26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪਿੰਡ ਜੌੜ ਸਿੰਘ ਵਾਲਾ ’ਚ ਜੱਸਾ ਪੱਟੀ ਦੀ ਮੀਟਿੰਗ

ਪੱਟੀ, 25 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਆਮ ਆਦਮੀ ਪਾਰਟੀ ਦੇ ਹਲਕਾ ਪੱਟੀ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਵਲੋਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਪਿੰਡ ਜੌੜ ਸਿੰਘ ਵਾਲਾ ਵਿਖੇ ਸਰਪੰਚ ਹਰਪਿੰਦਰ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ ਗਈ, ਜਿਸ ਦੌਰਾਨ ਇਲਾਕੇ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਪਿੰਡ ਦੇ ਵਿਕਾਸ ਕਾਰਜਾਂ ਅਤੇ ਬੁਨਿਆਦੀ ਸਹੂਲਤਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 26-10-2026
ਪੱਟੀ, 25 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਆਮ ਆਦਮੀ ਪਾਰਟੀ ਦੇ ਹਲਕਾ ਪੱਟੀ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਵਲੋਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਪਿੰਡ ਜੌੜ ਸਿੰਘ ਵਾਲਾ ਵਿਖੇ ਸਰਪੰਚ ਹਰਪਿੰਦਰ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ ਗਈ, ਜਿਸ ਦੌਰਾਨ ਇਲਾਕੇ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਪਿੰਡ ਦੇ ਵਿਕਾਸ ਕਾਰਜਾਂ ਅਤੇ ਬੁਨਿਆਦੀ ਸਹੂਲਤਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜੱਸਾ ਪੱਟੀ ਨੇ ਲੋਕਾਂ ਨਾਲ ਸਿੱਧਾ ਸੰਪਰਕ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਸੁਝਾਅ ਸੁਣੇ। ਲੋਕਾਂ ਵਲੋਂ ਸਾਂਝੇ ਕੀਤੇ ਗਏ ਮਸਲਿਆਂ ਨੂੰ ਗੰਭੀਰਤਾ ਨਾਲ ਵਿਚਾਰਦਿਆਂ ਉਨ੍ਹਾਂ ਦੇ ਹੱਲ ਲਈ ਯਤਨ ਕਰਨ ਦਾ ਭਰੋਸਾ ਦਿੱਤਾ ਗਿਆ। ਮੀਟਿੰਗ ਦੌਰਾਨ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਸੰਬੰਧੀ ਵੀ ਚਰਚਾ ਕੀਤੀ ਗਈ। ਇਸ ਦੌਰਾਨ ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਇਨ੍ਹਾਂ ਵਿਚ ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸਹੂਲਤਾਂ, ਸਰਕਾਰੀ ਸਕੂਲਾਂ ਦੀ ਬਿਹਤਰੀ ਲਈ ਯਤਨ, ਯੋਗ ਘਰੇਲੂ ਬਿਜਲੀ ਖਪਤਕਾਰਾਂ ਲਈ ਮੁਫ਼ਤ ਬਿਜਲੀ ਦੀ ਸਹੂਲਤ ਅਤੇ ਸਮਾਜਿਕ ਭਲਾਈ ਨਾਲ ਸੰਬੰਧਿਤ ਯੋਜਨਾਵਾਂ ਸ਼ਾਮਿਲ ਹਨ। ਮੀਟਿੰਗਾਂ ਰਾਹੀਂ ਲੋਕਾਂ ਨੂੰ ਸਰਕਾਰੀ ਸਕੀਮਾਂ ਦੇ ਲਾਭ ਅਤੇ ਯੋਗਤਾ ਸੰਬੰਧੀ ਜਾਣਕਾਰੀ ਦੇਣ ਦਾ ਯਤਨ ਕੀਤਾ ਜਾ ਰਿਹਾ ਹੈ, ਤਾਂ ਜੋ ਯੋਗ ਲਾਭਪਾਤਰੀ ਇਨ੍ਹਾਂ ਸਹੂਲਤਾਂ ਦਾ ਲਾਭ ਲੈ ਸਕਣ। ਇਸ ਸਮੇਂ ਜੱਸਾ ਪੱਟੀ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਸੁਣਨਾ, ਉਨ੍ਹਾਂ ਨਾਲ ਰਾਬਤਾ ਕਾਇਮ ਰੱਖਣਾ ਅਤੇ ਇਲਾਕੇ ਦੀ ਬਿਹਤਰੀ ਲਈ ਯਤਨ ਕਰਨਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਮੀਟਿੰਗਾਂ ਰਾਹੀਂ ਲੋਕਾਂ ਦੇ ਸੁਝਾਅ ਜਾਣਨ ਅਤੇ ਉਨ੍ਹਾਂ ਨੂੰ ਸਰਕਾਰੀ ਯੋਜਨਾਵਾਂ ਬਾਰੇ ਜਾਗਰੂਕ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ।
ਪਿਛਲੀ ਖ਼ਬਰ ਅਮਰਪੁਰੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੋਇੰਦਵਾਲ ਸਾਹਿਬ ਵਿਖੇ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਕਵੀਸ਼ਰੀ ਜਥੇ ਨੇ ਗੁਰ ਇਤਿਹਾਸ ਸੁਣਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।