾਜਾਈ ਪ੍ਰਤੀ ਜਾਗਰੂਕਤਾ, ਭ੍ਰਿਸ਼ਟਾਚਾਰ ਦੇ ਖਿਲਾਫ ਲੜਾਈ, ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਸਲਾਹ, ਸਾਫ ਸਫਾਈ ਅਤੇ ਨਸ਼ੇ ਦੀ ਦੁਰਵਰਤੋਂ ਨੂੰ ਸਮਝਣਾ ਤੇ ਉਸ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਬਾਰੇ ਵੱਖੋ- ਵੱਖਰੇ ਵਿਸ਼ਿਆਂ ਦੀ ਸਾਂਝੇ ਰੂਪ ਵਿਚ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਮੌਕੇ ਸਕੂਲ ਇੰਚਾਰਜ ਨਵਤੇਜ ਸਿੰਘ ਨੇ ਸਾਂਝ ਕੇਂਦਰ ਜ਼ਿਲ੍ਹਾ ਤਰਨ ਤਾਰਨ, ਸਾਂਝ ਕੇਂਦਰ ਸਬ ਡਿਵੀਜ਼ਨ ਪੱਟੀ ਅਤੇ ਥਾਣਾ ਸਦਰ ਅਤੇ ਸਿੱਖਿਆ ਵਿਭਾਗ ਤੋਂ ਆਏ ਅਧਿਕਾਰੀਆਂ ਨੂੰ ਜੀ ਆਇਆਂ ਨੂੰ ਆਖਿਆ। ਇਸ ਮੌਕੇ ਮੈਡਮ ਬਲਜੀਤ ਕੌਰ ਸਹਾਇਕ ਜ਼ਿਲ੍ਹਾ ਸਾਂਝ ਕੇਂਦਰ ਤਰਨ ਤਾਰਨ , ਏ.ਐਸ.ਆਈ ਬੂਟਾ ਸਿੰਘ ਸਾਂਝ ਕੇਂਦਰ ਪੱਟੀ ਸਬ ਡਿਵੀਜ਼ਨ, ਏ.ਐਸ.ਆਈ ਪਰਮਜੀਤ ਸਿੰਘ ਸਾਂਝ ਕੇਂਦਰ ਥਾਣਾ ਸਦਰ, ਸਕੂਲ ਸਟਾਫ ਮੈਂਬਰ ਹਰੀਸ਼ ਧਵਨ, ਸੁਖਜੀਤ ਸਿੰਘ, ਰੁਪਿੰਦਰਜੀਤ ਕੌਰ, ਸਰਦੂਲ ਸਿੰਘ, ਸਰਵਨ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ‘ਅਲ... ਅਗਲੀ ਖ਼ਬਰ ਇਕਬਾਲ ਸਿੰਘ ਦੇ ਅਕਾਲ ਚਲਾਣੇ ’ਤੇ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।