ਅਮਰਪੁਰੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੋਇੰਦਵਾਲ ਸਾਹਿਬ ਵਿਖੇ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ
ਗੋਇੰਦਵਾਲ ਸਾਹਿਬ, 25 ਅਕਤੂਬਰ (ਸਕੱਤਰ ਸਿੰਘ ਅਟਵਾਲ)-ਅਮਰਪੁਰੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੋਇੰਦਵਾਲ ਸਾਹਿਬ ਵਿਖੇ ਨੰਨ੍ਹੇ-ਮੁੰਨੇ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਨਰਸਰੀ, ਐਲ. ਕੇ.
ਗੋਇੰਦਵਾਲ ਸਾਹਿਬ, 25 ਅਕਤੂਬਰ (ਸਕੱਤਰ ਸਿੰਘ ਅਟਵਾਲ)-ਅਮਰਪੁਰੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੋਇੰਦਵਾਲ ਸਾਹਿਬ ਵਿਖੇ ਨੰਨ੍ਹੇ-ਮੁੰਨੇ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਨਰਸਰੀ, ਐਲ.ਕੇ.ਜੀ. ਅਤੇ ਯੂ.ਕੇ.ਜੀ. ਜਮਾਤਾਂ ਦੇ ਵਿਦਿਆਰਥੀਆਂ ਦਾ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਬੱਚਿਆਂ ਨੇ ਵੱਖ-ਵੱਖ ਪਾਤਰਾਂ ਦੇ ਰੂਪ ਧਾਰਨ ਕਰਕੇ ਆਪਣੀ ਮਾਸੂਮੀਅਤ ਅਤੇ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੀਆਂ ਮਨਮੋਹਕ ਪੇਸ਼ਕਾਰੀਆਂ ਨੇ ਸਭ ਦਾ ਮਨ ਮੋਹ ਲਿਆ। ਇਸ ਮੁਕਾਬਲੇ ਦਾ ਮੁੱਖ ਉਦੇਸ਼ ਬੱਚਿਆਂ ਵਿਚ ਆਤਮ-ਵਿਸ਼ਵਾਸ ਪੈਦਾ ਕਰਨਾ, ਉਨ੍ਹਾਂ ਦੀ ਸੋਚ ਨੂੰ ਉਤਸ਼ਾਹਿਤ ਕਰਨਾ ਅਤੇ ਸਟੇਜ ‘ਤੇ ਬੋਲਣ ਦੀ ਝਿਜਕ ਦੂਰ ਕਰਨਾ ਸੀ। ਸਕੂਲ ਦੇ ਪ੍ਰਿੰਸੀਪਲ ਨੇ ਬੱਚਿਆਂ ਦੀ ਸ਼ਾਨਦਾਰ ਪੇਸ਼ਕਾਰੀ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਫੈਂਸੀ ਡਰੈਸ ਵਰਗੇ ਮੁਕਾਬਲੇ ਬੱਚਿਆਂ ਦੇ ਆਤਮ-ਵਿਸ਼ਵਾਸ ਅਤੇ ਬੋਲਣ ਦੀ ਕਲਾ ਨੂੰ ਨਿਖਾਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਰਾਹੀਂ ਬੱਚਿਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਦਾ ਹੈ ਅਤੇ ਉਨ੍ਹਾਂ ਦੀ ਸ਼ਖ਼ਸੀਅਤ ਦਾ ਸਰਵਪੱਖੀ ਵਿਕਾਸ ਹੁੰਦਾ ਹੈ। ਇਸ ਮੌਕੇ ਅਧਿਆਪਕਾਂ ਨੇ ਵੀ ਬੱਚਿਆਂ ਦੀ ਤਿਆਰੀ ਵਿਚ ਵਿਸ਼ੇਸ਼ ਯੋਗਦਾਨ ਪਾਇਆ।