25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪਲਸਰ ਸਵਾਰ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ ’ਤੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਲੁੱਟਿਆ

ਝਬਾਲ, 24 ਅਕਤੂਬਰ (ਸੁਖਦੇਵ ਸਿੰਘ) –ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਡਿਊਟੀ ਕਰਕੇ ਘਰ ਜਾ ਰਹੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਨੂੰ ਰਸਤੇ ਵਿਚ ਪਲਸਰ ਮੋਟਰਸਾਈਕਲ ਸਵਾਰ ਦੋ ਹਥਿਆਰਬੰਦ ਲੁਟੇਰੇ ਹਥਿਆਰਾਂ ਦੀ ਨੋਕ ’ਤੇ ਲੁੱਟ ਕੇ ਫ਼ਰਾਰ ਹੋ ਗਏ। ਲੁੱਟ ਦੇ ਸ਼ਿਕਾਰ ਹੋਏ ਸੁਖਵਿੰਦਰ ਸਿੰਘ ਪੁੱਤਰ ਅਨੋਖ ਸਿੰਘ ਵਾਸੀ ਗੁਰੂ ਕਾ ਖੂਹ ਤਰਨ ਤਾਰਨ ਨੇ ਦੱਸਿਆ ਕਿ ਰੋਜ਼ਾਨਾਂ ਦੀ ਤਰਾਂ ਉਹ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਰਾਤ ਦੀ ਡਿਊਟੀ ਕਰਕੇ ਸਵੇਰੇ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਵਪਾਸ ਘਰ ਜਾ ਰਿਹਾ ਸੀ।

ਲੁਟੇਰਿਆਂ ਵਲੋਂ ਪਾੜੀ ਗਈ ਜੇਬ ਦਿਖਾਉਂਦਾ ਹੋਇਆ ਸੁਖਵਿੰਦਰ ਸਿੰਘ। ਤਸਵੀਰ–ਸੁਖਦੇਵ ਸਿੰਘ 25-10-2026
ਝਬਾਲ, 24 ਅਕਤੂਬਰ (ਸੁਖਦੇਵ ਸਿੰਘ) –ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਡਿਊਟੀ ਕਰਕੇ ਘਰ ਜਾ ਰਹੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਨੂੰ ਰਸਤੇ ਵਿਚ ਪਲਸਰ ਮੋਟਰਸਾਈਕਲ ਸਵਾਰ ਦੋ ਹਥਿਆਰਬੰਦ ਲੁਟੇਰੇ ਹਥਿਆਰਾਂ ਦੀ ਨੋਕ ’ਤੇ ਲੁੱਟ ਕੇ ਫ਼ਰਾਰ ਹੋ ਗਏ। ਲੁੱਟ ਦੇ ਸ਼ਿਕਾਰ ਹੋਏ ਸੁਖਵਿੰਦਰ ਸਿੰਘ ਪੁੱਤਰ ਅਨੋਖ ਸਿੰਘ ਵਾਸੀ ਗੁਰੂ ਕਾ ਖੂਹ ਤਰਨ ਤਾਰਨ ਨੇ ਦੱਸਿਆ ਕਿ ਰੋਜ਼ਾਨਾਂ ਦੀ ਤਰਾਂ ਉਹ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਰਾਤ ਦੀ ਡਿਊਟੀ ਕਰਕੇ ਸਵੇਰੇ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਵਪਾਸ ਘਰ ਜਾ ਰਿਹਾ ਸੀ। ਜਦੋਂ ਉਹ ਕੋਟ ਧਰਮ ਚੰਦ ਦੇ ਨਜ਼ਦੀਕ ਪੁੱਜਾ ਤਾਂ ਪਿਛੋਂ ਪਲਸਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਦੋ ਤੇਜ਼ ਧਾਰ ਹਥਿਆਰਾਂ ਨਾਲ ਲੈਸ ਲੁਟੇਰਿਆਂ ਨੇ ਉਸ ਨੂੰ ਰੋਕ ਕੇ ਉਸ ’ਤੇ ਹਮਲਾ ਕਰ ਦਿੱਤਾ। ਲੁਟੇਰਿਆਂ ਨੇ ਉਸ ਦੀ ਜੇਬ ਵਿਚੋਂ ਪਰਸ ਕੱਢ ਲਿਆ ਅਤੇ ਫ਼ਰਾਰ ਹੋ ਗਏ। ਉਸ ਨੇ ਦੱਸਿਆ ਪਰਸ ਵਿਚ ਨਕਦੀ ਅਤੇ ਜ਼ਰੂਰੀ ਕਾਗਜ਼ਾਤ ਸਨ।
ਪਿਛਲੀ ਖ਼ਬਰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਕੋਟ ਸਿਵਿਆਂ ਦਾ ਵਿਖੇ ਗੁਰਮਤਿ ਸਮਾਗਮ ਅੱਜ - ਝਬਾਲ ਅਗਲੀ ਖ਼ਬਰ ਕਰਨਬੀਰ ਸਿੰਘ ਦੀ ਮੌਤ ’ਤੇ ਗੁਰਸੇਵਕ ਸਿੰਘ ਸ਼ੇਖ ਨੇ ਪੁੰਜ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।