26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਹਾੜੇ ਨੂੰ ਸਮਰਪਿਤ ਕੇਂਦਰੀ ਵਾਲਮੀਕ ਮੰਦਰ ਪੱਟੀ ਤੋਂ ਕੱਢੀ ਵਿਸ਼ਾਲ ਸ਼ੋਭਾ ਯਾਤਰਾ

ਪੱਟੀ, 25 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)-ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਾਲਮੀਕਿ ਭਾਈਚਾਰੇ ਵਲੋਂ ਪੱਟੀ ਸ਼ਹਿਰ ਵਿਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਇਸ ਸ਼ੋਭਾ ਯਾਤਰਾ ਵਿਚ ਵਾਲਮੀਕਿ ਸਮਾਜ ਦੇ ਵੱਡੀ ਗਿਣਤੀ ਵਿਚ ਲੋਕਾਂ ਅਤੇ ਸ਼ਰਧਾਲੂਆਂ ਨੇ ਸ਼ਮੂਲੀਅਤ ਕਰਕੇ ਭਗਵਾਨ ਵਾਲਮੀਕਿ ਜੀ ਪ੍ਰਤੀ ਆਪਣੀ ਸ਼ਰਧਾ ਅਤੇ ਆਸਥਾ ਦਾ ਪ੍ਰਗਟਾਵਾ ਕੀਤਾ।

ਅਜੀਤ ਡੈਸਕ 26-10-2026
ਪੱਟੀ, 25 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ ਅਵਤਾਰ ਸਿੰਘ ਖਹਿਰਾ)-ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਾਲਮੀਕਿ ਭਾਈਚਾਰੇ ਵਲੋਂ ਪੱਟੀ ਸ਼ਹਿਰ ਵਿਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਇਸ ਸ਼ੋਭਾ ਯਾਤਰਾ ਵਿਚ ਵਾਲਮੀਕਿ ਸਮਾਜ ਦੇ ਵੱਡੀ ਗਿਣਤੀ ਵਿਚ ਲੋਕਾਂ ਅਤੇ ਸ਼ਰਧਾਲੂਆਂ ਨੇ ਸ਼ਮੂਲੀਅਤ ਕਰਕੇ ਭਗਵਾਨ ਵਾਲਮੀਕਿ ਜੀ ਪ੍ਰਤੀ ਆਪਣੀ ਸ਼ਰਧਾ ਅਤੇ ਆਸਥਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਪੂਰੇ ਸ਼ਹਿਰ ਵਿਚ ਧਾਰਮਿਕ ਉਤਸ਼ਾਹ ਅਤੇ ਸ਼ਰਧਾ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਕੇਂਦਰੀ ਵਾਲਮੀਕ ਮੰਦਰ ਕਚਹਿਰੀ ਰੋਡ ਤੋਂ ਸ਼ੁਰੂ ਹੋਈ ਇਸ ਸ਼ੋਭਾ ਯਾਤਰਾ ਵਿਚ ਮੁੱਖ ਮਹਿਮਾਨ ਵਜੋਂ ਅੰਕੁਸ਼ ਜੈਨ ਅਤੇ ਹਰਪ੍ਰੀਤ ਸਿੰਘ ਸੰਧੂ ਮੈਂਬਰ ਪੀ.ਪੀ.ਸੀ.ਸੀ. ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸ਼ੋਭਾ ਯਾਤਰਾ ਦੀ ਸ਼ੁਰੂਆਤ ਮੌਕੇ ਆਮ ਆਦਮੀ ਪਾਰਟੀ ਦੇ ਪੱਟੀ ਤੋਂ ਹਲਕਾ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਵਾਲਮੀਕਿ ਭਾਈਚਾਰੇ ਨੂੰ ਇਸ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਤੋਂ ਇਲਾਵਾ ਵੱਖ-ਵੱਖ ਪਤਵੰਤੇ ਸੱਜਣਾਂ ਅਤੇ ਸਮਾਜ ਸੇਵੀਆਂ ਨੇ ਵੀ ਸ਼ੋਭਾ ਯਾਤਰਾ ਵਿਚ ਹਾਜ਼ਰੀ ਭਰੀ। ਪ੍ਰਬੰਧਕਾਂ ਵਲੋਂ ਸ਼ੋਭਾ ਯਾਤਰਾ ਵਿੱਚ ਪਹੁੰਚੇ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸ਼ੋਭਾ ਯਾਤਰਾ ਸ਼ਹਿਰ ਦੇ ਵੱਖ-ਵੱਖ ਪ੍ਰਮੁੱਖ ਰਸਤਿਆਂ ਤੋਂ ਹੁੰਦੀ ਹੋਈ ਲੰਘੀ। ਇਹ ਸ਼ੋਭਾ ਯਾਤਰਾ ਮੇਨ ਬਾਜ਼ਾਰ ਤੋਂ ਸ਼ੁਰੂ ਹੋ ਕੇ ਰੇਲਵੇ ਰੋਡ, ਬੱਸ ਸਟੈਂਡ ਪੱਟੀ ਅਤੇ ਗਾਂਧੀ ਸੱਥ ਸਮੇਤ ਸ਼ਹਿਰ ਦੇ ਹੋਰਨਾਂ ਹਿੱਸਿਆਂ ਵਿੱਚੋਂ ਹੁੰਦੀ ਹੋਈ ਵਾਪਸ ਭਗਵਾਨ ਵਾਲਮੀਕਿ ਜੀ ਦੇ ਮੰਦਰ ਵਿਖੇ ਪਹੁੰਚ ਕੇ ਸੰਪੰਨ ਹੋਈ। ਰਸਤੇ ਵਿਚ ਸ਼ਰਧਾਲੂਆਂ ਵਲੋਂ ਸ਼ੋਭਾ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਭਗਵਾਨ ਵਾਲਮੀਕਿ ਜੀ ਦੇ ਜੈਕਾਰਿਆਂ ਨਾਲ ਸਾਰਾ ਮਾਹੌਲ ਭਗਤੀਮਈ ਹੋ ਗਿਆ। ਸ਼ੋਭਾ ਯਾਤਰਾ ਦੇ ਸਵਾਗਤ ਅਤੇ ਸ਼ਰਧਾਲੂਆਂ ਦੀ ਸੇਵਾ ਲਈ ਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੇ ਲੰਗਰ ਲਗਾਏ ਗਏ। ਇਨ੍ਹਾਂ ਲੰਗਰਾਂ ਵਿਚ ਸ਼ਰਧਾਲੂਆਂ ਨੂੰ ਭੋਜਨ ਅਤੇ ਪ੍ਰਸ਼ਾਦਿ ਵਰਤਾਇਆ ਗਿਆ। ਲੰਗਰ ਦੀ ਸੇਵਾ ਵਿਚ ਸਮਾਜ ਦੇ ਲੋਕਾਂ ਨੇ ਵੱਧ-ਚੜ੍ਹ ਕੇ ਯੋਗਦਾਨ ਪਾਇਆ। ਇਸ ਧਾਰਮਿਕ ਸਮਾਗਮ ਰਾਹੀਂ ਆਪਸੀ ਭਾਈਚਾਰੇ, ਸੇਵਾ ਅਤੇ ਸਦਭਾਵਨਾ ਦਾ ਸੁਨੇਹਾ ਦਿੱਤਾ ਗਿਆ। ਇਸ ਧਾਰਮਿਕ ਸਮਾਗਮ ਦੌਰਾਨ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ਆਦਰਸ਼ਾਂ ਪ੍ਰਤੀ ਸ਼ਰਧਾ ਪ੍ਰਗਟ ਕੀਤੀ ਗਈ। ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਨੂੰ ਇਕਜੁੱਟ ਕਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸ਼ੋਭਾ ਯਾਤਰਾ ਦੇ ਮੰਦਰ ਵਿਖੇ ਪਹੁੰਚਣ ਨਾਲ ਸਮਾਗਮ ਦੀ ਸਮਾਪਤੀ ਹੋਈ। ਇਸ ਮੌਕੇ ਸ਼ਰਧਾਲੂਆਂ ਨੇ ਭਗਵਾਨ ਵਾਲਮੀਕਿ ਜੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਆਪਣੇ ਪਰਿਵਾਰਾਂ ਦੀ ਸੁੱਖ-ਸਮ੍ਰਿੱਧੀ ਅਤੇ ਸਮਾਜ ਵਿੱਚ ਸ਼ਾਂਤੀ, ਏਕਤਾ ਤੇ ਸਦਭਾਵਨਾ ਬਣਾਈ ਰੱਖਣ ਦੀ ਕਾਮਨਾ ਕੀਤੀ। ਇਸ ਮੌਕੇ ਰਾਹੁਲ ਕੁਮਾਰ ਪ੍ਰਧਾਨ, ਸੰਦੀਪ ਕੁਮਾਰ ਵਾਈਸ ਪ੍ਰਧਾਨ ਅਜੇ ਕੁਮਾਰ ਕੌਂਸਲਰ, ਸੁਰਿੰਦਰ ਕੁਮਾਰ ਜੂਲੀ, ਕੌਂਸਲਰ ਕਮਲਪ੍ਰੀਤ ਸਿੰਘ ਗਿੱਲ, ਕੌਂਸਲਰ ਰਾਜਨਪ੍ਰੀਤ ਸਿੰਘ ਸੱਗੂ, ਕੌਂਸਲਰ ਸੁਰਜੀਤ ਸਿੰਘ, ਹਰਪ੍ਰੀਤ ਸਿੰਘ ਦਾਸੂਵਾਲ, ਬਲਜਿੰਦਰ ਸਿੰਘ ਮਲਹਾਰ, ਜਗਤਾਰ ਸਿੰਘ ਬੱਬੀ, ਅਸ਼ੋਕ ਕੁਮਾਰ, ਸੌਰਵ ਆਡੀਵਾਲ, ਵਿਰਸਾ ਸਿੰਘ, ਸੂਰਜ ਕੁਮਾਰ ਰਾਜਾ, ਮੋਹਿਤ ਅਰੋੜਾ ਚੇਅਰਮੈਨ, ਗਲੈਡੀ ਮੰਡ, ਲਾਡੀ ਬਰੂਸਲੀ, ਸੋਹਨ ਲਾਲ ਕਾਕਾ ਪਿੱਪਲ ਮਹੱਲਾ, ਪ੍ਰਿੰਸ ਕੁਮਾਰ ਪ੍ਰਧਾਨ ਸਰੀ ਮੁਹੱਲਾ ਬੱਸ ਸਟੈਂਡ, ਗੁਰਪ੍ਰੀਤ ਸਿੰਘ ਮੋਨੂ ਕੌਂਸਲਰ, ਭਜਨ ਗਾਇਕ ਰਾਜਾ ਜੀ, ਦਵਿੰਦਰ ਸ਼ਰਮਾ, ਸੋਨੂ ਸ਼ਰਮਾ, ਜਤਿਨ ਸ਼ਰਮਾ ਪ੍ਰਧਾਨ ਪਟਵਾਰੀ, ਬਬਲੂ ਸ਼ਹਿਜ਼ਾਦਾ, ਸੋਨੂ ਕੁਮਾਰ ਗਿੱਲ, ਬਾਬਾ ਨਿੰਦਰ, ਨਿਸ਼ਾਨ ਸਹੋਤਾ ਤਰਨ ਤਾਰਨ, ਅੰਗਰੇਜ਼ ਸਿੰਘ ਪੱਟੀ, ਮੁਕੱਦਰ ਮੱਟੂ, ਸੁਖਦੇਵ ਰਾਜ ਮੁੱਚੀ, ਸਾਹਿਲ ਕੁਮਾਰ, ਤਨਿਸ਼ ਸ਼ੇਰ ਗਿੱਲ, ਬਾਬਾ ਗੋਰਾ, ਦੀਪਕ ਚੌਧਰੀ, ਧਰਮਿੰਦਰ ਪਾਲ, ਰਮਦੀਪ ਸੋਨੂ, ਲਖਵਿੰਦਰ ਭੁੱਟੋ, ਬਿੱਟੂ ਹੇਰ ਅਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ਕਰਨ ਲਈ ਕੱਢਿਆ ਚੇਤਨਾ ਮਾਰਚ ਅਗਲੀ ਖ਼ਬਰ ਹਰਜੀਤ ਸਿੰਘ ਸੰਧੂ ਨੇ ਭਾਜਪਾ ਆਗੂਆਂ ਸਮੇਤ ਸੁਣਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ 139ਵਾਂ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।