ਸੇਂਟ ਸੋਲਜ਼ਰ ਕਾਨਵੈਂਟ ਸਕੂਲ ਦੇ ਕਰਨਵੀਰ ਸਿੰਘ ਨੇ ਸਟੇਟ ਰੈਸਲਿੰਗ ਜਿੱਤਿਆ ਚਾਂਦੀ ਦਾ ਤਗਮਾ, ਨੈਸ਼ਨਲ ਲਈ ਹੋਈ ਚੋਣ
ਅਮਰਕੋਟ, 24 ਅਕਤੂਬਰ (ਭੱਟੀ)- ਸੇਂਟ ਸੋਲਜਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਘਰਿਆਲਾ ਦੇ ਵਿਦਿਆਰਥੀ ਕਰਨਵੀਰ ਸਿੰਘ ਜਮਾਤ ਗਿਆਰਵੀਂ ਨੇ ਸਟੇਟ ਪੱਧਰੀ ਰੈਸਲਿੰਗ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਸਰਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਦੇ ਨਾਲ ਹੀ ਕਰਨਵੀਰ ਸਿੰਘ ਦੀ ਨੈਸ਼ਨਲ ਪੱਧਰ ਦੇ ਰੈਸਲਿੰਗ ਮੁਕਾਬਲੇ ਲਈ ਚੋਣ ਹੋਈ ਹੈ।
ਅਜੀਤ ਡੈਸਕ
25-10-2026