25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਖੇਤ ਮਜ਼ਦੂਰ ਯੂਨੀਅਨ ਦੀ ਮੈਂਬਰਸ਼ਿਪ ਜ਼ੋਰਾਂ ’ਤੇ - ਕਾਮਰੇਡ ਜਾਮਾਰਾਏ

ਫਤਿਆਬਾਦ, 24 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)– ਕੁਲਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਤਹਿਸੀਲ ਇਕਾਈ ਖਡੂਰ ਸਾਹਿਬ ਦੇ ਸਕੱਤਰ ਕਾਮਰੇਡ ਜਗੀਰ ਸਿੰਘ ਜਾਮਾਰਾਏ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਦਾ ਸਮਾਂ ਮਜ਼ਦੂਰ ਜਮਾਤ ਲਈ ਬੜਾ ਚੁਣੌਤੀਆਂ ਭਰਿਆ ਹੈ ਕਿਉਕਿ ਇਕ ਪਾਸੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਦੇ ਕਾਰਨ ਦੇਸ਼ ਮਜ਼ਦੂਰ ਬੇਕਾਰੀ ਵੱਲ ਧੱਕਿਆ ਜਾ ਰਿਹਾ ਹੈ। ਖਾਸ ਕਰਕੇ ਪਿੰਡਾਂ ਦੇ ਖੇਤ ਮਜ਼ਦੂਰ ਦੀ ਹਾਲਤ ਬਹੁਤ ਪਤਲੀ ਪੈ ਚੁੱਕੀ ਹੈ ਉਹ ਹਰੇਕ ਸਹੂਲਤ ਤੋਂ ਵਾਂਝੇ ਹਨ।

ਅਜੀਤ ਡੈਸਕ 25-10-2026
ਫਤਿਆਬਾਦ, 24 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)– ਕੁਲਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਤਹਿਸੀਲ ਇਕਾਈ ਖਡੂਰ ਸਾਹਿਬ ਦੇ ਸਕੱਤਰ ਕਾਮਰੇਡ ਜਗੀਰ ਸਿੰਘ ਜਾਮਾਰਾਏ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਦਾ ਸਮਾਂ ਮਜ਼ਦੂਰ ਜਮਾਤ ਲਈ ਬੜਾ ਚੁਣੌਤੀਆਂ ਭਰਿਆ ਹੈ ਕਿਉਕਿ ਇਕ ਪਾਸੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਦੇ ਕਾਰਨ ਦੇਸ਼ ਮਜ਼ਦੂਰ ਬੇਕਾਰੀ ਵੱਲ ਧੱਕਿਆ ਜਾ ਰਿਹਾ ਹੈ। ਖਾਸ ਕਰਕੇ ਪਿੰਡਾਂ ਦੇ ਖੇਤ ਮਜ਼ਦੂਰ ਦੀ ਹਾਲਤ ਬਹੁਤ ਪਤਲੀ ਪੈ ਚੁੱਕੀ ਹੈ ਉਹ ਹਰੇਕ ਸਹੂਲਤ ਤੋਂ ਵਾਂਝੇ ਹਨ। ਸਰਕਾਰ ਉਨ੍ਹਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਜਥੇਬੰਦੀ ਇਨ੍ਹਾਂ ਨੀਤੀਆਂ ਦੀ ਘੋਰ ਨਿੰਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਮਜ਼ਦੂਰ ਨੂੰ ਵੋਟ ਬੈਂਕ ਵਜੋਂ ਇਸਤੇਮਾਲ ਕਰ ਰਹੀ ਹੈ, ਇਸ ਲਈ ਕਿਰਤੀਆਂ ਦਾ ਜਾਗਰੂਕ ਹੋਣਾ ਅਤੀ ਜਰੂਰੀ ਹੈ। ਜਾਮਾਰਾਏ ਨੇ ਦੱਸਿਆ ਕਿ ਤਹਿਸੀਲ ਖਡੂਰ ਦੇ ਅਜਲਾਸ ਤੋਂ ਪਹਿਲਾ 350 ਮੈਂਬਰਸਿਪ ਹੋ ਚੁੱਕੀ ਹੈ ਅਤੇ ਦੂਜੇ ਦੌਰ ਵਿਚ ਮੈਂਬਰਸਿਪ ਜਾਰੀ ਹੈ ਉਨ੍ਹਾਂ ਸਮੂਹ ਖੇਤ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਆਪਣੇ ਹੱਕਾਂ ਖਾਤਰ ਜਥੇਬੰਦੀ ਦੀ ਮਜ਼ਬੂਤੀ ਲਈ ਵੱਧ ਤੋਂ ਵੱਧ ਸਹਿਯੋਗ ਦੇਣ।
ਪਿਛਲੀ ਖ਼ਬਰ ਮਾਝਾ ਕਾਲਜ ਫਾਰ ਵੂਮੈਨ ਤਰਨ ਤਾਰਨ ਵਿਖੇ ਗਲੈਮ ਲੁੱਕ ਮੇਕਅੱਪ ਵਰਕਸ਼ਾਪ ਕਰਵਾਈ ਅਗਲੀ ਖ਼ਬਰ ਨਵ-ਨਿਯੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਟਰੀ ਤਰਨ ਤਾਰਨ ਨੂੰ ਜੀ ਆਇਆ ਕਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।